ਹੈਰੋਇਨ ਤੇ ਡਰੱਗ ਮਨੀ ਅਤੇ ਇਲੈਕਟ੍ਰਾਨਿਕ ਕੰਡੇ ਸਮੇਤ ਵਿਅਕਤੀ ਗ੍ਰਿਫ਼ਤਾਰ
Sunday, Oct 26, 2025 - 03:36 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਸੀ. ਆਈ. ਏ. ਸਟਾਫ਼ ਨਵਾਂਸ਼ਹਿਰ ਦੀ ਪੁਲਸ ਨੇ 148.37 ਗ੍ਰਾਮ ਹੈਰੋਇਨ, 18,750 ਰੁਪਏ ਡਰੱਗ ਮਨੀ ਅਤੇ ਇਲੈਕਟ੍ਰਾਨਿਕ ਕੰਡੇ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਬਾਰੇ ਜਾਣਕਾਰੀ ਦਿੰਦੇ ਹੋਏ ਸੀ. ਆਈ.ਏ. ਇੰਚਾਰਜ ਇੰਸਪੈਕਟਰ ਨੀਰਜ ਚੌਧਰੀ ਨੇ ਦੱਸਿਆ ਕਿ ਐੱਸ. ਆਈ. ਪ੍ਰਗਟ ਸਿੰਘ ਦੀ ਅਗਵਾਈ ਵਾਲੀ ਇਕ ਪੁਲਸ ਟੀਮ ਅਪਰਾਧੀਆਂ ਅਤੇ ਸ਼ੱਕੀ ਵਾਹਨਾਂ ਦੀ ਭਾਲ ’ਚ ਨਵਾਂਸ਼ਹਿਰ ਤੋਂ ਨੀਲੋਵਾਲ ਪਿੰਡ ਵੱਲ ਜਾ ਰਹੀ ਸੀ ਤਾਂ ਪਿੰਡ ਵੱਲੋਂ ਇਕ ਨੌਜਵਾਨ ਹੱਥ ’ਚ ਸਫ਼ੈਦ ਲਿਫ਼ਾਫ਼ਾ ਫੜ੍ਹੇ ਆਉਂਦੇ ਵੇਖਿਆ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਤੜਕਸਾਰ ਗੁਰੂ ਘਰ ਜਾ ਰਹੇ ਪਾਠੀ ਸਿੰਘ ਦੀ ਦਰਦਨਾਕ ਮੌਤ
ਸ਼ੱਕ ਹੋਣ ’ਤੇ ਐੱਸ. ਆਈ. ਪ੍ਰਗਟ ਸਿੰਘ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ ਪਰ ਨੌਜਵਾਨ ਨੇ ਲਿਫ਼ਾਫ਼ਾ ਘਾਹ ’ਚ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਜਿਸ ਨੂੰ ਪੁਲਸ ਕਰਮਚਾਰੀਆਂ ਦੀ ਮਦਦ ਨਾਲ ਫੜ ਲਿਆ ਗਿਆ ਅਤੇ ਸੁੱਟੇ ਹੋਏ ਲਿਫ਼ਾਫ਼ੇ ਦੀ ਤਲਾਸ਼ੀ ਲੈਣ ’ਤੇ 148.37 ਗ੍ਰਾਮ ਹੈਰੋਇਨ, 18,750 ਭਾਰਤੀ ਕਰੰਸੀ, ਇਕ ਗੁਲਾਬੀ ਲਿਫ਼ਾਫ਼ਾ ਅਤੇ ਇਕ ਛੋਟਾ ਇਲੈਕਟ੍ਰਾਨਿਕ ਕੰਡਾ ਬਰਾਮਦ ਕੀਤਾ ਗਿਆ।
ਇੰਸਪੈਕਟਰ ਨੀਰਜ ਚੌਧਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਜਗਦੀਪ ਉਰਫ਼ ਦੀਪੂ ਪੁੱਤਰ ਮੁਖਤਿਆਰ ਸਿੰਘ ਵਾਸੀ ਰਾਹੋਂ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਖ਼ਿਲਾਫ਼ ਰਾਹੋਂ ਥਾਣੇ ’ਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਰਾਡਾਰ 'ਤੇ ਪੰਜਾਬ ਦੇ ਇਹ ਅਫ਼ਸਰ! ਹੋਣ ਜਾ ਰਿਹੈ ਵੱਡਾ ਐਕਸ਼ਨ, ਡਿੱਗ ਸਕਦੀ ਹੈ ਗਾਜ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
