ਫੱਤੂਢੀਂਗਾ ਵਿਖੇ ਚੋਰੀ ਦੇ 2 ਮੋਟਰਸਾਈਕਲਾਂ ਸਮੇਤ ਵਿਅਕਤੀ ਗ੍ਰਿਫ਼ਤਾਰ
Monday, Jul 03, 2023 - 03:57 PM (IST)
ਫੱਤੂਢੀਂਗਾ (ਘੁੰਮਣ)-ਐੱਸ. ਐੱਸ. ਪੀ. ਕਪੂਰਥਲਾ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਰੋਕਣ 'ਤੇ ਚੋਰ ਗਿਰੋਹ ਦਾ ਪਰਦਾਫਾਸ਼ ਕਰਨ ਵਿਰੁੱਧ ਮੁਹਿੰਮ ਛੇੜੀ ਗਈ ਹੈ। ਇਸੇ ਤਹਿਤ ਸਬ-ਡਿਵੀਜ਼ਨ ਸੁਲਤਾਨਪੁਰ ਲੋਧੀ ਦੇ ਡੀ. ਐੱਸ. ਪੀ. ਬਬਨਦੀਪ ਸਿਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚੋਰੀ ਕਰਨ ਵਾਲੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਸਪੈਸ਼ਲ ਮੁਹਿੰਮ ਨੂੰ ਉਸ ਸਮੇਂ ਭਾਰੀ ਸਫ਼ਲਤਾ ਮਿਲੀ ਜਦੋਂ ਕੰਵਰਜੀਤ ਸਿੰਘ ਬੱਲ ਐੱਸ. ਐੱਚ. ਓ. ਥਾਣਾ ਫੱਤੂਢੀਂਗਾ ਦੀ ਨਿਗਰਾਨੀ ਹੇਠ ਮੇਜਰ ਸਿੰਘ ਏ. ਐੱਸ. ਆਈ. ਨੇ ਸਮੇਤ ਪੁਲਸ ਪਾਰਟੀ ਦੌਰਾਨੇ ਗਸ਼ਤ ਧੰਮ ਮੈਰਿਜ ਪੈਲੇਸ ਉੱਚਾ ਬੇਟ ਨੇੜੇ ਵਿਸ਼ੇਸ਼ ਨਾਕਾਬੰਦੀ ਕੀਤੀ ਹੋਈ ਸੀ ਤਾਂ ਚੈਕਿੰਗ ਦੌਰਾਨ ਇਕ ਵਿਅਕਤੀ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਕਾਬੂ ਕੀਤਾ।
ਇਹ ਵੀ ਪੜ੍ਹੋ-'ਅੰਸਾਰੀ' ਮਾਮਲੇ 'ਤੇ ਪੰਜਾਬ 'ਚ ਸਿਆਸੀ ਘਮਸਾਨ, CM ਮਾਨ ਨੇ ਰੰਧਾਵਾ ਤੇ ਕੈਪਟਨ ਨੂੰ ਭੇਜਿਆ ਨੋਟਿਸ
ਜਾਣਕਾਰੀ ਦਿੰਦਿਆਂ ਕੰਵਰਜੀਤ ਸਿੰਘ ਬੱਲ ਐੱਸ. ਐੱਚ. ਓ. ਥਾਣਾ ਫੱਤੂਢੀਂਗਾ ਨੇ ਦੱਸਿਆ ਕਿ ਪੁਲਸ ਨੂੰ ਸ਼ਰਨਜੀਤ ਸਿੰਘ ਪੁੱਤਰ ਗੁਰਜੀਤ ਸਿੰਘ ਵਾਸੀ ਪਿੰਡ ਉੱਚਾ ਬੇਟ ਨੇ ਦੱਸਿਆ ਕਿ 29 ਜੂਨ ਨੂੰ ਉਸ ਦਾ ਸਪਲੈਂਡਰ ਮੋਟਰਸਾਈਕਲ ਉੱਚਾ ਗਰਾਊਂਡ ’ਚੋਂ ਕਿਸੇ ਨੇ ਚੋਰੀ ਕਰ ਲਿਆ ਹੈ, ਜਿਸ ਦੇ ਆਧਾਰ ’ਤੇ ਸਥਾਨਕ ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੁਲਜ਼ਮ ਸੋਨਾ ਪੁੱਤਰ ਬਖ਼ਸ਼ੀਸ਼ ਸਿੰਘ ਵਾਸੀ ਪਿੰਡ ਰਸੂਲਪੁਰ ਥਾਣਾ ਮੱਖੂ ਨੂੰ ਗ੍ਰਿਫ਼ਤਾਰ ਕਰਕੇ ਚੋਰੀ ਦਾ ਮੋਟਰਸਾਈਕਲ ਬਰਾਮਦ ਕੀਤਾ। ਪੁਲਸ ਤਫ਼ਤੀਸ਼ ਦੌਰਾਨ ਦੋਸ਼ੀ ਕੋਲੋਂ ਇਕ ਹੋਰ ਚੋਰੀ ਦਾ ਮੋਟਰਸਾਈਕਲ ਬਰਾਮਦ ਹੋਇਆ ਹੈ। ਫੱਤੂਢੀਂਗਾ ਪੁਲਸ ਨੇ ਮੁਲਜ਼ਮ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ।
ਇਹ ਵੀ ਪੜ੍ਹੋ-ਗਰਮੀ ਨੇ ਕਢਾਏ ਵੱਟ, ਬਣੇ ਕਰਫ਼ਿਊ ਵਰਗੇ ਹਾਲਾਤ, ਮੌਸਮ ਨੂੰ ਲੈ ਕੇ ਜਾਣੋ ਆਉਣ ਵਾਲੇ ਦਿਨਾਂ ਦਾ ਹਾਲ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani