ਡਿਪਰੈਸ਼ਨ ਦੇ ਮਰੀਜ਼ ਨੇ ਜ਼ਹਿਰੀਲੀ ਚੀਜ਼ ਦਾ ਕੀਤਾ ਸੇਵਨ, ਮੌਤ

08/11/2019 12:09:14 AM

ਜਲੰਧਰ (ਸ਼ੌਰੀ)— ਇਥੋਂ ਦੇ ਇਲਾਕੇ ਬਸਤੀ ਦਾਨਿਸ਼ਮੰਦਾਂ 'ਚ ਵਿਅਕਤੀ ਵਲੋਂ ਸ਼ੱਕੀ ਹਾਲਤਾਂ 'ਚ ਜ਼ਹਿਰੀਲੀ ਚੀਜ਼ ਦਾ ਸੇਵਨ ਕਰਨ ਨਾਲ ਮੌਤ ਹੋਣ ਦਾ ਸਮਾਚਾਰ ਮਿਲੀਆ ਹੈ। ਜਾਣਕਾਰੀ ਮੁਤਾਬਕ ਰਮਨ ਰਤਰਾ ਪੁੱਤਰ ਕ੍ਰਿਸ਼ਨ ਲਾਲ ਵਾਸੀ ਬਸਤੀ ਦਾਨਿਸ਼ਮੰਦਾਂ ਜੋ ਕਿ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਸ਼ਨੀਵਾਰ ਉਸ ਨੇ ਕੋਈ ਜ਼ਹਿਰੀਲੀ ਚੀਜ਼ ਦਾ ਸੇਵਨ ਕਰ ਲਿਆ, ਜਿਸ ਕਾਰਨ ਉਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਉਸ ਦੀ ਪਤਨੀ ਨੇ ਉਸ ਨੇ ਇਕ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਪਰ ਇਲਾਜ ਅਧੀਨ ਉਸ ਦੀ ਮੌਤ ਹੋ ਗਈ। 
ਜਾਣਕਾਰੀ ਦਿੰਦਿਆਂ ਥਾਣਾ ਨੰ. 5 ਦੇ ਐੱਸ. ਐੱਚ. ਓ. ਰਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਮ੍ਰਿਤਕ ਰਮਨ ਡਿਪਰੈਸ਼ਨ 'ਚ ਰਹਿੰਦਾ ਸੀ ਤੇ ਬੀਮਾਰ ਵੀ ਸੀ, ਇਸ ਕਾਰਨ ਉਸ ਨੇ ਜ਼ਹਿਰੀਲੀ ਚੀਜ਼ ਦਾ ਸੇਵਨ ਕਰ ਲਿਆ। ਪੁਲਸ ਮਾਮਲੇ ਵਲੋਂ ਮਾਮਲੇ ਦੀ ਜਾਂਚ ਜਾਰੀ ਹੈ।


KamalJeet Singh

Content Editor

Related News