ਫਗਵਾੜਾ ਪੁਲਸ ਨੇ 2 ਪਿਸਤੌਲਾਂ ਸਮੇਤ ਵਿਅਕਤੀ ਨੂੰ ਕੀਤਾ ਕਾਬੂ, ਪੁਲਸ ਜਾਂਚ ਜਾਰੀ

Thursday, Jun 11, 2026 - 06:06 PM (IST)

ਫਗਵਾੜਾ ਪੁਲਸ ਨੇ 2 ਪਿਸਤੌਲਾਂ ਸਮੇਤ ਵਿਅਕਤੀ ਨੂੰ ਕੀਤਾ ਕਾਬੂ, ਪੁਲਸ ਜਾਂਚ ਜਾਰੀ

ਫਗਵਾੜਾ (ਜਲੋਟਾ)- ਥਾਣਾ ਸਤਨਾਮਪੁਰਾ ਫਗਵਾੜਾ ਦੀ ਪੁਲਸ ਵੱਲੋਂ ਇਕ ਵਿਅਕਤੀ ਨੂੰ 2 ਨਾਜਾਇਜ਼ ਦੇਸੀ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਦੀ ਸੂਚਨਾ ਮਿਲੀ ਹੈ। ਜਾਣਕਾਰੀ ਅਨੁਸਾਰ ਪੁਲਸ ਨੇ ਇੰਦਰਦੀਪ ਸਿੰਘ ਉਰਫ਼ ਇੰਦਰ ਵਾਸੀ ਪਿੰਡ ਨਸੀਰਾਬਾਦ ਥਾਣਾ ਰਾਵਲਪਿੰਡੀ ਨੂੰ ਗ੍ਰਿਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਇਕ ਦੇਸੀ ਕੱਟਾ ਅਤੇ ਇੱਕ ਦੇਸੀ ਪਿਸਤੌਲ (30 ਬੋਰ) ਬਿਨਾਂ ਮੈਗਜ਼ੀਨ ਬਰਾਮਦ ਕੀਤੇ ਹਨ। 

ਇਹ ਵੀ ਪੜ੍ਹੋ: ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ

ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਮੁਲਜ਼ਮ ਇੰਦਰਦੀਪ ਸਿੰਘ ਉਰਫ਼ ਇੰਦਰ ਖ਼ਿਲਾਫ਼ ਥਾਣਾ ਸਤਨਾਮਪੁਰਾ ਵਿਖੇ ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਸ ਸੂਤਰਾਂ ਅਨੁਸਾਰ ਮੁਲਜ਼ਮ ਤੋਂ ਪੁੱਛਗਿੱਛ ਦਾ ਦੌਰ ਜਾਰੀ ਹੈ ਅਤੇ ਅਜਿਹੀ ਪ੍ਰਬਲ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਮਾਮਲੇ ਵਿੱਚ ਕਈ ਸਨਸਨੀਖੇਜ਼ ਖੁਲਾਸੇ ਹੋ ਸਕਦੇ ਹਨ। ਪੁਲਸ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ: ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News