ਫਗਵਾੜਾ ਪੁਲਸ ਨੇ ਨਸ਼ੇ ਦੀ ਰੋਕਥਾਮ ਲਈ ਹੈਲਪਲਾਈਨ ਨੰਬਰ ਕੀਤਾ ਜਾਰੀ

08/19/2022 3:47:51 PM

ਫਗਵਾੜਾ (ਜਲੋਟਾ)-ਜ਼ਿਲ੍ਹਾ ਕਪੂਰਥਲਾ ਦੇ ਐੱਸ. ਐੱਸ. ਪੀ. ਨਵਨੀਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਬ ਡਿਵੀਜ਼ਨ ਫਗਵਾੜਾ ਵਿਖੇ 24 ਘੰਟਿਆਂ ਲਈ ਇਕ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਹੈ। ਸਬ-ਡਿਵੀਜ਼ਨ ਫਗਵਾੜਾ ’ਚ ਕੋਈ ਵੀ ਵਿਅਕਤੀ ਨਸ਼ਾ ਵੇਚਣ ਨਸ਼ਾ ਕਰਨ ਵਾਲਿਆਂ ਖ਼ਿਲਾਫ਼ ਇਹ ਹੈਲਪਲਾਈਨ ਨੰਬਰ ਜਾਂ ਵ੍ਹੱਟਸਐਪ ਨੰਬਰ 97795 77095 ’ਤੇ ਸੂਚਨਾ ਦੇ ਸਨ ਤਾਂ ਜੋ ਨਸ਼ਿਆਂ ਨੂੰ ਕੰਟਰੋਲ ਕੀਤਾ ਜਾ ਸਕੇ। ਸੂਚਨਾ ਦੇਣ ਵਾਲੇ ਦਾ ਨਾਂ ਅਤੇ ਪਤਾ ਪੂਰੀ ਤਰ੍ਹਾਂ ਗੁਪਤ ਰੱਖਿਆ ਜਾਵੇਗਾ। ਇਹ ਜਾਣਕਾਰੀ ਫਗਵਾੜਾ ਦੇ ਡੀ. ਐੱਸ. ਪੀ. ਜਸਪ੍ਰੀਤ ਸਿੰਘ ਅਤੇ ਥਾਣਾ ਸਿਟੀ ਫਗਵਾੜਾ ਦੇ ਐੱਸ. ਐੱਚ. ਓ. ਅਮਨਦੀਪ ਸਿੰਘ ਨਾਹਰ ਨੇ ਦਿੱਤੀ ਹੈ।

ਇਹ ਵੀ ਪੜ੍ਹੋ : ਵਿਜੀਲੈਂਸ ਵੱਲੋਂ RTA ਦਫ਼ਤਰ ਸੰਗਰੂਰ ’ਚ ਵੱਡੇ ਘਪਲੇ ਦਾ ਪਰਦਾਫ਼ਾਸ਼, ਦੋ ਕਲਰਕਾਂ ਸਣੇ ਤਿੰਨ ਗ੍ਰਿਫ਼ਤਾਰ

 


Manoj

Content Editor

Related News