ਗੜ੍ਹਸ਼ੰਕਰ ਵਿਖੇ 24 ਬੋਤਲਾਂ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ

Monday, Oct 27, 2025 - 02:32 PM (IST)

ਗੜ੍ਹਸ਼ੰਕਰ ਵਿਖੇ 24 ਬੋਤਲਾਂ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ

ਗੜ੍ਹਸ਼ੰਕਰ (ਭਾਰਦਵਾਜ)-ਮਾਹਿਲਪੁਰ ਪੁਲਸ ਨੇ ਇਕ ਵਿਅਕਤੀ ਜਸਪਾਲ ਸਿੰਘ ਉਰਫ਼ ਜੱਸੂ ਪੁੱਤਰ ਬਨਾਰਸੀ ਦਾਸ ਵਾਸੀ ਬਡੋਆਣ ਨੂੰ 24 ਸ਼ਰਾਬ ਦੀਆਂ ਬੋਤਲਾਂ ਸਮੇਤ ਕਾਬੂ ਕਰਕੇ ਉਸ ਦੇ ਖ਼ਿਲਾਫ਼ 61-1-14 ਆਬਕਾਰੀ ਐਕਟ ਅਧੀਨ ਕੇਸ ਦਰਜ ਕੀਤਾ ਹੈ। ਦਰਜ ਕੇਸ ਮੁਤਾਬਕ ਏ. ਐੱਸ. ਆਈ. ਸੁਖਵਿੰਦਰ ਸਿੰਘ ਚੈਕਿੰਗ ਕਰਦੇ ਹੋਏ ਬਡੋਆਣ ਪਿੰਡ ਦੇ ਟੀ ਪੁਆਇੰਟ ’ਤੇ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਉਕਤ ਜਸਪਾਲ ਸਿੰਘ ਉਰਫ ਜੱਸੂ ਘਰ ਦੇ ਬਾਹਰ ਨਾਜਾਇਜ਼ ਸ਼ਰਾਬ ਵੇਚਣ ਦਾ ਧੰਦਾ ਕਰਦਾ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਇਨ੍ਹਾਂ 400 ਘਰਾਂ 'ਤੇ ਮੰਡਰਾ ਰਿਹੈ ਵੱਡਾ ਖ਼ਤਰਾ! ਖਾਲੀ ਕਰਨ ਦੇ ਹੁਕਮ, ਹੋ ਸਕਦੈ ਵੱਡਾ ਐਕਸ਼ਨ

ਜੇਕਰ ਰੇਡ ਕੀਤੀ ਜਾਵੇ ਤਾਂ ਵੱਡੀ ਮਾਤਰਾ ਚ ਸ਼ਰਾਬ ਬਰਾਮਦ ਕੀਤੀ ਜਾ ਸਕਦੀ ਹੈ। ਮਿਲੀ ਇਤਲਾਹ ’ਤੇ ਰੇਡ ਕੀਤੀ ਗਈ ਤਾਂ ਉਕਤ ਵਿਅਕਤੀ ਪੁਲਸ ਨੂੰ ਦੇਖ ਕੇ ਘਬਰਾ ਗਿਆ ਅਤੇ ਭੱਜਣ ਲੱਗਾ। ਉਸਦੇ ਪਾਸੋਂ ਫੜੇ ਪਲਾਸਟਿਕ ਦੇ ਬੋਰੇ ’ਚੋਂ 24 ਬੋਤਲਾਂ ਕਲੱਬ ਵਿਸਕੀ ਦੀਆ ਬਰਾਮਦ ਹੋਈਆਂ। ਜਿਸ ਸਬੰਧੀ ਥਾਣਾ ਮਾਹਿਲਪੁਰ ਵਿਖੇ ਉਕਤ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਸ਼ਰਮਨਾਕ ! ਹੋਟਲ 'ਚ ਲਿਜਾ ਕੇ ਕੁੜੀ ਨੂੰ ਕੀਤਾ ਬੇਹੋਸ਼, ਜਦੋਂ ਅੱਖ ਖੁੱਲ੍ਹੀ ਤਾਂ...

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News