ਜਲੰਧਰ: ਗੰਦੇ ਨਾਲੇ ਦੀ ਪੁਲੀ ’ਤੇ ਵਿਅਕਤੀ ਨੇ ਲਾਈ ਆਪਣੇ ਮੋਟਰਸਾਈਕਲ ਨੂੰ ਅੱਗ
01/13/2023 4:41:12 PM

ਜਲੰਧਰ (ਸੁਰਿੰਦਰ)–ਥਾਣਾ ਬਸਤੀ ਬਾਵਾ ਖੇਲ ਅਧੀਨ ਸ਼ਹੀਦ ਬਾਬੂ ਲਾਭ ਸਿੰਘ ਨਗਰ ਵਿਚ ਗੰਦੇ ਨਾਲੇ ਦੀ ਪੁਲੀ ’ਤੇ ਦੇਰ ਰਾਤ ਇਕ ਵਿਅਕਤੀ ਨੇ ਆਪਣੇ ਮੋਟਰਸਾਈਕਲ ਨੂੰ ਅੱਗ ਲਾ ਦਿੱਤੀ। ਪੀੜਤ ਨੇ ਦੋਸ਼ ਲਾਇਆ ਕਿ ਲੁਟੇਰਿਆਂ ਨੇ ਉਸ ਨੂੰ ਥੱਪੜ ਮਾਰੇ ਅਤੇ ਉਸ ਕੋਲੋਂ 35 ਹਜ਼ਾਰ ਰੁਪਏ ਖੋਹ ਕੇ ਫ਼ਰਾਰ ਹੋ ਗਏ, ਜਿਸ ਤੋਂ ਬਾਅਦ ਪੁਲਸ ਨੂੰ ਫੋਨ ਕੀਤਾ ਪਰ ਅੱਗਿਓਂ ਮਦਦ ਲਈ ਕੋਈ ਜਵਾਬ ਨਾ ਮਿਲਿਆ। ਇਸ ’ਤੇ ਗੁੱਸੇ ਵਿਚ ਆ ਕੇ ਉਸ ਨੇ ਮੋਟਰਸਾਈਕਲ ਨੂੰ ਅੱਗ ਲਾ ਦਿੱਤੀ।
ਇਹ ਵੀ ਪੜ੍ਹੋ : ਪੁੱਤ ਨੂੰ ਵਿਆਹੁਣ ਦੇ ਚਾਅ ਰਹਿ ਗਏ ਅਧੂਰੇ, ਵਾਪਰਿਆ ਦਰਦਨਾਕ ਭਾਣਾ, ਪਰਿਵਾਰ ਨੇ ਸਿਹਰਾ ਬੰਨ੍ਹ ਦਿੱਤੀ ਅੰਤਿਮ ਵਿਦਾਈ
ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਫਿਲਹਾਲ ਘਟਨਾ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਨਹੀਂ ਹੈ। ਜਦੋਂ ਵਿਅਕਤੀ ਗਾਲ੍ਹਾਂ ਕੱਢ ਰਿਹਾ ਸੀ ਤਾਂ ਉਦੋਂ ਉਹ ਪੁਲੀ ’ਤੇ ਪਹੁੰਚੇ। ਪਤਾ ਲੱਗਾ ਹੈ ਕਿ ਉਕਤ ਵਿਅਕਤੀ ਕੋਲ ਪੈਸੇ ਸਨ, ਜਿਹੜੇ ਖੋਹ ਲਏ ਗਏ, ਜਿਸ ਤਰ੍ਹਾਂ ਕਿ ਉਕਤ ਵਿਅਕਤੀ ਨੇ ਦੱਸਿਆ ਪਰ ਜਦੋਂ ਇਲਾਕਾ ਨਿਵਾਸੀ ਮੌਕੇ ’ਤੇ ਪਹੁੰਚੇ ਤਾਂ ਉਥੇ ਕੁਝ ਵੀ ਨਹੀਂ ਸੀ। ਇਸ ਬਾਰੇ ਥਾਣਾ ਬਸਤੀ ਬਾਵਾ ਖੇਲ ਦੇ ਪੁਲਸ ਕਰਮਚਾਰੀਆਂ ਨੇ ਕਿਹਾ ਕਿ ਉਨ੍ਹਾਂ ਕੋਲ ਅਜਿਹੀ ਕੋਈ ਸ਼ਿਕਾਇਤ ਨਹੀਂ ਆਈ ਅਤੇ ਨਾ ਹੀ ਮਾਮਲੇ ਬਾਰੇ ਉਨ੍ਹਾਂ ਨੂੰ ਕੋਈ ਜਾਣਕਾਰੀ ਹੈ।
ਇਹ ਵੀ ਪੜ੍ਹੋ : 7 ਸਾਲ ਬਾਅਦ ਆਖਿਰ 20 ਸੈਕਟਰਾਂ ’ਚ ਵੰਡਿਆ ਗਿਆ ਜਲੰਧਰ ਸ਼ਹਿਰ, ਜਾਣੋ ਕਿਹੜੇ ਸੈਕਟਰ 'ਚ ਆਉਂਦਾ ਹੈ ਤੁਹਾਡਾ ਘਰ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ