ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ

Monday, Oct 05, 2026 - 03:20 PM (IST)

ਹੈਰੋਇਨ ਸਮੇਤ 3 ਵਿਅਕਤੀ ਗ੍ਰਿਫ਼ਤਾਰ

ਨਵਾਂਸ਼ਹਿਰ (ਤ੍ਰਿਪਾਠੀ)-ਪੁਲਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ ਕੁੱਲ੍ਹ 9 ਗ੍ਰਾਮ ਹੈਰੋਇਨ ਸਮੇਤ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਘਟਨਾਵਾਂ ਬਾਰੇ ਜਾਣਕਾਰੀ ਦਿੰਦੇ ਐੱਸ. ਐੱਸ. ਪੀ. ਤੁਸ਼ਾਰ ਗੁਪਤਾ ਨੇ ਦੱਸਿਆ ਕਿ ਸਿਟੀ ਪੁਲਸ ਸਟੇਸ਼ਨ, ਨਵਾਂਸ਼ਹਿਰ ਵਿਖੇ ਤਾਇਨਾਤ ਏ. ਐੱਸ. ਆਈ. ਨਰਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਸ ਦੀ ਟੀਮ ਸਿਟੀ ਪੁਲਸ ਸਟੇਸ਼ਨ ਤੋਂ ਕਲਰਾ ਮੁਹੱਲੇ ਵੱਲ ਜਾਣ ਵਾਲੇ ਲਿੰਕ ਰੋਡ ’ਤੇ ਗਸ਼ਤ ਕਰ ਰਹੀ ਸੀ।

ਉਨ੍ਹਾਂ ਨੇ ਇਕ ਵਿਅਕਤੀ ਨੂੰ ਪੈਦਲ ਆਉਂਦੇ ਵੇਖਿਆ ਜੋ ਪੁਲਸ ਨੂੰ ਵੇਖ ਕੇ ਘਬਰਾ ਗਿਆ, ਉਸ ਨੇ ਆਪਣੇ ਹੱਥ ਵਿਚ ਫੜਿਆ ਪਾਰਦਰਸ਼ੀ ਪੈਕੇਟ ਨੇੜਲੀ ਬਨਸਪਤੀ ਵਿਚ ਸੁੱਟ ਦਿੱਤਾ ਅਤੇ ਭੱਜਣ ਦੀ ਕੋਸ਼ਿਸ਼ ਕੀਤੀ। ਪੁਲਸ ਮੁਲਾਜ਼ਮਾਂ ਨੇ ਉਸ ਨੂੰ ਕਾਬੂ ਕਰ ਲਿਆ ਅਤੇ ਤਲਾਸ਼ੀ ਲੈਣ ’ਤੇ ਸੁੱਟੇ ਗਏ ਪੈਕੇਟ ਵਿਚੋਂ 2 ਗ੍ਰਾਮ ਹੈਰੋਇਨ ਬਰਾਮਦ ਹੋਈ। ਮੁਲਜ਼ਮ ਦੀ ਪਛਾਣ ਸੰਨੀ ਵਾਸੀ ਖਮਾਣੋਂ ਅਤੇ ਇਸ ਸਮੇਂ ਜਡਲਾ ਕਸਬੇ (ਸਦਰ ਪੁਲਸ ਸਟੇਸ਼ਨ, ਨਵਾਂਸ਼ਹਿਰ ਦੇ ਅਧਿਕਾਰ ਖੇਤਰ ਅਧੀਨ) ਵਜੋਂ ਹੋਈ ਹੈ।

ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ

ਇਕ ਵੱਖਰੀ ਘਟਨਾ ਵਿਚ ਬਹਿਰਾਮ ਪੁਲਸ ਨੇ ਇਕ ਵਿਅਕਤੀ ਨੂੰ 4 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਐੱਸ. ਆਈ. ਸ਼ਿੰਦਰਪਾਲ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਪਿੰਡ ਬਿਸਲਾ (ਬਹਿਰਾਮ ਪੁਲਸ ਸਟੇਸ਼ਨ ਅਧੀਨ) ਵਜੋਂ ਹੋਈ ਹੈ।
ਇਕ ਹੋਰ ਮਾਮਲੇ ਵਿਚ ਬਲਾਚੌਰ ਪੁਲਸ ਨੇ ਇਕ ਵਿਅਕਤੀ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ। ਜਾਂਚ ਅਧਿਕਾਰੀ ਹੈੱਡ ਕਾਂਸਟੇਬਲ ਨਰਿੰਦਰ ਸਿੰਘ ਨੇ ਮੁਲਜ਼ਮ ਦੀ ਪਛਾਣ ਸ਼ੀਤਲ ਸਿੰਘ ਵਾਸੀ ਬੁੱਲ੍ਹੇਵਾਲ (ਸਿਟੀ ਪੁਲਸ ਸਟੇਸ਼ਨ, ਬਲਾਚੌਰ ਅਧੀਨ) ਵਜੋਂ ਕੀਤੀ। ਪੁਲਸ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਵਿਰੁੱਧ ਸਬੰਧਤ ਥਾਣਿਆਂ ਵਿਚ ਕੇਸ ਦਰਜ ਕੀਤੇ ਗਏ ਹਨ ਅਤੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ ਹੈਰਾਨ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

shivani attri

Content Editor

Related News