ਤੇਜ਼ ਰਫ਼ਤਾਰ ਕਾਰ ਨੇ ਲਈ ਸਕੂਟਰੀ ਸਵਾਰ ਦੀ ਜਾਨ

Saturday, Sep 28, 2024 - 12:20 PM (IST)

ਤੇਜ਼ ਰਫ਼ਤਾਰ ਕਾਰ ਨੇ ਲਈ ਸਕੂਟਰੀ ਸਵਾਰ ਦੀ ਜਾਨ

ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਸ੍ਰੀ ਕੀਰਤਪੁਰ ਸਾਹਿਬ-ਰੂਪਨਗਰ ਕੌਮੀ ਮਾਰਗ ’ਤੇ ਪਿੰਡ ਸਰਸਾ ਨੰਗਲ ਨੇੜੇ ਇਕ ਕਾਰ ਦੀ ਲਪੇਟ ਵਿਚ ਆਉਣ ਕਾਰਨ ਸਕੂਟਰੀ ਚਾਲਕ ਦੀ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਭਰਤਗੜ ਪੁਲਸ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਸੁਖਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਗੁਰਮੀਤ ਸਿੰਘ ਪੁੱਤਰ ਬਲਵੀਰ ਸਿੰਘ ਵਾਸੀ ਪਿੰਡ ਅਵਾਨਕੋਟ ਥਾਣਾ ਕੀਰਤਪੁਰ ਸਾਹਿਬ ਨੇ ਆਪਣੇ ਬਿਆਨ ਵਿਚ ਦੱਸਿਆ ਕਿ ਮੇਰਾ ਪਿਤਾ ਬਲਵੀਰ ਸਿੰਘ (57) ਆਪਣੀ ਐਕਟਿਵਾ ਸਕੂਟਰੀ ’ਤੇ ਸਵਾਰ ਹੋ ਕੇ ਬੱਸ ਅੱਡਾ ਸਰਸਾ ਨੰਗਲ ਵਿਖੇ ਆਪਣੀ ਵੈਲਡਿੰਗ ਦੀ ਦੁਕਾਨ ’ਤੇ ਆ ਰਿਹਾ ਸੀ। ਜਦੋਂ ਉਹ ਸੜਕ ਕ੍ਰਾਸ ਕਰਨ ਲੱਗੇ ਤਾਂ ਇਕ ਕ੍ਰੇਟਾ ਕਾਰ ਭਰਤਗੜ੍ਹ ਸਾਈਡ ਤੋਂ ਤੇਜ਼ ਰਫ਼ਤਾਰ ਨਾਲ ਆਈ ਅਤੇ ਮੇਰੇ ਪਿਤਾ ਬਲਵੀਰ ਸਿੰਘ ਦੀ ਸਕੂਟਰੀ ਨੂੰ ਸਾਈਡ ਮਾਰ ਦਿੱਤੀ।

PunjabKesari

ਇਹ ਵੀ ਪੜ੍ਹੋ- ਅਮਰੀਕਾ 'ਚ ਪੰਜਾਬੀ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਮੰਜ਼ਰ ਵੇਖ ਸਹਿਮੇ ਲੋਕ

ਉਸ ਨੇ ਦੱਸਿਆ ਕਿ ਹਾਦਸੇ ’ਚ ਮੇਰੇ ਪਿਤਾ ਨੂੰ ਕਾਫ਼ੀ ਸੱਟਾਂ ਲੱਗੀਆਂ। ਇਸ ਦੌਰਾਨ ਕਾਰ ਚਾਲਕ ਵੀ ਉਤਰ ਕੇ ਸਾਡੇ ਕੋਲ ਆਇਆ, ਜਿਸ ਨੇ ਮੇਰੇ ਪੁੱਛਣ ’ਤੇ ਆਪਣਾ ਨਾਂ ਮੋਹਿਤ ਠਾਕੁਰ ਪੁੱਤਰ ਪਵਨ ਠਾਕੁਰ ਵਾਸੀ ਟੇਲਾ ਥਾਣਾ ਸਰਕਾਘਾਟ ਜ਼ਿਲ੍ਹਾ ਮੰਡੀ ਹਿਮਾਚਲ ਪ੍ਰਦੇਸ਼ ਦੱਸਿਆ। ਜਦੋਂ ਮੈਂ ਆਪਣੇ ਪਿਤਾ ਨੂੰ ਜ਼ਖ਼ਮੀ ਹਾਲਤ ’ਚ ਲੈ ਕੇ ਹਸਪਤਾਲ ਪੁੱਜਾ ਤਾਂ ਉੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਸ ਵੱਲੋਂ ਗੁਰਮੀਤ ਸਿੰਘ ਦੇ ਬਿਆਨਾਂ ਦੇ ਆਧਾਰ ’ਤੇ ਕਾਰ ਚਾਲਕ ਮੋਹਿਤ ਠਾਕੁਰ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਕਾਰ ਚਾਲਕ ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਜਲੰਧਰ, ਕੈਮਿਸਟ ਸ਼ਾਪ ’ਤੇ ਕੰਮ ਕਰਨ ਵਾਲੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ


author

shivani attri

Content Editor

Related News