ਸ਼ਰਾਬ ਦੀਆਂ ਬੋਤਲਾਂ ਸਣੇ 1 ਵਿਅਕਤੀ ਗ੍ਰਿਫ਼ਤਾਰ

Friday, Aug 21, 2026 - 12:36 PM (IST)

ਸ਼ਰਾਬ ਦੀਆਂ ਬੋਤਲਾਂ ਸਣੇ 1 ਵਿਅਕਤੀ ਗ੍ਰਿਫ਼ਤਾਰ

ਟਾਂਡਾ ਉੜਮੜ (ਵਰਿੰਦਰ ਪੰਡਿਤ, ਪਰਮਜੀਤ ਮੋਮੀ)- ਟਾਂਡਾ ਪੁਲਸ ਦੀ ਟੀਮ ਨੇ ਪਿੰਡ ਦਰੀਆ ਨੇੜਿਓਂ 1 ਵਿਅਕਤੀ ਨੂੰ ਵ੍ਹਿਸਕੀ ਦੀਆਂ 26 ਬੋਤਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਐੱਸ. ਐੱਚ. ਓ. ਟਾਂਡਾ ਅਮਰਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਸ ਮੁਖੀ ਸੰਦੀਪ ਕੁਮਾਰ ਮਲਿਕ ਅਤੇ ਡੀ. ਐੱਸ.ਪੀ. ਦਵਿੰਦਰ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਨਸ਼ੇ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣੇਦਾਰ ਸੁਰਿੰਦਰਪਾਲ ਸਿੰਘ ਦੀ ਟੀਮ ਨੇ ਇਹ ਸਫ਼ਲਤਾ ਹਾਸਲ ਹੋਈ ਹੈ।

ਇਹ ਵੀ ਪੜ੍ਹੋ: ਪੰਜਾਬ ਬੰਦ ਦੌਰਾਨ ਟਾਂਡਾ ਵਿਖੇ ਹਾਈਵੇਅ 'ਤੇ ਜਾਮ 'ਚ ਫਸਿਆ ਲਾੜਾ

ਉਨ੍ਹਾਂ ਦੱਸਿਆ ਕਿ ਜਦੋਂ ਟੀਮ ਇਲਾਕੇ ਵਿਚ ਗਸ਼ਤ ਕਰ ਰਹੀ ਸੀ ਤਾਂ ਜੋਬਨ ਮਾਸੂਕ ਸ਼ਾਹ ਪੁੱਤਰ ਦੌਲਤ ਵਾਸੀ ਨੰਗਲ ਜਲਾਲ ਨੂੰ ਨਾਜਾਇਜ਼ ਤਰੀਕੇ ਨਾਲ ਲਿਜਾਈ ਜਾ ਰਹੀ ਵਿਸਕੀ ਦੀਆਂ ਬੋਤਲਾਂ ਸਣੇ ਕਾਬੂ ਕੀਤਾ ਗਿਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਆਬਕਾਰੀ ਐਕਟ ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਕੋਲੋਂ ਸ਼ਰਾਬ ਦੀ ਸਪਲਾਈ ਲਾਈਨ ਦਾ ਪਤਾ ਲਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਰਹੀ ਹੈ। 

ਇਹ ਵੀ ਪੜ੍ਹੋ: 'ਪੰਜਾਬ ਬੰਦ' ਦਾ ਦੋਆਬੇ 'ਚ ਅਸਰ! ਬੱਸਾਂ ਬੰਦ, ਸੜਕਾਂ 'ਤੇ ਪਸਰਿਆ ਸੰਨਾਟਾ, ਤਸਵੀਰਾਂ 'ਚ ਵੇਖੋ ਤਾਜ਼ਾ ਹਾਲਾਤ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News