ਹਥਿਆਰਾਂ ਨਾਲ ਹਮਲਾ ਕਰਕੇ ਵਿਅਕਤੀ ਨੂੰ ਕੀਤਾ ਜ਼ਖ਼ਮੀ, 4 ਖ਼ਿਲਾਫ਼ ਕੇਸ ਦਰਜ
Monday, Oct 05, 2026 - 07:37 PM (IST)
ਗੜ੍ਹਸ਼ੰਕਰ (ਭਾਰਦਵਾਜ)-ਮਾਹਿਲਪੁਰ ਪੁਲਸ ਨੇ ਇਕ ਵਿਅਕਤੀ ਨੂੰ ਘੇਰ ਕੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰਨ ਦੇ ਦੋਸ਼ ਹੇਠ ਚਾਰ ਵਿਅਕਤੀਆਂ ਵਿਰੁੱਧ ਵੱਖ-ਵੱਖ ਧਾਰਾਵਾਂ ਅਧੀਨ ਮਾਮਲਾ ਦਰਜ ਕੀਤਾ ਹੈ। ਪੁਲਸ ਕੋਲ ਦਰਜ ਕਰਵਾਏ ਬਿਆਨਾਂ ਮੁਤਾਬਕ ਪੀੜਤ ਰਘਵੀਰ ਸਿੰਘ ਪੁੱਤਰ ਜੀਤ ਸਿੰਘ, ਵਾਸੀ ਜੰਡਿਆਲਾ, ਥਾਣਾ ਮਾਹਿਲਪੁਰ ਨੇ ਦੱਸਿਆ ਕਿ 24 ਸਤੰਬਰ ਨੂੰ ਉਹ ਆਪਣਾ ਕੰਮ ਖ਼ਤਮ ਕਰਕੇ ਘਰ ਵਾਪਸ ਆ ਰਿਹਾ ਸੀ। ਜਦੋਂ ਉਹ ਪਿੰਡ ਮੁਗੋਵਾਲ ਦੀ ਸੂਏ ਦੀ ਪੁਲੀ ਤੋਂ ਥੋੜ੍ਹਾ ਅੱਗੇ ਪਹੁੰਚਿਆ ਤਾਂ ਪਿੱਛੋਂ ਦੋ ਮੋਟਰਸਾਈਕਲਾਂ ’ਤੇ ਚਾਰ ਵਿਅਕਤੀ ਆਏ। ਇਕ ਮੋਟਰਸਾਈਕਲ ’ਤੇ ਹਰਬੰਸ ਸਿੰਘ ਉਰਫ਼ ਕਾਕਾ ਪੁੱਤਰ ਪਿਆਰਾ ਲਾਲ, ਵਾਸੀ ਜੰਡਿਆਲਾ ਆਪਣੇ ਤਿੰਨ ਹੋਰ ਸਾਥੀਆਂ ਸਮੇਤ ਸਵਾਰ ਸੀ, ਜਿਨ੍ਹਾਂ ਨੇ ਆਉਂਦਿਆਂ ਹੀ ਉਸ ਦਾ ਰਸਤਾ ਰੋਕ ਲਿਆ।
ਇਹ ਵੀ ਪੜ੍ਹੋ: LPU ਹਿੰਸਾ ਮਾਮਲੇ 'ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ! ਰਾਜਸਥਾਨ ਤੇ UP ਨਾਲ ਜੁੜੇ ਤਾਰ
ਰਘਵੀਰ ਸਿੰਘ ਨੇ ਦੱਸਿਆ ਕਿ ਹਰਬੰਸ ਸਿੰਘ ਨੇ ਆਪਣੇ ਹੱਥ ’ਚ ਫੜੀ ਖੰਡੇਨੁਮਾ ਪੱਤੀ ਨਾਲ ਉਸ ਦੇ ਸਿਰ ’ਤੇ ਸਿੱਧਾ ਵਾਰ ਕੀਤਾ। ਇਸ ਤੋਂ ਬਾਅਦ ਉਸ ਨੇ ਦੂਜਾ ਵਾਰ ਮੁੜ ਸਿਰ ’ਤੇ ਕੀਤਾ, ਜਿਸ ਕਾਰਨ ਉਹ ਖ਼ੂਨ ਨਾਲ ਲੱਤਪੱਤ ਹੋ ਕੇ ਜ਼ਮੀਨ ’ਤੇ ਡਿੱਗ ਪਿਆ। ਜਦੋਂ ਉਹ ਹੇਠਾਂ ਡਿੱਗ ਪਿਆ ਤਾਂ ਹਮਲਾਵਰਾਂ ’ਚੋਂ ਇਕ ਵਿਅਕਤੀ ਨੇ ਉਸ ਦੇ ਠੁੱਡੇ ਮਾਰੇ ਅਤੇ ਸਾਰੇ ਮੁਲਜ਼ਮ ਲਲਕਾਰੇ ਮਾਰਦੇ ਹੋਏ ਆਪਣੇ ਮੋਟਰਸਾਈਕਲਾਂ ’ਤੇ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ: ਜਲੰਧਰ 'ਚ ਹੋ ਜਾਣੀ ਸੀ ਵੱਡੀ ਵਾਰਦਾਤ! IED ਸਪਲਾਈ ਕਰਨ ਵਾਲਾ ਗ੍ਰਿਫ਼ਤਾਰ, BKI ਨਾਲ ਜੁੜੇ ਤਾਰ
ਘਟਨਾ ਤੋਂ ਬਾਅਦ ਪੀੜਤ ਦੇ ਲੜਕੇ ਬਲਵੀਰ ਸਿੰਘ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਮਾਹਿਲਪੁਰ ਵਿਖੇ ਦਾਖ਼ਲ ਕਰਵਾਇਆ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਮਾਹਿਲਪੁਰ ਪੁਲਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ ਹਰਬੰਸ ਸਿੰਘ ਉਰਫ਼ ਕਾਕਾ ਅਤੇ ਉਸ ਦੇ 3 ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ: ਧਾਰਮਿਕ ਡੇਰੇ 'ਚ ਦਫ਼ਨਾ 'ਤੀ ਲਾਸ਼! ਭਖਿਆ ਮਾਹੌਲ, ਪੂਰਾ ਮਾਮਲਾ ਕਰੇਗਾ ਹੈਰਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
