ਹੈਰੋਇਨ ਸਮੇਤ ਵਿਅਕਤੀ ਕੀਤਾ ਗ੍ਰਿਫ਼ਤਾਰ
Sunday, Sep 27, 2026 - 05:12 PM (IST)
ਨਵਾਂਸ਼ਹਿਰ (ਤ੍ਰਿਪਾਠੀ)-ਬਹਿਰਾਮ ਪੁਲਸ ਨੇ ਇਕ ਵਿਅਕਤੀ ਨੂੰ 8 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜਾਂਚ ਅਧਿਕਾਰੀ ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ 'ਚ ਬਹਿਰਾਮ ਥਾਣੇ ਤੋਂ ਮੰਢਾਲੀ ਪਿੰਡ ਵੱਲ ਗਸ਼ਤ ਕਰ ਰਹੀ ਸੀ। ਜਦੋਂ ਟੀਮ ਮੰਢਾਲੀ ਰੇਲਵੇ ਕਰਾਸਿੰਗ ਕੋਲੋਂ ਲੰਘ ਰਹੀ ਸੀ ਤਾਂ ਉਨ੍ਹਾਂ ਨੇ ਮੰਢਾਲੀ ਪਿੰਡ ਵੱਲੋਂ ਪੈਦਲ ਆਉਂਦੇ ਇਕ ਨੌਜਵਾਨ ਨੂੰ ਵੇਖਿਆ।
ਪੁਲਸ ਪਾਰਟੀ ਨੂੰ ਵੇਖ ਕੇ ਉਹ ਵਿਅਕਤੀ ਘਬਰਾ ਗਿਆ, ਉਸ ਨੇ ਆਪਣੇ ਹੱਥ ਵਿਚ ਫੜਿਆ ਇਕ ਪਾਰਦਰਸ਼ੀ ਲਿਫ਼ਾਫ਼ਾ ਨੇੜਲੀ ਝਾੜੀ ਵਿਚ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਹੋਰ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰ ਲਿਆ ਗਿਆ ਅਤੇ ਤਲਾਸ਼ੀ ਲੈਣ ’ਤੇ ਸੁੱਟੇ ਗਏ ਲਿਫ਼ਾਫ਼ੇ ਵਿਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ।
ਇਹ ਵੀ ਪੜ੍ਹੋ- MIG-23 'ਤੇ ਚੜ੍ਹੇ LPU ਦੇ ਵਿਦਿਆਰਥੀ! DIG ਦਾ ਆ ਗਿਆ ਵੱਡਾ ਬਿਆਨ, ਜਾਣੋ ਨਵੀਂ ਅਪਡੇਟ
ਏ. ਐੱਸ. ਆਈ. ਨੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਅਰਸ਼ਦੀਪ ਉਰਫ਼ ਅਰਸ਼ ਪੁੱਤਰ ਜੋਗਾ, ਵਾਸੀ ਪਿੰਡ ਮਸਾਣੀ (ਥਾਣਾ ਗੋਰਾਇਆ, ਜ਼ਿਲਾ ਜਲੰਧਰ) ਵਜੋਂ ਕੀਤੀ ਹੈ। ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- LPU ਦਾ ਮਾਮਲਾ ਭੱਖਿਆ! ਨੈਸ਼ਨਲ ਹਾਈਵੇਅ ਜਾਮ, 3 ਜ਼ਿਲ੍ਹਿਆਂ ਦੀ ਪੁਲਸ ਤਾਇਨਾਤ, SIT ਦਾ ਗਠਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
