4 ਕਿਲੋ ਚੂਰਾ-ਪੋਸਤ ਸਣੇ ਵਿਅਕਤੀ ਕਾਬੂ

06/10/2024 2:14:44 PM

ਨਡਾਲਾ (ਸ਼ਰਮਾ)-ਸੁਭਾਨਪੁਰ ਪੁਲਸ ਨੇ ਨਸ਼ਿਆਂ ਖ਼ਿਲਾਫ਼ ਚਲਾਈ ਮੁਹਿੰਮ ਤਹਿਤ ਚੂਰਾ-ਪੋਸਤ ਸਣੇ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਸੁਭਾਨਪੁਰ ਹਰਦੀਪ ਸਿੰਘ ਨੇ ਦੱਸਿਆ ਕਿ ਸਬ ਇੰਸਪੈਕਟਰ ਬਲਜੀਤ ਸਿੰਘ ਪੁਲਸ ਪਾਰਟੀ ਸਣੇ ਗਸ਼ਤ ਕਰਦੇ ਹੋਏ ਜਦੋਂ ਮੋੜ ਪੱਕੀ ਸੜਕ ਬਾਮੂਵਾਲ ਪੁੱਜੇ ਤਾਂ ਖ਼ਾਸ ਮੁੱਖਬਰ ਨੇ ਇਤਲਾਹ ਦਿੱਤੀ ਕਿ ਹਰਪ੍ਰੀਤ ਸਿੰਘ ਉਰਫ਼ ਸੋਨੂੰ ਪੁੱਤਰ ਜਰਨੈਲ ਸਿੰਘ ਵਾਸੀ ਬਾਮੂਵਾਲ ਥਾਣਾ ਸੁਭਾਨਪੁਰ ਜੋ ਆਪਣੇ ਘਰ ਵਿਚ ਚੂਰਾ-ਪੋਸਤ ਵੇਚਣ ਦਾ ਧੰਦਾ ਕਰਦਾ ਹੈ, ਜੇਕਰ ਰੇਡ ਕੀਤਾ ਜਾਵੇ ਤਾਂ ਚੂਰਾ-ਪੋਸਤ ਸਮੇਤ ਕਾਬੂ ਆ ਸਕਦਾ ਹੈ।

ਇਹ ਵੀ ਪੜ੍ਹੋ- ਪਿੰਡ ਨਰੰਗਪੁਰ 'ਚ ਛਾਇਆ ਮਾਤਮ, ਅਮਰੀਕਾ 'ਚ ਭਰਾ ਦਾ ਗੋਲ਼ੀਆਂ ਮਾਰ ਕੇ ਕਤਲ ਕਰਨ ਪਿੱਛੋਂ ਕੀਤੀ ਖ਼ੁਦਕੁਸ਼ੀ

ਇਸ ਦੌਰਾਨ ਜਦੋਂ ਮੁਖਬਰ ਵੱਲੋਂ ਦਿੱਤੀ ਜਾਣਕਾਰੀ ਤਹਿਤ ਪੁਲਸ ਨੇ ਉਕਤ ਘਰ ’ਚ ਰੇਡ ਕੀਤਾ ਤਾਂ ਮੁਲਜ਼ਮ ਨੂੰ 4 ਕਿਲੋ ਚੂਰਾ-ਪੋਸਤ ਸਣੇ ਕਾਬੂ ਕਰ ਲਿਆ। ਪੁਲਸ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸ਼ਰਮਨਾਕ ਘਟਨਾ, 8ਵੀਂ ਜਮਾਤ 'ਚ ਪੜ੍ਹਦੀ ਕੁੜੀ ਨਾਲ ਨੌਜਵਾਨ ਵੱਲੋਂ ਜਬਰ-ਜ਼ਿਨਾਹ, ਬਣਾਈ ਅਸ਼ਲੀਲ ਵੀਡੀਓ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


shivani attri

Content Editor

Related News