ਕੋਰੋਨਾ ‘ਤੇ ਕਾਬੂ ਲਈ ਕੈਪਟਨ ਸਰਕਾਰ ਨੇ ਬਣਾਏ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ

04/29/2021 2:44:57 PM

ਫਗਵਾੜਾ (ਜਲੋਟਾ)- ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਹਰ ਜ਼ਿਲ੍ਹੇ ਵਿਚ ਕੰਟਰੋਲ ਰੂਮ ਸਥਾਪਤ ਕੀਤੇ ਗਏ ਹਨ ਤਾਂ ਜੋ ਕੋਵਿਡ-19 ਨੂੰ ਵੇਖਦੇ ਹੋਏ ਸੂਬੇ ਦੇ ਲੋਕਾਂ ਨੂੰ ਹਰ ਜਰੂਰੀ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।  ਇਸ ਸਬੰਧੀ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ, ਜੋ ਜ਼ਿਲ੍ਹਾ ਪੱਧਰ ਉਤੇ ਸਿਹਤ ਸਹੂਲਤਾਂ ਅਤੇ ਲੋਕਾਂ ਦੀ ਹਰ ਸੰਭਵ ਮੱਦਦ ਨੂੰ ਯਕੀਨੀ ਬਨਾਉਣਗੀਆਂ। ਜ਼ਿਲ੍ਹਾ ਕਪੂਰਥਲਾ ਦੀ ਕਮੇਟੀ ਵਿਚ ਪੰਜਾਬ ਐਗਰੋ ਇੰਡਸਰੀਜ਼ ਕਾਰਪੋਰੇਸ਼ਨ ਦੇ ਚੇਅਰਮੈਨ ਜੋਗਿੰਦਰ ਸਿਘ ਮਾਨ, ਬਲਾਕ ਕਾਂਗਰਸ ਫਗਵਾੜਾ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਤੋਂ ਇਲਾਵਾ ਅਨੁਸੂਚਿਤ ਜਾਤੀ ਭੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਪੰਜਾਬ ਦੇ ਚੇਅਰਮੈਨ ਮੋਹਨ ਲਾਲ ਸੂਦ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸੋਹਨ ਲਾਲ ਬੰਗਾ ਅਤੇ ਸਾਬਕਾ ਸੂਬਾ ਕਾਂਗਰਸ ਸਕੱਤਰ ਮਨੀਸ਼ ਭਾਰਦਵਾਜ ਨੂੰ ਸ਼ਾਮਲ ਕੀਤਾ ਗਿਆ ਹੈ। 

ਇਹ ਵੀ ਪੜ੍ਹੋ : ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ 1 ਮਈ ਨੂੰ ਪੰਜਾਬ ਭਰ ’ਚ ਗਜ਼ਟਿਡ ਛੁੱਟੀ ਦਾ ਐਲਾਨ

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦਿਹਾਤੀ ਪ੍ਰਧਾਨ ਦਲਜੀਤ ਰਾਜੂ ਦਰਵੇਸ਼ ਪਿੰਡ ਨੇ ਦੱਸਿਆ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇਸ਼ ਵਿਚ ਕੋਰੋਨਾ ਦੀ ਦੂਸਰੀ ਲਹਿਰ ਨੂੰ ਕਾਬੂ ਕਰਨ ਵਿਚ ਪੂਰੀ ਤਰ੍ਹਾਂ ਨਾਕਾਮ ਹੋ ਗਈ ਹੈ। ਆਕਸੀਜਨ ਅਤੇ ਵੈਂਟੀਲੇਟਰਸ ਦੀ ਭਾਰੀ ਘਾਟ ਹੈ ਜਿਸ ਕਰਕੇ ਰੋਜਾਨਾ ਹਜਾਰਾਂ ਮੌਤਾਂ ਹੋ ਰਹੀਆਂ ਹਨ। ਕੋਵੈਕਸੀਨ ਅਤੇ ਕੋਵੀਸ਼ੀਲਡ ਦੀ ਵੀ ਕਮੀ ਹੋ ਗਈ ਹੈ ਕਿਉਂਕਿ ਮੋਦੀ ਸਰਕਾਰ ਨੇ ਦੇਸ਼ ਦੀ ਜਰੂਰਤ ਨੂੰ ਅੱਖੋਂ-ਪਰੋਖੇ ਕਰਕੇ ਵਿਦੇਸ਼ਾਂ ਨੂੰ ਵੈਕਸੀਨ ਐਕਸਪੋਰਟ ਕਰ ਦਿੱਤੀ। ਕੇਂਦਰ ਵੱਲੋਂ ਸੂਬਿਆਂ ਨੂੰ ਬੀਮਾਰੀ ਦੀ ਰੋਕਥਾਮ ਲਈ ਜ਼ਰੂਰੀ ਫੰਡ ਵੀ ਨਹੀਂ ਦਿੱਤਾ ਜਾ ਰਿਹਾ, ਜਿਸ ਕਰਕੇ ਪੰਜਾਬ ਸਰਕਾਰ ਆਰਥਕ ਅਤੇ ਬੀਮਾਰੀ ਦੇ ਦੋਹਰੇ ਫਰੰਟ ਦੀ ਲੜਾਈ ਲੜ ਰਹੀ ਹੈ। 

PunjabKesari

ਇਹ ਵੀ ਪੜ੍ਹੋ : ਬੇਅਦਬੀ ਮਾਮਲੇ ’ਤੇ ਕੈਪਟਨ ਖ਼ਿਲਾਫ਼ ਵਿਧਾਇਕ ਪਰਗਟ ਸਿੰਘ ਦਾ ਵੱਡਾ ਬਿਆਨ ਆਇਆ ਸਾਹਮਣੇ, ਜਾਣੋ ਕੀ ਬੋਲੇ

ਇਨ੍ਹਾਂ ਸਾਰੀਆਂ ਚੀਜਾਂ ਨੂੰ ਵੇਖਦੇ ਹੋਏ ਆਲ ਇੰਡੀਆ ਕਾਂਗਰਸ ਕਮੇਟੀ ਦੀ ਦਿੱਲੀ ਵਿਚ ਮੀਟਿੰਗ ਤੋਂ ਬਾਅਦ ਪੰਜਾਬ ਦੀ ਕੈਪਟਨ ਸਰਕਾਰ ਨੂੰ ਜ਼ਿਲ੍ਹਾ ਪੱਧਰ ਉਤੇ ਕੰਟਰੋਲ ਰੂਮ ਸਥਾਪਤ ਕਰਨ ਦੀ ਸਿਫਾਰਸ਼ ਯੂ. ਪੀ. ਏ. ਚੇਅਰ ਪਰਸਨ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਸੀਨੀਅਰ ਲੀਡਰਸ਼ਿਪ ਵੱਲੋਂ ਕੀਤੀ ਗਈ। ਜਿਸ ਉਤੇ ਪੰਜਾਬ ਪ੍ਰਦੇਸ਼ ਕਾਂਗਰਸ ਪਾਰਟੀ ਅਤੇ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਇਨ੍ਹਾਂ ਕਮੇਟੀਆਂ ਦਾ ਗਠਨ ਕੀਤਾ ਹੈ। ਉਨ੍ਹਾਂ ਨੇ ਭਰੋਸਾ ਦੁਆਇਆ ਕਿ ਕਾਂਗਰਸ ਵੱਲੋਂ ਜ਼ਿਲ੍ਹਾ ਕਪੂਰਥਲਾ ਵਿਚ ਸਥਾਪਤ ਕੰਟਰੋਲ ਰੂਮ ਰਾਹੀਂ ਹਰ ਲੋੜਵੰਦ ਨੂੰ ਇਸ ਭਿਆਨਕ ਮਹਾਮਾਰੀ ਦੇ ਦੌਰ ਵਿਚ ਹਰ ਸੰਭਵ ਸਹਾਇਤਾ ਦੇਣ ਦਾ ਉਪਰਾਲਾ ਸਫ਼ਲਤਾ ਪੂਰਵਕ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਜਲੰਧਰ ਜ਼ਿਲ੍ਹੇ ’ਚ ਜ਼ਰੂਰੀ ਵਸਤਾਂ ਦੇ ਜਮ੍ਹਾਖੋਰਾਂ ਤੇ ਕਾਲਾਬਾਜ਼ਾਰੀਆਂ ਦੀ ਹੁਣ ਖੈਰ ਨਹੀਂ, ਡੀ. ਸੀ. ਨੇ ਦਿੱਤੇ ਇਹ ਹੁਕਮ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


shivani attri

Content Editor

Related News