ਕਰੰਟ ਲੱਗਣ ਨਾਲ ਵਿਅਕਤੀ ਦੀ ਮੌਤ

07/26/2020 2:17:58 AM

ਜਲੰਧਰ,(ਜ. ਬ.)- ਥਾਣਾ ਮਕਸੂਦਾਂ 'ਚ ਪੈਂਦੇ ਪਿੰਡ ਬੁਲੰਦਪੁਰ ਦੇ ਖੇਤਾਂ 'ਚ ਕੰਮ ਕਰਨ ਵਾਲੇ ਇਕ ਵਿਅਕਤੀ ਦੀ ਬਿਜਲੀ ਦਾ ਕਰੰਟ ਲੱਗਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮੁੰਨਾ ਚੌਹਾਨ ਨਿਵਾਸੀ ਬੁਲੰਦਪੁਰ ਵਜੋਂ ਹੋਈ ਹੈ। ਥਾਣਾ ਮਕਸੂਦਾਂ ਦੀ ਪੁਲਸ ਨੇ 174 ਦੀ ਕਾਰਵਾਈ ਕਰ ਕੇ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ।
ਥਾਣਾ ਮਕਸੂਦਾਂ ਦੀ ਪੁਲਸ ਨੇ ਦੱਸਿਆ ਕਿ ਮੁੰਨਾ ਦੀ ਪਤਨੀ ਲਾਲਸਾ ਚੌਹਾਨ ਨੇ ਬਿਆਨ ਦਰਜ ਕਰਵਾਏ ਕਿ ਉਸ ਦਾ ਪਤੀ ਖੇਤਾਂ 'ਚ ਕੰਮ ਕਰ ਰਿਹਾ ਸੀ ਕਿ ਅਚਾਨਕ ਉਸ ਨੂੰ ਖੇਤਾਂ 'ਚ ਲੱਗੀ ਮੋਟਰ ਤੋਂ ਕਰੰਟ ਲੱਗਾ ਅਤੇ ਉਸ ਦੀ ਉੱਥੇ ਹੀ ਮੌਤ ਹੋ ਗਈ, ਜਿਸ ਦੀ ਸੂਚਨਾ ਉਥੇ ਮੌਜੂਦ ਲੋਕਾਂ ਨੇ ਦਿੱਤੀ। ਮੌਕੇ 'ਤੇ ਪਹੁੰਚੀ ਪੁਲਸ ਨੇ ਪੋਸਟਮਾਰਟਮ ਕਰਵਾ ਕੇ ਮ੍ਰਿਤਕ ਦੇਹ ਪਰਿਵਾਰ ਦੇ ਹਵਾਲੇ ਕਰ ਦਿੱਤੀ। ਪੁਲਸ ਨੇ ਮ੍ਰਿਤਕ ਦੀ ਪਤਨੀ ਦੇ ਬਿਆਨ ਦੇ ਆਧਾਰ 'ਤੇ 174 ਦੀ ਕਾਰਵਾਈ ਕੀਤੀ ਹੈ।

Deepak Kumar

This news is Content Editor Deepak Kumar