ਫਿਲੌਰ : ਇੱਕੋ ਦਿਨ ''ਚ ਦੂਸਰਾ ਵੱਡਾ ਹਾਦਸਾ, ਪੰਜ ਗੱਡੀਆਂ ਆਪਸ ''ਚ ਟਕਰਾਈਆਂ
Wednesday, Dec 31, 2025 - 07:03 PM (IST)
ਫਿਲੌਰ (ਸੋਨੂੰ ਮਹਾਜਨ) : ਫਿਲੌਰ 'ਚ ਦੂਸਰਾ ਵੱਡਾ ਹਾਦਸਾ ਵਾਪਰਿਆ ਜਦੋਂ ਪੰਜ ਗੱਡੀਆਂ ਆਪਸ ਵਿੱਚ ਟਕਰਾ ਗਈਆਂ। ਮੌਕੇ ਤੋਂ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਨੈਸ਼ਨਲ ਹਾਈਵੇ 'ਤੇ ਇੱਕ ਗੱਡੀ ਆਪਣਾ ਟਰੈਕ ਛੱਡ ਕੇ ਦੂਸਰੇ ਟਰੈਕ ਵਿੱਚ ਆ ਗਈ ਜਿਸ ਦਾ ਬਚਾਅ ਕਰਦੇ ਹੋਏ ਗੱਡੀ ਦੇ ਡਰਾਈਵਰ ਵੱਲੋਂ ਐਮਰਜੈਂਸੀ ਬਰੇਕਾਂ ਲਾਈਆਂ ਗਈਆਂ। ਇਸ ਦੌਰਾਨ ਪੰਜ ਗੱਡੀਆਂ ਦੀ ਆਪਸ ਵਿੱਚ ਟੱਕਰ ਹੋ ਗਈ, ਜਿਸ ਵਿੱਚ ਇੱਕ ਔਰਤ ਗੰਭੀਰ ਜ਼ਖਮੀ ਹੋ ਗਈ।
ਮੌਕੇ 'ਤੇ ਪੁੱਜੀ ਐੱਸਐੱਸਐੱਫ ਦੀ ਟੀਮ ਵੱਲੋਂ ਜ਼ਖਮੀ ਔਰਤ ਨੂੰ ਇੱਕ ਪ੍ਰਾਈਵੇਟ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਇਹ ਵੀ ਪਤਾ ਲੱਗਾ ਕਿ ਇਹ ਪਰਿਵਾਰ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਵਾਪਸ ਆ ਰਿਹਾ ਸੀ ਜਦ ਇਹ ਫਿਲੋਰ ਪੁੱਜਾ ਤਾਂ ਇਹ ਭਿਆਨਕ ਹਾਦਸਾ ਵਾਪਰ ਗਿਆ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
