ਬਜਟ ’ਚ ਪੰਜਾਬ ਨਾਲ ਹਮੇਸ਼ਾ ਵਾਂਗ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ : ਵਿਧਾਇਕ ਧਾਲੀਵਾਲ

Monday, Feb 02, 2026 - 01:13 PM (IST)

ਬਜਟ ’ਚ ਪੰਜਾਬ ਨਾਲ ਹਮੇਸ਼ਾ ਵਾਂਗ ਮਤਰੇਈ ਮਾਂ ਵਾਲਾ ਸਲੂਕ ਕੀਤਾ ਗਿਆ : ਵਿਧਾਇਕ ਧਾਲੀਵਾਲ

ਫਗਵਾੜਾ (ਜਲੋਟਾ)-ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਰਿਟਾ. ਆਈ. ਏ. ਐੱਸ) ਨੇ ਅੱਜ ਸੰਸਦ ਵਿੱਚ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਨੂੰ ਪੂਰੀ ਤਰ੍ਹਾਂ ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਅਤੇ ਗਰੀਬ ਵਿਰੋਧੀ ਦੱਸਿਆ ਹੈ।
ਧਾਲੀਵਾਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਇਕ ਵਾਰ ਫਿਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਪੰਜਾਬ ਦਾ ਲਗਭਗ 10 ਹਜਾਰ ਕਰੋੜ ਰੁਪਏ ਦਾ ਆਰ. ਡੀ. ਐੱਫ਼. (ਪੇਂਡੂ ਵਿਕਾਸ ਫੰਡ) ਕੇਂਦਰ ਸਰਕਾਰ ਕੋਲ ਬਕਾਇਆ ਹੈ, ਫਿਰ ਵੀ ਬਜਟ ’ਚ ਇਸ ਦੀ ਅਦਾਇਗੀ ਦਾ ਜ਼ਿਕਰ ਨਹੀਂ ਕੀਤਾ ਗਿਆ। ਇਹ ਪੈਸਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਬੁਨਿਆਦੀ ਢਾਂਚੇ ਲਈ ਬਹੁਤ ਮਹੱਤਵਪੂਰਨ ਹੈ ਅਤੇ ਜਾਣਬੁੱਝ ਕੇ ਰੋਕਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ: ਆਪਣੇ ਬੱਚਿਆਂ ਨੂੰ ਜ਼ਰੂਰ ਦਿਖਾਓ 'ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ' ਦਾ ਹੋਕਾ ਦਿੰਦੀ ਇਹ ਵੀਡੀਓ

ਉਨ੍ਹਾਂ ਕਿਹਾ ਕਿ ਬਜਟ ਵਿੱਚ ਕਿਸਾਨਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਕਾਨੂੰਨੀ ਗਰੰਟੀ ਲਈ ਕੋਈ ਪ੍ਰਬੰਧ ਸ਼ਾਮਲ ਨਹੀਂ ਹੈ, ਹਾਲਾਂਕਿ ਦੇਸ਼ ਨੇ ਹਾਲ ਹੀ ਵਿਚ ਸਭ ਤੋਂ ਵੱਡਾ ਇਤਿਹਾਸਕ ਕਿਸਾਨ ਅੰਦੋਲਨ ਦੇਖਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕਿਸਾਨਾਂ ਨਾਲ ਕੀਤੇ ਵਾਅਦਿਆਂ ਦੇ ਬਾਵਜੂਦ, ਉਨ੍ਹਾਂ ਦੀ ਕੋਈ ਵੀ ਮੰਗ, ਜਿਸ ਵਿਚ ਐੱਮ. ਐੱਸ. ਪੀ. ਗਾਰੰਟੀ ਵੀ ਸ਼ਾਮਲ ਹੈ, ਪੂਰੀ ਨਹੀਂ ਹੋਈ। ਕਿਸਾਨ ਅਜੇ ਵੀ ਸੜਕਾਂ ’ਤੇ ਪ੍ਰਦਰਸ਼ਨ ਕਰ ਰਹੇ ਹਨ, ਅਤੇ ਕੇਂਦਰ ਸਰਕਾਰ ਦੀ ਜ਼ਿੱਦ ਉਨ੍ਹਾਂ ਨੂੰ ਦੁਬਾਰਾ ਵਿਰੋਧ ਪ੍ਰਦਰਸ਼ਨ ਕਰਨ ਲਈ ਮਜਬੂਰ ਕਰੇਗੀ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਬਜਟ ਵਿੱਚ ਪੰਜਾਬ ਦੇ ਹੜ੍ਹ ਪੀੜਤਾਂ ਲਈ ਕੋਈ ਰਾਹਤ ਜਾਂ ਮੁਆਵਜ਼ਾ ਐਲਾਨ ਨਾ ਹੋਣਾ ਬਹੁਤ ਹੀ ਮੰਦਭਾਗਾ ਹੈ। ਮੁਆਵਜ਼ੇ ਸੰਬੰਧੀ ਕੇਂਦਰ ਸਰਕਾਰ ਦੇ ਸਾਰੇ ਦਾਅਵੇ ਖੋਖਲੇ ਸਾਬਤ ਹੋਏ ਹਨ, ਹਾਲਾਂਕਿ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਖ਼ੁਦ ਪੰਜਾਬ ਦੇ ਹੜ੍ਹ ਪੀੜਤਾਂ ਨੂੰ ਤੁਰੰਤ ਅਤੇ ਢੁਕਵਾਂ ਮੁਆਵਜ਼ਾ ਦੇਣ ਦਾ ਭਰੋਸਾ ਦਿੱਤਾ ਸੀ।

ਇਹ ਵੀ ਪੜ੍ਹੋ: ਸ੍ਰੀ ਗੁਰੂ ਰਵਿਦਾਸ ਜੀ ਦੇ ਆਸ਼ੀਰਵਾਦ ਨਾਲ ਅਸੀਂ 'ਵਿਕਸਿਤ ਭਾਰਤ' ਦੇ ਮਿਸ਼ਨ ਨੂੰ ਪੂਰਾ ਕਰਾਂਗੇ : PM ਨਰਿੰਦਰ ਮੋਦੀ

ਉਨ੍ਹਾਂ ਕਿਹਾ ਕਿ ਮਨਰੇਗਾ ਸਕੀਮ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ, ਜੋਕਿ ਕਾਂਗਰਸ ਅਤੇ ਯੂ. ਪੀ. ਏ. ਸਰਕਾਰਾਂ ਦੁਆਰਾ ਗਰੀਬਾਂ ਨੂੰ ਰੋਜ਼ਗਾਰ ਦੇਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਸੀ। ਰਾਜ ਦਾ ਹਿੱਸਾ 10 ਫ਼ੀਸਦੀ ਤੋਂ ਵਧਾ ਕੇ 40 ਫ਼ੀਸਦੀ ਕਰ ਦਿੱਤਾ ਗਿਆ ਹੈ, ਜੋ ਕਿ ਭਾਰੀ ਕਰਜ਼ੇ ਦੇ ਬੋਝ ਹੇਠ ਦੱਬੇ ਪੰਜਾਬ ਵਰਗੇ ਰਾਜ ਲਈ ਅਸੰਭਵ ਹੈ। ਪੰਜਾਬ ਤਾਂ 10 ਫ਼ੀਸਦੀ ਵੀ ਦੇਣ ਤੋਂ ਅਸਮਰੱਥ ਹੈ। ਧਾਲੀਵਾਲ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਪਹਿਲਾਂ ਹੀ ਮਨਰੇਗਾ ਮਜ਼ਦੂਰਾਂ ਨੂੰ ਢੁੱਕਵਾਂ ਕੰਮ ਨਹੀਂ ਦੇ ਰਹੀ ਹੈ, ਅਤੇ ਹੁਣ ਕੇਂਦਰ ਸਰਕਾਰ ਨੇ ਜ਼ਖ਼ਮਾਂ ’ਤੇ ਲੂਣ ਛਿੜਕਣ ਦਾ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਨਾ ਤਾਂ ਨੌਜਵਾਨਾਂ ਲਈ ਕੋਈ ਠੋਸ ਰੁਜ਼ਗਾਰ ਯੋਜਨਾ ਹੈ, ਨਾ ਹੀ ਮਹਿੰਗਾਈ ਤੋਂ ਕੋਈ ਰਾਹਤ, ਅਤੇ ਨਾ ਹੀ ਛੋਟੇ ਕਾਰੋਬਾਰਾਂ ਅਤੇ ਐੱਮ. ਐੱਸ. ਐੱਮ. ਈ. ਸੈਕਟਰ ਲਈ ਕੋਈ ਪ੍ਰਭਾਵਸ਼ਾਲੀ ਪੈਕੇਜ ਦਾ ਜਿਕਰ ਹੈ। ਇਹ ਬਜਟ ਸਿਰਫ਼ ਵੱਡੇ ਪੂੰਜੀਪਤੀਆਂ ਨੂੰ ਲਾਭ ਪਹੁੰਚਾਉਂਦਾ ਹੈ ਅਤੇ ਆਮ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਵਿੱਚ ਅਸਫ਼ਲ ਰਿਹਾ ਹੈ। ਅਖੀਰ ਵਿਚ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਪੰਜਾਬ ਵਿਰੋਧੀ ਬਜਟ ਦਾ ਹਰ ਪੱਧਰ ’ਤੇ ਵਿਰੋਧ ਕਰੇਗੀ ਅਤੇ ਸੜਕਾਂ ਤੋਂ ਲੈ ਕੇ ਸੰਸਦ ਤੱਕ ਪੰਜਾਬ ਦੇ ਹੱਕਾਂ ਲਈ ਆਪਣਾ ਸੰਘਰਸ਼ ਜਾਰੀ ਰੱਖੇਗੀ।

ਇਹ ਵੀ ਪੜ੍ਹੋ: PM ਮੋਦੀ ਨੇ ਸੰਤ ਨਿਰੰਜਨ ਦਾਸ ਦੇ ਪੈਰੀਂ ਹੱਥ ਲਾ ਲਿਆ ਆਸ਼ੀਰਵਾਦ, ਕਿਹਾ- ਡੇਰੇ ਦੀ ਸੇਵਾ ਸ਼ਲਾਘਾਯੋਗ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News