ਨਿੱਜੀ ਮੁਫ਼ਾਦ ਲਈ ਵਿਅਕਤੀ ਨੂੰ ਕਿਧਰੇ ਲੁਕਾ ਕੇ ਰੱਖਣ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ

Friday, May 27, 2022 - 02:51 AM (IST)

ਨਿੱਜੀ ਮੁਫ਼ਾਦ ਲਈ ਵਿਅਕਤੀ ਨੂੰ ਕਿਧਰੇ ਲੁਕਾ ਕੇ ਰੱਖਣ ਵਾਲੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ

ਦਸੂਹਾ/ਟਾਂਡਾ ਉੜਮੁੜ (ਵਰਿੰਦਰ ਪੰਡਿਤ) : ਦਸੂਹਾ ਪੁਲਸ ਨੇ ਛਾਂਗਲਾ ਵਾਸੀ ਇਕ ਵਿਅਕਤੀ ਨੂੰ ਆਪਣੇ ਨਿੱਜੀ ਮੁਫ਼ਾਦ ਲਈ ਕਿਧਰੇ ਲੁਕਾ ਕੇ ਰੱਖਣ ਵਾਲੇ ਅਣਪਛਾਤੇ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਥਾਣਾ ਮੁਖੀ ਦਸੂਹਾ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੁਲਸ ਨੇ ਇਹ ਮਾਮਲਾ 21 ਮਈ ਦੀ ਰਾਤ ਤੋਂ ਲਾਪਤਾ ਹੋਏ ਵਿਅਕਤੀ ਬਲਬੀਰ ਲਾਲ ਦੀ ਪਤਨੀ ਰੇਖਾ ਰਾਣੀ ਦੀ ਸ਼ਿਕਾਇਤ ਦੇ ਅਧਾਰ 'ਤੇ ਦਰਜ ਕੀਤਾ ਹੈ। ਥਾਣਾ ਮੁਖੀ ਨੇ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰਕੇ ਲਾਪਤਾ ਹੋਏ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਥਾਣੇਦਾਰ ਗੁਰਬਚਨ ਸਿੰਘ ਮਾਮਲੇ ਦੀ ਜਾਂਚ ਕਰ ਰਹੇ ਹਨ।

ਇਹ ਵੀ ਪੜ੍ਹੋ : Drug Case: ਜੇਲ 'ਚ ਬੰਦ ਭੋਲਾ ਕੋਲੋਂ ਬਰਾਮਦ ਹੋਇਆ ਸ਼ੱਕੀ ਸਾਮਾਨ, ਪ੍ਰਸ਼ਾਸਨ 'ਚ ਮਚਿਆ ਹੜਕੰਪ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News