ਟਰੇਨ ਅੱਗੇ ਛਾਲ ਮਾਰ ਕੇ ਵਿਅਕਤੀ ਨੇ ਕੀਤੀ ਖੁਦਕੁਸ਼ੀ

09/04/2019 1:18:21 AM

ਜਲੰਧਰ, (ਗੁਲਸ਼ਨ)— ਰਾਮਨਗਰ ਫਾਟਕ ਨਜ਼ਦੀਕ ਇਕ ਵਿਅਕਤੀ ਵਲੋਂ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਸਗੀਰ (44) ਪੁੱਤਰ ਸਬੀਰ ਵਾਸੀ ਗਾਂਧੀ ਕੈਂਪ ਵਜੋਂ ਹੋਈ ਹੈ। ਮੌਕੇ 'ਤੇ ਪਹੁੰਚੀ ਪੁਲਸ ਦਾ ਕਹਿਣਾ ਹੈ ਕਿ ਮ੍ਰਿਤਕ ਨਸ਼ੇ ਕਰਨ ਦਾ ਆਦੀ ਸੀ। ਜਿਸ ਕਾਰਨ ਕਾਫੀ ਸਮਾਂ ਪਹਿਲਾਂ ਮ੍ਰਿਤਕ ਦਾ ਆਪਣੀ ਪਤਨੀ ਨਾਲ ਵੀ ਤਲਾਕ ਹੋ ਚੁੱਕਾ ਸੀ। ਮੰਗਲਵਾਰ ਸਵੇਰੇ ਉਸ ਨੇ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਥਾਣਾ ਜੀ. ਆਰ. ਪੀ. ਦੀ ਪੁਲਸ ਨੇ ਇਸ ਸਬੰਧੀ ਕਾਰਵਾਈ ਕਰ ਕੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਵਾਲਿਆਂ ਹਵਾਲੇ ਕਰ ਦਿੱਤੀ ਹੈ।

KamalJeet Singh

This news is Content Editor KamalJeet Singh