ਬੱਸ ''ਚ ਸਫ਼ਰ ਕਰ ਰਿਹਾ ਵਿਅਕਤੀ 3 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ

04/07/2024 6:36:21 PM

ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ ਬੱਸ ’ਚ ਸਫ਼ਰ ਕਰ ਰਹੇ ਇਕ ਯਾਤਰੀ ਕੋਲੋਂ 3 ਕਿਲੋ ਅਫ਼ੀਮ ਅਤੇ 700 ਰੁਪਏ ਦੀ ਭਾਰਤੀ ਕਰੰਸੀ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਜਸਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪਿੰਡ ਆਂਸਰੋਂ ਵਿਖੇ ਹਾਈਟੈਕ ਨਾਕਾ ਲਗਾਇਆ ਹੋਇਆ ਸੀ ਅਤੇ ਰੋਪੜ ਅਤੇ ਚੰਡੀਗਡ਼੍ਹ ਵਾਲੇ ਪਾਸੇ ਤੋਂ ਆਉਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ।

ਉਸ ਨੇ ਦੱਸਿਆ ਕਿ ਜਦੋਂ ਰੋਪੜ ਵੱਲੋਂ ਆ ਰਹੀ ਇਕ ਸਰਕਾਰੀ ਬੱਸ ਨੂੰ ਰੋਕ ਕੇ ਚੈਕਿੰਗ ਕਰ ਰਹੇ ਸਨ ਤਾਂ ਇਕ ਵਿਅਕਤੀ ਹੱਥ ’ਚ ਬੈਗ ਲੈ ਕੇ ਬੱਸ ਦੇ ਪਿਛਲੇ ਦਰਵਾਜੇ ਤੋਂ ਉੱਤਰ ਕੇ ਰੋਪੜ ਵੱਲ ਨੂੰ ਤੁਰ ਪਿਆ। ਪੁਲਸ ਮੁਲਾਜ਼ਮਾਂ ਨੇ ਸ਼ੱਕ ਦੇ ਆਧਾਰ ’ਤੇ ਜਦੋਂ ਉਸ ਨੂੰ ਕਾਬੂ ਕਰਕੇ ਬੈਗ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 3 ਕਿਲੋ ਅਫ਼ੀਮ ਅਤੇ 700 ਰੁਪਏ ਭਾਰਤੀ ਕਰੰਸੀ ਬਰਾਮਦ ਹੋਈ। ਕਾਬੂ ਵਿਅਕਤੀ ਦੀ ਪਛਾਣ ਮਿਲਨ ਮਸੀਹ ਵਾਸੀ ਮੁੰਡਰੀ, ਹਰਨੀ ਥਾਣਾ ਬੰਦਗਾਊ ਜ਼ਿਲ੍ਹਾ ਪੱਛਮ ਸਿੰਘਭੂਮ (ਝਾਰਖੰਡ) ਹਾਲ ਵਾਸੀ ਮੰਢਿਆਣੀ ਰੋਡ ਬਲਾਚੌਰ ਵਜੋਂ ਹੋਈ ਹੈ। ਏ. ਐੱਸ. ਆਈ. ਨੇ ਦੱਸਿਆ ਕਿ ਕਾਬੂ ਕੀਤੇ ਮੁਲਜ਼ਮਾਂ ਖ਼ਿਲਾਫ਼ ਥਾਣਾ ਕਾਠਗੜ੍ਹ ’ਚ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲ਼ੀਆਂ

 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

shivani attri

This news is Content Editor shivani attri