ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਵਿਅਕਤੀ ਨੇ ਕੀਤੀ ਖੁਦਕੁਸ਼ੀ
Sunday, Oct 29, 2023 - 07:52 PM (IST)

ਲਾਂਬੜਾ (ਵਰਿੰਦਰ) : ਥਾਣਾ ਲਾਂਬੜਾ ਅਧੀਨ ਆਉਂਦੇ ਪਿੰਡ ਸੰਮੀਪੁਰ ਵਿਖੇ ਇਕ ਵਿਅਕਤੀ ਵੱਲੋਂ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਫਾਹਾ ਲਗਾ ਕੇ ਆਪਣੀ ਜੀਵਨ-ਲੀਲਾ ਸਮਾਪਤ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਤਰਜਿੰਦਰ ਸਿੰਘ (48) ਪੁੱਤਰ ਬਲਦੇਵ ਸਿੰਘ ਵਾਸੀ ਪਿੰਡ ਸੰਮੀਪੁਰ ਨਕੋਦਰ ਵਿਖੇ ਗਲੋਬਲ ਮੈਸੀ ਟ੍ਰੈਕਟਰ ਏਜੰਸੀ ਵਿੱਚ ਮੈਨੇਜਰ ਵਜੋਂ ਕੰਮ ਕਰਦਾ ਸੀ। ਬੀਤੇ ਸ਼ਨੀਵਾਰ ਦੀ ਰਾਤ ਉਸ ਨੇ ਆਪਣੇ ਖੂਹ 'ਤੇ ਬਣੀ ਹਵੇਲੀ 'ਤੇ ਜਾ ਕੇ ਇਕ ਦਰੱਖਤ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। ਅੱਜ ਐਤਵਾਰ ਸਵੇਰੇ ਇਸ ਘਟਨਾ ਦਾ ਸਭ ਤੋਂ ਪਹਿਲਾਂ ਹਵੇਲੀ 'ਚ ਰਹਿੰਦੇ ਉਨਾਂ ਦੇ ਇਕ ਪ੍ਰਵਾਸੀ ਮਜ਼ਦੂਰ ਨੂੰ ਪਤਾ ਲੱਗਾ, ਜਿਸ ਤੋਂ ਬਾਅਦ ਪੁਲਸ ਨੂੰ ਸੂਚਨਾ ਦਿੱਤੀ ਗਈ।
ਇਹ ਵੀ ਪੜ੍ਹੋ : ਖੰਨਾ 'ਚ ਹਨੀ ਟ੍ਰੈਪ ਦਾ ਪਰਦਾਫਾਸ਼, ਰਿਟਾਇਰਡ ਟੀਚਰ ਦੀ ਅਸ਼ਲੀਲ ਵੀਡੀਓ ਬਣਾ ਵਸੂਲੇ ਸਨ 3 ਲੱਖ
ਜਾਂਚ ਅਧਿਕਾਰੀ ਏ.ਐੱਸ.ਆਈ. ਕਰਨੈਲ ਸਿੰਘ ਨੇ ਦੱਸਿਆ ਕਿ ਰਾਤ ਤਰਜਿੰਦਰ ਸਿੰਘ ਘਰ 'ਚ ਇਕੱਲਾ ਸੀ। ਉਸ ਦੀ ਪਤਨੀ ਰਵਿੰਦਰ ਕੌਰ ਤੇ ਬੇਟਾ ਫਗਵਾੜਾ ਦਵਾਈ ਲੈਣ ਗਏ ਹੋਏ ਸਨ। ਮ੍ਰਿਤਕ ਦੀ ਪਤਨੀ ਨੇ ਪੁਲਸ ਨੂੰ ਦੱਸਿਆ ਕਿ ਉਸ ਦਾ ਪਤੀ ਪਿਛਲੇ 3-4 ਦਿਨਾਂ ਤੋਂ ਮਾਨਸਿਕ ਪ੍ਰੇਸ਼ਾਨੀ ਵਿੱਚ ਸੀ ਪਰ ਉਸ ਨੇ ਪਰਿਵਾਰ ਵਾਲਿਆਂ ਨੂੰ ਆਪਣੀ ਪ੍ਰੇਸ਼ਾਨੀ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ 'ਤੇ ਪੁਲਸ ਵੱਲੋਂ 174 ਦੀ ਕਾਰਵਾਈ ਕਰਕੇ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8