ਪੰਜਾਬ ''ਚ ਸੰਘਣੀ ਧੁੰਦ ਦਾ ਕਹਿਰ, ਸੁਲਤਾਨਪੁਰ ਲੋਧੀ ''ਚ ਖੇਤਾਂ ''ਚ ਪਲਟਿਆ ਪਿਕਅਪ ਟਰੱਕ
Saturday, Jan 04, 2025 - 01:33 PM (IST)
ਸੁਲਤਾਨਪੁਰ ਲੋਧੀ (ਵੈੱਬ ਡੈਸਕ)- ਪੰਜਾਬ ਵਿਚ ਸੰਘਣੀ ਧੁੰਦ ਪੈਣੀ ਸ਼ੁਰੂ ਹੋ ਗਈ। ਇਸ ਦੇ ਨਾਲ ਹੀ ਸੰਘਣੀ ਧੁੰਦ ਕਾਰਨ ਹਾਦਸੇ ਹੋਣ ਦੀਆਂ ਖ਼ਬਰਾਂ ਵੀ ਆ ਰਹੀਆਂ ਹਨ। ਸੁਲਤਾਨਪੁਰ ਲੋਧੀ ਵਿਚ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਸੁਲਤਾਨਪੁਰ ਲੋਧੀ ਦੇ ਡੱਲਾ ਰੋਡ 'ਤੇ ਗਾਜਰਾਂ ਨਾਲ ਭਰਿਆ ਪਿਕਅਪ ਟਰੱਕ ਖੇਤਾਂ ਵਿਚ ਪਲਟਿਆ ਗਿਆ।
ਇਹ ਵੀ ਪੜ੍ਹੋ- ਦਿਨ-ਚੜ੍ਹਦਿਆਂ ਹੀ ਦੋਹਰੇ ਕਤਲ ਨਾਲ ਕੰਬਿਆ ਪੰਜਾਬ, ਦੋਸਤ ਨੇ 2 ਨੌਜਵਾਨਾਂ ਨੂੰ ਮਾਰੀਆਂ ਗੋਲ਼ੀਆਂ
ਹਾਦਸਾ ਸਾਹਮਣੇ ਤੋਂ ਆ ਰਹੀ ਗੱਡੀ ਨੂੰ ਬਚਾਉਂਦੇ ਹੋਏ ਵਾਪਰਿਆ। ਗਨੀਮਤ ਇਹ ਰਹੀ ਕਿ ਇਸ ਹਾਦਸੇ ਵਿਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਟਰੱਕ ਚਾਲਕ ਦੀ ਜਾਨ ਵਾਲ-ਵਾਲ ਬਚੀ। ਟਰੱਕ ਚਾਲਕ ਗਾਜਰਾਂ ਨਾਲ ਭਰੇ ਪਿਕਅਪ ਟਰੱਕ ਨੂੰ ਮਾਲੇਰਕੋਟਲਾ ਲੈ ਕੇ ਜਾ ਰਿਹਾ ਹੈ ਅਤੇ ਰਾਹ ਵਿਚ ਹੀ ਹਾਦਸੇ ਦਾ ਸ਼ਿਕਾਰ ਹੋ ਗਿਆ।
ਇਹ ਵੀ ਪੜ੍ਹੋ- ਜਲੰਧਰ ਦੀ ਸਿਆਸਤ 'ਚ ਵੱਡਾ ਧਮਾਕਾ ਹੋਣ ਦੇ ਆਸਾਰ ! ਵਧੀ ਹਲਚਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e