ਜਲੰਧਰ ਪੁਲਸ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਨੌਜਵਾਨਾਂ ਦੀਆਂ ਤਸਵੀਰਾਂ ਜਾਰੀ
Saturday, Dec 09, 2023 - 02:25 PM (IST)

ਜਲੰਧਰ (ਜ.ਬ.)- ਜਲੰਧਰ ਦਿਹਾਤੀ ਦੇ ਥਾਣਾ ਮਕਸੂਦਾਂ ਦੇ ਇਲਾਕੇ ’ਚ ਲੁੱਟਖੋਹ ਦੀਆਂ ਘਟਨਾਵਾਂ ਨੂੰ ਰੋਕਣ ਲਈ ਥਾਣਾ ਮਕਸੂਦਾਂ ਦੀ ਪੁਲਸ ਨੇ ਇਲਾਕੇ ਦੇ ਕਈ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ। ਪਿਛਲੇ ਦਿਨੀਂ ਵਾਪਰੀਆਂ ਲੁੱਟਖੋਹ ਦੀਆਂ ਘਟਨਾਵਾਂ ਨੂੰ ਟਰੇਸ ਕਰਨ ਲਈ ਐੱਸ. ਐੱਚ. ਓ. ਮਕਸੂਦਾਂ ਸਿਕੰਦਰ ਸਿੰਘ ਵਿਰਕ ਨੇ ਟੀਮਾਂ ਬਣਾਈਆਂ ਸਨ, ਜੋ ਇਲਾਕੇ ਦੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਨਿਗਰਾਨੀ ਕਰ ਰਹੀਆਂ ਸਨ।
ਐੱਸ. ਐੱਚ. ਓ. ਸਿਕੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਨੇ ਕਈ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਹਨ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ 2 ਮੋਟਰਸਾਈਕਲ ਸਵਾਰਾਂ ਦੀ ਫੁਟੇਜ ਕੱਢ ਕੇ ਨੇੜਲੇ ਸਰਪੰਚਾਂ ਅਤੇ ਹੋਰ ਕਈ ਪਤਵੰਤਿਆਂ ਨੂੰ ਭੇਜ ਦਿੱਤੀ ਤਾਂ ਜੋ ਦੋਵੇਂ ਮੋਟਰਸਾਈਕਲ ਸਵਾਰਾਂ ਦੀ ਪਛਾਣ ਹੋ ਸਕੇ। ਉਸ ਨੇ ਦੱਸਿਆ ਕਿ ਇਹ 2 ਮੋਟਰਸਾਈਕਲ ਸਵਾਰ ਲੁਟੇਰੇ ਪ੍ਰਵਾਸੀ ਮਜ਼ਦੂਰਾਂ ਨੂੰ ਨਿਸ਼ਾਨਾ ਬਣਾਉਂਦੇ ਹਨ ਅਤੇ ਲੁੱਟਮਾਰ ਕਰਦੇ ਹਨ ਅਤੇ ਫਿਰ ਮੌਕੇ ਤੋਂ ਫਰਾਰ ਹੋ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਇਕ ਸੀ. ਸੀ. ਟੀ. ਵੀ. ਕੈਮਰੇ ਦੀ ਫੁਟੇਜ ਲੈ ਲਈ ਹੈ, ਜਿਸ ਨੂੰ ਸੋਸ਼ਲ ਸਾਈਟਸ ’ਤੇ ਵੀ ਪੋਸਟ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਬੇਗਾਨੇ ਮੁਲਕਾਂ ’ਚ ਪੰਜਾਬੀਆਂ ਦੀਆਂ ਹੋ ਰਹੀਆਂ ਮੌਤਾਂ ਚਿੰਤਾ ਦਾ ਵਿਸ਼ਾ, ਕਈ ਮਾਵਾਂ ਦੀਆਂ ਕੁੱਖਾਂ ਹੋਈਆਂ ਸੁੰਨੀਆਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।