ਫਗਵਾੜਾ ਪੁਲਸ ਨੇ ਨਸ਼ੀਲੇ ਪਦਾਰਥ ਤੇ ਗੋਲੀਆਂ ਸਣੇ 4 ਨੂੰ ਕੀਤਾ ਕਾਬੂ

06/19/2021 5:56:59 PM

ਫਗਵਾੜਾ (ਹਰਜੋਤ)-ਫਗਵਾੜਾ ਪੁਲਸ ਨੇ ਵੱਖ-ਵੱਖ ਚਾਰ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 10 ਗ੍ਰਾਮ ਨਸ਼ੀਲੇ ਪਦਾਰਥ ਅਤੇ 883 ਨਸ਼ੀਲੀਆਂ ਗੋਲੀਆਂ ਬਰਾਮਦ ਕਰਕੇ ਧਾਰਾ 22-61-85 ਐੱਨ. ਡੀ. ਪੀ. ਐੱਸ ਐਕਟ ਤਹਿਤ ਕੇਸ ਦਰਜ ਕੀਤਾ ਹੈ। ਐੱਸ. ਐੱਸ. ਪੀ. ਹਰਕਮਲਪ੍ਰੀਤ ਸਿੰਘ ਖੱਖ ਅਤੇ ਐੱਸ. ਪੀ. ਸਰਬਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿਟੀ ਪੁਲੀਸ ਨੇ ਐੱਸ. ਆਈ. ਗੁਰਮੀਤ ਸਿੰਘ ਦੀ ਅਗਵਾਈ ’ਚ ਨਿਊ ਪਟੇਲ ਨਗਰ ਲਾਗਿਉਂ ਇੱਕ ਵਿਅਕਤੀ ਵਿਸ਼ਾਲ ਉਰਫ਼ ਡੇਵਿਡ ਪੁੱਤਰ ਰਵਿੰਦਰ ਵਾਸੀ ਮਕਾਨ ਨੰਬਰ 31 ਅਨੰਦ ਨਗਰ ਫਗਵਾਡ਼ਾ ਨੂੰ ਜਦੋਂ ਕਾਬੂ ਕਰਕੇ ਉਸਦੀ ਚੈਕਿੰਗ ਕੀਤੀ ਤਾਂ ਉਸ ਪਾਸੋਂ 320 ਨਸ਼ੀਲੀਆਂ ਗੋਲੀਆਂ ਬ੍ਰਾਮਦ ਹੋਈਆਂ ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: ਬੇਗੋਵਾਲ 'ਚ ਖ਼ੌਫ਼ਨਾਕ ਵਾਰਦਾਤ, 23 ਸਾਲ ਦੇ ਨੌਜਵਾਨ ਦਾ ਗੋਲ਼ੀਆਂ ਮਾਰ ਕੇ ਕਤਲ

ਇਸੇ ਤਰ੍ਹਾਂ ਸਦਰ ਪੁਲਸ ਨੇ ਏ. ਐੱਸ. ਆਈ. ਨਿਰਮਲ ਕੁਮਾਰ ਦੀ ਅਗਵਾਈ ’ਚ ਇਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਗੌਂਸਪੁਰ ਕੱਟ ਲਾਗੇਂ ਰੋਕ ਕੇ ਚੈਕਿੰਗ ਕੀਤੀ ਤਾਂ ਉਸ ਪਾਸੋਂ 270 ਨਸ਼ੀਲੀਆਂ ਬਰਾਮਦ ਹੋਈਆਂ। ਕਾਬੂ ਕੀਤੇ ਵਿਅਕਤੀ ਦੀ ਪਛਾਣ ਦਿਲਬਾਗ ਸਿੰਘ ਉਰਫ਼ ਬਾਗਾ ਪੁੱਤਰ ਸੀਤਲ ਰਾਮ ਉਰਫ਼ ਸੀਤਲ ਸਿੰਘ ਵਾਸੀ ਲਹਿਲ ਕਲਾ ਥਾਣਾ ਗੁਰਾਇਆ (ਜਲੰਧਰ) ਵਜੋਂ ਹੋਈ ਹੈ।
ਇਸੇ ਤਰ੍ਹਾਂ ਸਦਰ ਪੁਲੀਸ ਨੇ ਇੱਕ ਮੋਟਰਸਾਈਕਲ ਸਵਾਰ ਵਿਅਕਤੀ ਨੂੰ ਵਜੀਦੋਵਾਲ ਚੌਂਕ ਲਾਗਿਉਂ ਕਾਬੂ ਕਰਕੇ ਉਸ ਦੀ ਚੈਕਿੰਗ ਕਰਕੇ ਉਸ ਪਾਸੋਂ 293 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆਂ ਹਨ। ਕਾਬੂ ਕੀਤੇ ਵਿਅਕਤੀ ਦੀ ਪਛਾਣ ਬਿਕਰਮਜੀਤ ਪੁੱਤਰ ਲੇਟ ਹੰਸ ਰਾਜ ਵਾਸੀ ਸੰਦਵਾਂ ਥਾਣਾ ਬਹਿਰਾਮ ਵਜੋਂ ਹੋਈ ਹੈ।

ਇਹ ਵੀ ਪੜ੍ਹੋ:  ਪਿਓ-ਧੀ ਦਾ ਰਿਸ਼ਤਾ ਤਾਰ-ਤਾਰ, 3 ਸਾਲ ਤੱਕ ਧੀ ਨਾਲ ਮਿਟਾਉਂਦਾ ਰਿਹਾ ਹਵਸ ਦੀ ਭੁੱਖ, ਇੰਝ ਖੁੱਲ੍ਹਿਆ ਭੇਤ

ਇਸੇ ਤਰ੍ਹਾਂ ਰਾਵਲਪਿੰਡੀ ਪੁਲੀਸ ਨੇ ਇਕ ਵਿਅਕਤੀ ਨੂੰ ਏ. ਐੱਸ. ਆਈ. ਸੁਰਿੰਦਰ ਕੁਮਾਰ ਦੀ ਅਗਵਾਈ ’ਚ ਗਸ਼ਤ ਦੌਰਾਨ ਬਾਬਾ ਭੂਰੇ ਸ਼ਾਹ ਜੀ ਦੀ ਜਗ੍ਹਾ ਪਾਸ ਇੱਕ ਵਿਅਕਤੀ ਨੂੰ ਜਦੋਂ ਰੋਕ ਕੇ ਚੈਕਿੰਗ ਕੀਤੀ ਤਾਂ ਉਸ ਪਾਸੋਂ 10 ਗ੍ਰਾਮ ਨਸ਼ੀਲਾ ਪਦਾਰਥ ਬ੍ਰਾਮਦ ਹੋਇਆ। ਪਾਂਸ਼ਟਾ ਚੌਂਕੀ ਇੰਚਾਰਜ ਗੁਰਜੀਤ ਕੌਰ ਨੇ ਦੱਸਿਆ ਕਿ ਕਾਬੂ ਕੀਤੇ ਵਿਅਕਤੀ ਦੀ ਪਹਿਚਾਣ ਰਵਿੰਦਰ ਸਿੰਘ ਉਰਫ਼ ਵਿੱਕੀ ਪੁੱਤਰ ਅਵਤਾਰ ਸਿੰਘ ਵਾਸੀ ਬੋਹਣ ਥਾਣਾ ਚੱਬੇਵਾਲ ਜਿਲ੍ਹਾ ਹੁਸ਼ਿਆਰਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ:  ਜਲੰਧਰ: ਕੋਰੋਨਾ ਦੌਰ ਦੀ ਦਰਦਨਾਕ ਤਸਵੀਰ, 12 ਦਿਨ ਲਾਸ਼ ਲੈਣ ਨਹੀਂ ਪੁੱਜਾ ਪਰਿਵਾਰ, ਪ੍ਰਸ਼ਾਸਨ ਨੇ ਨਿਭਾਈਆਂ ਅੰਤਿਮ ਰਸਮਾਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


shivani attri

Content Editor

Related News