ਨਸ਼ੀਲੇ ਪਦਾਰਥਾਂ ਸਮੇਤ 1 ਵਿਅਕਤੀ ਗ੍ਰਿਫ਼ਤਾਰ

Sunday, Aug 18, 2024 - 02:44 PM (IST)

ਨਸ਼ੀਲੇ ਪਦਾਰਥਾਂ ਸਮੇਤ 1 ਵਿਅਕਤੀ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ/ਮਹਾਜਨ/ਮਲਹੋਤਰਾ)- ਥਾਣਾ ਸੁਭਾਨਪੁਰ ਦੀ ਪੁਲਸ ਨੇ ਭਾਰੀ ਮਾਤਰਾ ’ਚ ਨਸ਼ੀਲੀਆਂ ਗੋਲ਼ੀਆਂ ਸਮੇਤ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਵਤਸਲਾ ਗੁਪਤਾ ਦੇ ਹੁਕਮਾਂ ’ਤੇ ਜ਼ਿਲ੍ਹਾ ਭਰ ’ਚ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਐੱਸ. ਪੀ. (ਡੀ) ਸਰਬਜੀਤ ਰਾਏ ਅਤੇ ਡੀ. ਐੱਸ. ਪੀ. ਸੁਰਿੰਦਰ ਪਾਲ ਦੀ ਨਿਗਰਾਨੀ ਹੇਠ ਥਾਣਾ ਸੁਭਾਨਪੁਰ ਦੇ ਐੱਸ. ਆਈ. ਕੰਵਰਜੀਤ ਸਿੰਘ ਬੱਲ ਸਮੇਤ ਚੌਂਕੀ ਬਾਦਸ਼ਾਹਪੁਰ ਦੀ ਪੁਲਸ ਵੱਲੋਂ ਵਿਸ਼ੇਸ਼ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਦੂਜੇ ਪਾਸੇ ਤੋਂ ਆ ਰਹੀ ਔਰਤ ਨੂੰ ਜਦੋਂ ਮਹਿਲਾ ਕਾਂਸਟੇਬਲ ਦੀ ਮਦਦ ਨਾਲ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਸ ਨੇ ਆਪਣਾ ਨਾਮ ਰਾਜ ਕੌਰ ਉਰਫ਼ ਰਾਣੀ ਪਤਨੀ ਮਹਿਲ ਸਿੰਘ ਵਾਸੀ ਡੇਰਾ ਬਾਦਸ਼ਾਹਪੁਰ, ਥਾਣਾ ਸੁਭਾਨਪੁਰ ਦੱਸਿਆ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਜਦੋਂ ਮਹਿਲਾ ਪੁਲਸ ਮੁਲਾਜ਼ਮ ਵੱਲੋਂ ਉਕਤ ਔਰਤ ਦੀ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 112 ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਜਿਸ ਦੇ ਆਧਾਰ ’ਤੇ 1 ਅਗਸਤ ਨੂੰ ਮਹਿਲਾ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਮੁਲਜ਼ਮ ਔਰਤ ਤੋਂ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਇਕ ਹੋਰ ਸਾਥੀ ਜਗਦੀਸ਼ ਸਿੰਘ ਉਰਫ਼ ਮੰਗਾ ਉਰਫ਼ ਰਵੀ ਪੁੱਤਰ ਬਲਜੀਤ ਸਿੰਘ ਵਾਸੀ ਬਿਜਲੀ ਨੰਗਲ, ਥਾਣਾ ਢਿੱਲਵਾਂ, ਜ਼ਿਲ੍ਹਾ ਕਪੂਰਥਲਾ ਦਾ ਨਾਮ ਵੀ ਦੱਸਿਆ, ਜਿਸ ਨੂੰ ਪੁਲਸ ਨੇ ਤਲਾਸ਼ੀ ਮੁਹਿੰਮ ਦੌਰਾਨ ਗ੍ਰਿਫ਼ਤਾਰ ਕਰ ਲਿਆ।
 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਨਿਹੰਗਾਂ ਨੇ RPF ਮੁਲਾਜ਼ਮ ’ਤੇ ਤਲਵਾਰਾਂ ਨਾਲ ਕੀਤਾ ਹਮਲਾ, ਵੱਢੀ ਬਾਂਹ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News