ਫਗਵਾੜਾ-ਲੁਧਿਆਣਾ ਹਾਈਵੇਅ ''ਤੇ ਲੁਟੇਰਿਆਂ ਨੇ ਪੈਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ

Wednesday, Nov 03, 2021 - 03:11 PM (IST)

ਫਗਵਾੜਾ-ਲੁਧਿਆਣਾ ਹਾਈਵੇਅ ''ਤੇ ਲੁਟੇਰਿਆਂ ਨੇ ਪੈਟਰੋਲ ਪੰਪ ਨੂੰ ਬਣਾਇਆ ਨਿਸ਼ਾਨਾ

ਫਗਵਾੜਾ (ਸੋਨੂੰ)- ਫਗਵਾੜਾ ਨਜ਼ਦੀਕ ਪਿੰਡ ਚਾਚੋਕੀ ਵਿਖੇ ਫਗਵਾੜਾ-ਲੁਧਿਆਣਾ ਮੁੱਖ ਜੀ. ਟੀ. ਰੋਡ ‘ਤੇ ਸਥਿਤ ਪੈਟਰੋਲ ਪੰਪ ਨੂੰ ਨਿਸ਼ਾਨਾ ਬਣਾਉਂਦੇ ਹੋਏ ਮੋਟਰਸਾਈਕਲ ਸਵਾਰ 3 ਲੁਟੇਰੇ ਪਿਸਤੌਲ ਦੀ ਨੋਕ ‘ਤੇ ਪੈਟਰੋਲ ਪੰਪ ਦੇ ਕਰਿੰਦਿਆ ਤੋਂ ਨਕਦੀ ਲੁੱਟ ਕੇ ਫਰਾਰ ਹੋ ਗਏ।

PunjabKesari

ਪੈਟਰੋਲ ਪੰਪ ਦੇ ਕਰਿੰਦੇ ਨੇ ਦੱਸਿਆ ਕਿ ਰਾਤ 10 ਤੋਂ 10.30 ਦੇ ਵਿਚਕਾਰ ਮੋਟਰਸਾਈਕਲ ‘ਤੇ ਸਵਾਰ ਹੋ ਕੇ ਤਿੰਨ ਲੁਟੇਰੇ ਆਏ ਸਨ। ਇਨ੍ਹਾਂ ‘ਚੋਂ ਇਕ ਦੇ ਹੱਥ ਪਿਸਤੌਲ ਅਤੇ ਇਕ ਦੇ ਹੱਥ ਦਾਤਰ ਸੀ।

ਇਹ ਵੀ ਪੜ੍ਹੋ: ਜਲੰਧਰ: ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ

PunjabKesari

ਪਿਸਤੌਲ ਦੀ ਨੋਕ ‘ਤੇ ਉਨ੍ਹਾਂ ਕੋਲੋ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋ ਗਏ। ਕਰਿੰਦੇ ਮੁਤਾਬਕ ਬੈਗ ਵਿਚ 30 ਹਜ਼ਾਰ ਰੁਪਏ ਦੇ ਕਰੀਬ ਦੀ ਨਕਦੀ ਅਤੇ ਇਕ ਮੋਬਾਇਲ ਫੋਨ ਸੀ। ਓਧਰ ਐੱਸ. ਐੱਚ. ਓ. ਥਾਣਾ ਸਿਟੀ ਗਗਨਦੀਪ ਸਿੰਘ ਸੇਖੋਂ ਨੇ ਦੱਸਿਆ ਕਿ ਪੁਲਸ ਵੱਲੋਂ ਸੀ. ਸੀ. ਟੀ. ਵੀ. ਕੈਮਰੇ ਚੈੱਕ ਕੀਤੇ ਜਾ ਰਹੇ ਹਨ ਅਤੇ ਜੋ ਵੀ ਤੱਥ ਸਾਹਮਣੇ ਆਏ ਉਸ ਹਿਸਾਬ ਨਾਲ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਕਿਲੋਵਾਟ ਦੇ ਹਿਸਾਬ ਨਾਲ ਨਹੀਂ, ਸਗੋਂ ਇਸ ਆਧਾਰ ’ਤੇ ਦਿੱਤੀ ਜਾਵੇ ਸਸਤੀ ਬਿਜਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News