ਫਗਵਾੜਾ ਨਗਰ ਨਿਗਮ ਦੀਆਂ ਚੋਣਾਂ ਸਬੰਧੀ ਕਾਂਗਰਸੀ ਨੇਤਾ ਅਤੇ ਆਗੂ ਕਰਨ ਤਿਆਰੀ: ਰਾਜਾ ਵੜਿੰਗ

04/18/2022 3:01:21 PM

ਫਗਵਾੜਾ (ਜਲੋਟਾ)–ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਐਤਵਾਰ ਨੂੰ ਫਗਵਾੜਾ ਪੁੱਜੇ, ਜਿੱਥੇ ਉਨ੍ਹਾਂ ਨੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ (ਸੇਵਾਮੁਕਤ ਆਈ. ਏ. ਐੱਸ.) ਦੇ ਗ੍ਰਹਿ ਵਿਖੇ ਪਹੁੰਚੇ ਅਤੇ ਸਮੂਹ ਕਾਂਗਰਸੀ ਆਗੂਆਂ ਅਤੇ ਵਰਕਰਾਂ ਨਾਲ ਮੀਟਿੰਗ ਕੀਤੀ। ਉਨ੍ਹਾਂ ਪਾਰਟੀ ਆਗੂਆਂ ਨਾਲ ਮੁਲਾਕਾਤ ਕੀਤੀ ਅਤੇ ਜ਼ਮੀਨੀ ਸਥਿਤੀ ਬਾਰੇ ਜਾਣਕਾਈ ਹਾਸਿਲ ਕੀਤੀ ਅਤੇ ਕਾਂਗਰਸ ਨੂੰ ਸ਼ਹਿਰੀ ਅਤੇ ਪੇਂਡੂ ਪੱਧਰ ’ਤੇ ਮਜ਼ਬੂਤ ਕਰਨ ਲਈ ਵਿਸਥਾਰ ਨਾਲ ਚਰਚਾ ਕੀਤੀ। ਨਾਲ ਹੀ ਵਰਕਰਾਂ ਨੂੰ ਇਕਜੁੱਟ ਹੋ ਕੇ ਨਿਗਮ ਚੋਣਾਂ ਲਈ ਤਿਆਰ ਰਹਿਣ ਲਈ ਕਿਹਾ। ਇਸ ਦੇ ਨਾਲ ਹੀ ਮੀਟਿੰਗ ਦੌਰਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਕਾਂਗਰਸੀ ਆਗੂਆਂ ਅਤੇ ਵਰਕਰਾਂ ਤੋਂ ਫੀਡਬੈਕ ਵੀ ਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨਿਗਮ ਚੋਣਾਂ ਨੂੰ ਨਵੀਂ ਚੁਣੌਤੀ ਵਜੋਂ ਲੈ ਰਹੀ ਹੈ ਅਤੇ ਜ਼ੋਰਦਾਰ ਢੰਗ ਨਾਲ ਵਾਪਸੀ ਕਰੇਗੀ। ਜੇਕਰ ਸਾਰੇ ਇਕਜੁੱਟ ਹੋ ਕੇ ਲੜਨਗੇ ਤਾਂ ਕੋਈ ਵੀ ਮੁਸ਼ਕਿਲ ਨਹੀਂ ਆਵੇਗੀ।

ਇਹ ਵੀ ਪੜ੍ਹੋ: ਵੱਡੀ ਖ਼ਬਰ: ਰੂਪਨਗਰ ਵਿਖੇ ਭਾਖ਼ੜਾ ਨਹਿਰ ’ਚ ਡਿੱਗੀ ਕਾਰ, ਬੱਚੇ ਸਣੇ 5 ਲੋਕਾਂ ਦੀ ਮੌਤ

ਰਾਜਾ ਵੜਿੰਗ ਨੇ ਕਿਹਾ ਕਿ ਵਿਧਾਨ ਸਭਾ ਚੋਣਾਂ ’ਚ ਫਗਵਾੜਾ ਤੋਂ ਦੂਜੀ ਵਾਰ ਜਿੱਤਣ ਵਾਲੇ ਬਲਵਿੰਦਰ ਸਿੰਘ ਧਾਲੀਵਾਲ ਸਾਫ਼-ਸੁਥਰੇ ਅਤੇ ਈਮਾਨਦਾਰ ਅਕਸ ਵਾਲੇ ਆਗੂ ਹਨ ਅਤੇ ਉਨ੍ਹਾਂ ਫਗਵਾੜਾ ਦੇ ਵਿਕਾਸ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ। ਜਿਸ ਦੇ ਨਤੀਜੇ ਵਜੋਂ ਫਗਵਾੜਾ ਦੇ ਲੋਕਾਂ ਨੇ ਉਨ੍ਹਾਂ ਨੂੰ ਫਗਵਾੜਾ ਤੋਂ ਭਾਰੀ ਵੋਟਾਂ ਨਾਲ ਕਾਮਯਾਬ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਫਗਵਾੜਾ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਦਾ ਚੋਣਾਂ ਵਿਚ ਸਖ਼ਤ ਮਿਹਨਤ ਕਰਨ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਨੇ ਆਮ ਆਦਮੀ ਪਾਰਟੀ ਨੂੰ ਸਖ਼ਤ ਟੱਕਰ ਦਿੱਤੀ ਹੈ। ਅਜਿਹੇ ’ਚ ਫਗਵਾੜਾ ਸਮੇਤ ਪੰਜਾਬ ਦੀਆਂ ਹੋਰ ਨਿਗਮਾਂ ਦੀਆਂ ਹੋਣ ਵਾਲੀਆਂ ਚੋਣਾਂ ’ਚ ਕਾਂਗਰਸ ਜਿੱਤ ਪ੍ਰਾਪਤ ਕਰੇਗੀ ਅਤੇ ਨਿਗਮ ਚੋਣਾਂ ’ਚ ਕਾਂਗਰਸ ਜ਼ੋਰਦਾਰ ਵਾਪਸੀ ਕਰੇਗੀ। ਫਗਵਾੜਾ ਪਹੁੰਚੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਫਗਵਾੜਾ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ। ਵੜਿੰਗ ਨੇ ਕਿਹਾ ਕਿ ਵਿਧਾਇਕ ਧਾਲੀਵਾਲ ਨੇ ਫਗਵਾੜਾ ’ਚ ਕਾਂਗਰਸ ਨੂੰ ਮਜ਼ਬੂਤ ਕਰਨ ਲਈ ਸ਼ਲਾਘਾਯੋਗ ਕੰਮ ਕੀਤਾ ਹੈ।

PunjabKesari

ਇਹ ਵੀ ਪੜ੍ਹੋ: ਨਿਊਜ਼ੀਲੈਂਡ 'ਚ ਆਦਮਪੁਰ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

22 ਅਪ੍ਰੈਲ ਨੂੰ ਸੰਭਾਲਣਗੇ ਆਪਣਾ ਅਹੁਦਾ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ 22 ਅਪ੍ਰੈਲ ਨੂੰ ਚੰਡੀਗੜ੍ਹ ਸਥਿਤ ਕਾਂਗਰਸ ਭਵਨ ਵਿਖੇ ਆਪਣਾ ਅਹੁਦਾ ਸੰਭਾਲਣਗੇ। ਅਹੁਦਾ ਸੰਭਾਲਣ ਤੋਂ ਪਹਿਲਾਂ ਉਹ ਸਾਰੇ ਆਗੂਆਂ ਤੇ ਵਿਧਾਇਕਾਂ ਨੂੰ ਮਿਲ ਕੇ ਉਨ੍ਹਾਂ ਦਾ ਸਮਰਥਨ ਹਾਸਲ ਕਰ ਰਹੇ ਹਨ। ਇਸ ਦੇ ਨਾਲ ਹੀ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਪਾਰਟੀ ਤੋਂ ਨਾਰਾਜ਼ ਆਗੂਆਂ ਨੂੰ ਮੁੜ ਇਕਜੁੱਟ ਕਰਨ ਦੀ ਕਵਾਇਦ ਵਿਚ ਲੱਗੇ ਹੋਏ ਹਨ।

ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨ ਕਰਦੀ ਘਟਨਾ, ਕੁੜੀ ਨਾਲ ਗੈਂਗਰੇਪ ਤੋਂ ਬਾਅਦ ਬਣਾਈ ਵੀਡੀਓ, ਜਦ ਖੁੱਲ੍ਹਾ ਭੇਤ ਤਾਂ ਉੱਡੇ ਸਭ ਦੇ ਹੋਸ਼

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News