15 ਕਿੱਲੋ ਚੂਰਾ-ਪੋਸਤ ਦੀ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

Saturday, May 28, 2022 - 04:06 PM (IST)

15 ਕਿੱਲੋ ਚੂਰਾ-ਪੋਸਤ ਦੀ ਸਮੇਤ ਇਕ ਵਿਅਕਤੀ ਗ੍ਰਿਫ਼ਤਾਰ

ਕਪੂਰਥਲਾ (ਭੂਸ਼ਣ)- ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਪੁਲਸ ਨੇ ਨਾਕਾਬੰਦੀ ਦੌਰਾਨ ਇਕ ਟਰੱਕ ਚਾਲਕ ਤੋਂ 15 ਕਿੱਲੋ ਚੂਰਾ-ਪੋਸਤ ਬਰਾਮਦ ਕੀਤਾ ਹੈ। ਜਾਣਕਾਰੀ ਅਨੁਸਾਰ ਐੱਸ. ਪੀ. (ਡੀ.) ਜਗਜੀਤ ਸਿੰਘ ਸਰੋਆ ਅਤੇ ਡੀ. ਐੱਸ. ਪੀ. (ਸਬ ਡਿਵੀਜ਼ਨ) ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਨੇ ਪੁਲਸ ਟੀਮ ਦੇ ਨਾਲ ਪਿੰਡ ਸੈਦੋਵਾਲ ਦੇ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਜਦੋਂ ਇਕ ਟਰੱਕ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ ਤਾਂ ਟਰੱਕ ਚਾਲਕ ਨੇ ਤੇਜ਼ੀ ਨਾਲ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਸ ਟੀਮ ਨੇ ਪਿੱਛਾ ਕਰ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਜਦੋਂ ਮੁਲਜ਼ਮ ਤੋਂ ਨਾਮ ਤੇ ਪਤਾ ਪੁੱਛਿਆ ਗਿਆ ਤਾਂ ਉਸਨੇ ਆਪਣਾ ਨਾਮ ਬੂਟਾ ਸਿੰਘ ਉਰਫ ਬੂਟਾ ਵਾਸੀ ਮੁਹੱਲਾ ਕਿਲੇਵਾਲਾ ਕਪੂਰਥਲਾ ਦੱਸਿਆ। ਮੁਲਜ਼ਮ ਦੇ ਟਰੱਕ ਦੀ ਤਲਾਸ਼ੀ ਦੌਰਾਨ 15 ਕਿੱਲੋ ਚੂਰਾ ਪੋਸਤ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।


author

shivani attri

Content Editor

Related News