ਮੋਟਰਸਾਈਕਲ ਚੋਰ ਗਿਰੋਹ ਦੇ ਤਿੰਨ ਮੈਂਬਰ ਗ੍ਰਿਫਤਾਰ

06/18/2018 6:17:34 PM

ਫਗਵਾੜਾ (ਹਰਜੋਤ) : ਸਿਟੀ ਪੁਲਸ ਵਲੋਂ ਮੋਟਰਸਾਈਕਲ ਚੋਰੀ ਕਰਨ ਵਾਲੇ ਇਕ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 4 ਚੋਰੀ ਕੀਤੇ ਗਏ ਮੋਟਰਸਾਇਕਲ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆ ਐੱਸ.ਐੱਚ.ਓ ਸਿਟੀ ਜਤਿੰਦਰਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਖਬਰ ਵਲੋਂ ਦਿੱਤੀ ਗਈ ਸੂਚਨਾ ਤਹਿਤ ਇਨ੍ਹਾਂ ਵਿਅਕਤੀਆਂ ਨੂੰ ਏ.ਐੱਸ.ਆਈ ਰਾਮ ਲਾਲ ਦੀ ਅਗਵਾਈ 'ਚ ਪੁਲਸ ਪਾਰਟੀ ਨੇ ਸੁਭਾਸ਼ ਨਗਰ ਚੌਂਕ 'ਚੋਂ ਕਾਬੂ ਕੀਤਾ ਹੈ। ਜਿਨ੍ਹਾਂ ਦੀ ਪਛਾਣ ਗਗਨਦੀਪ ਪੁੱਤਰ ਕ੍ਰਿਸ਼ਨ ਮੋਹਨ ਲਾਲ ਵਾਸੀ ਡੱਡਲ ਮੁਹੱਲਾ ਫਗਵਾੜਾ, ਕਮਲਜੀਤ ਗਿੱਲ ਪੁੱਤਰ ਦਿਲਾਵਰ ਸਿੰਘ ਵਾਸੀ ਨਿਊ ਸਤਨਾਮਪੁਰਾ, ਸ਼ਿਵਮ ਪੁੱਤਰ ਜੋਗਿੰਦਰ ਸਿੰਘ ਵਾਸੀ ਡੱਡਲ ਮੁਹੱਲਾ ਵਜੋਂ ਹੋਈ ਹੈ। ਪੁਲਸ ਨੇ ਉਕਤ ਵਿਅਕਤੀਆਂ ਖਿਲਾਫ ਧਾਰਾ 379,411 ਤਹਿਤ ਮਾਮਲਾ ਦਰਜ ਕਰ ਲਿਆ ਹੈ।