ਵਿਆਹ ਸਮਾਗਮ ਦੌਰਾਨ ਵਿਅਕਤੀ ਨੇ ਕੀਤੇ ਹਵਾਈ ਫਾਇਰ, ਲੋਕਾਂ ’ਚ ਸਹਿਮ ਦਾ ਮਾਹੌਲ
Saturday, Jan 14, 2023 - 07:08 PM (IST)

ਨਡਾਲਾ (ਸ਼ਰਮਾ) : ਬੀਤੀ ਸ਼ਾਮ ਨਡਾਲਾ ਦੇ ਇਕ ਪੈਲੇਸ ’ਚ ਵਿਆਹ ਸਮਾਗਮ ਦੌਰਾਨ ਡੀ. ਜੇ. ’ਤੇ ਭੰਗੜਾ ਪਾਉਂਦੇ ਇਕ ਵਿਅਕਤੀ ਨੇ ਪੈਲੇਸ ਹਾਲ ਦੇ ਅੰਦਰ ਹਵਾਈ ਫਾਇਰ ਕਰ ਦਿੱਤੇ। ਹਵਾਈ ਫਾਇਰ ਕਰਨ ’ਤੇ ਜਿੱਥੇ ਲੋਕਾਂ ’ਚ ਸਹਿਮ ਦਾ ਮਾਹੌਲ ਬਣ ਗਿਆ, ਉਥੇ ਹੀ ਇਸ ਘਟਨਾ ਨਾਲ ਪੈਲੇਸ ਦੀ ਛੱਤ ਨੂੰ ਵੀ ਨੁਕਸਾਨ ਪੁੱਜਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਸਬ-ਇੰਸਪੈਕਟਰ ਗੁਰਜਸਵੰਤ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਬਲਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸਬੰਧ ਵਿਚ ਨਡਾਲਾ ਚੌਕ ਮੌਜੂਦ ਸੀ।
ਇਹ ਵੀ ਪੜ੍ਹੋ : ਗਤਾਂ ਚੰਡੀਗੜ੍ਹ ’ਚ ਲੱਗੇ ਕੌਮੀ ਇਨਸਾਫ਼ ਮੋਰਚੇ ’ਚ ਵਧ ਚੜ੍ਹ ਕੇ ਪੁੱਜਣ : ਦਾਦੂਵਾਲ
ਇਸ ਦੌਰਾਨ ਇਤਲਾਹ ਮਿਲੀ ਕਿ ਨਡਾਲਾ ਦੇ ਇਕ ਪੈਲੇਸ ਵਿਚ ਵਿਆਹ ਸਮਾਗਮ ਚੱਲ ਰਿਹਾ ਸੀ, ਜਿੱਥੇ ਗੁਰਇਕਬਾਲ ਸਿੰਘ ਪੁੱਤਰ ਦੀਦਾਰ ਸਿੰਘ ਵਾਸੀ ਕਾਸ਼ਤੀਵਾਲ ਜ਼ਿਲਾ ਗੁਰਦਾਸਪੁਰ ਨੇ ਪੈਲੇਸ ਅੰਦਰ ਸ਼ਾਮ ਸਾਢੇ 4 ਵਜੇ ਅਸਲੇ ਨਾਲ ਹਵਾਈ ਫਾਇਰ ਕੀਤੇ ਅਤੇ ਮੌਕੇ ਤੋਂ ਫਰਾਰ ਹੋ ਗਿਆ ਹੈ। ਪੁਲਸ ਨੇ ਮੌਕੇ ’ਤੇ ਪੁੱਜ ਕੇ ਉਕਤ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ਦਿੱਤੀ ਹੈ।
ਇਹ ਵੀ ਪੜ੍ਹੋ : ਸ਼ਿਕਾਇਤ ਦੀ ਪੜਤਾਲ ਕਰਨ ਪੁੱਜੇ ASI ’ਤੇ ਪੱਥਰਾਂ ਨਾਲ ਹਮਲਾ, ਗੰਭੀਰ ਜ਼ਖਮੀ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।