ਚੋਣਾਂ ਮੌਕੇ ਲੋਕਾਂ ਲਈ ਵਿਸ਼ੇਸ਼ ਖਿੱਚ ਤੇ ਆਕਰਸ਼ਣ ਦਾ ਕੇਂਦਰ ਬਣੇਗਾ ਟਾਂਡਾ ''ਚ ਬਣਿਆ ਪਿੰਕ ਬੂਥ
Friday, May 31, 2024 - 06:56 PM (IST)
ਟਾਂਡਾ ਉੜਮੁੜ੍ਹ (ਪਰਮਜੀਤ ਸਿੰਘ ਮੋਮੀ) - ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਤੇ ਜ਼ਿਲ੍ਹਾ ਚੋਣ ਅਫ਼ਸਰ ਹੁਸ਼ਿਆਰਪੁਰ ਮੈਡਮ ਕੋਮਲ ਮਿੱਤਲ ਨਿਗਰਾਨੀ ਵਿੱਚ ਹੋ ਰਹੀਆਂ ਲੋਕ ਸਭਾ ਚੋਣਾਂ ਵਿੱਚ ਜਿੱਥੇ ਪ੍ਰਸ਼ਾਸਨ ਵੱਲੋਂ ਸ਼ਾਂਤੀਪੂਰਵਕ ਚੋਣ ਪ੍ਰਕਿਰਿਆ ਨੂੰ ਨੇਪਰੇ ਚਾੜ੍ਹਨ ਦੀ ਤਿਆਰੀ ਕੀਤੀ ਗਈ ਹੈ। ਉੱਥੇ ਹੀ ਵੋਟਰਾਂ ਨੂੰ ਵੋਟਿੰਗ ਪ੍ਰਤੀ ਆਕਰਸ਼ਿਤ ਕਰਨ ਲਈ ਕਈ ਤਰਾਂ ਦੀਆਂ ਕੋਸ਼ਿਸ਼ਾਂ ਵੀ ਕੀਤੀਆਂ ਗਈਆਂ ਹਨ। ਸਰਕਾਰੀ ਸੀਨੀਅਰ ਸੈਕੰਡਰੀ ਲੜਕੀਆਂ ਉੜਮੁੜ ਟਾਂਡਾ ਵਿਖੇ ਹਲਕਾ ਉੜਮੁੜ 41 ਅਧੀਨ ਆਉਂਦੇ 125 ਨੰਬਰ ਪੋਲਿੰਗ ਸਟੇਸ਼ਨ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਇਆ ਗਿਆ ਪਿੰਕ ਬੂਥ ਵੋਟਰਾਂ ਅਤੇ ਲੋਕਾਂ ਲਈ ਵਿਸ਼ੇਸ਼ ਆਕਰਸ਼ਣ ਤੇ ਖਿੱਚ ਦਾ ਕੇਂਦਰ ਰਹੇਗਾ।
ਇਹ ਵੀ ਪੜ੍ਹੋ - ਕੈਨੇਡਾ ’ਚ ਰਹਿ ਰਹੇ ਵਿਦਿਆਰਥੀਆਂ ਲਈ ਚੰਗੀ ਖ਼ਬਰ, ਹੁਣ ਨਹੀਂ ਪਵੇਗੀ ਪੁਲਸ ਵੈਰੀਫਿਕੇਸ਼ਨ ਦੀ ਲੋੜ
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਚੋਣ ਸੁਪਰਵਾਈਜ਼ਰ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਿਸ਼ੇਸ਼ ਮੁਹਿੰਮ ਚਲਾਈ ਸੀ। ਵੋਟਾਂ ਵਾਲੇ ਦਿਨ ਲੋਕਾਂ ਨੂੰ ਵੋਟਿੰਗ ਪ੍ਰਤੀ ਪ੍ਰੇਰਿਤ ਕਰਨ ਵਾਸਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਕ ਬੂਥ ਬਣਾਇਆ ਗਿਆ ਹੈ, ਜਿੱਥੇ ਵੋਟਿੰਗ ਕਰਨ ਆਏ ਲੋਕਾਂ ਤੇ ਬੈਠਣ ਅਤੇ ਪੀਣ ਵਾਲੇ ਪਾਣੀ ਤੇ ਹੋਰ ਸਹੂਲਤਾਂ ਦਾ ਵੀ ਧਿਆਨ ਰੱਖਿਆ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਪੋਲਿੰਗ ਸਟੇਸ਼ਨ 'ਤੇ ਇਲਾਕੇ ਨਾਲ ਸਬੰਧਿਤ ਵੋਟਰ ਆਪਣੀ ਵੋਟ ਪਾਉਣ ਦੇ ਹੱਕ ਦਾ ਇਸਤੇਮਾਲ ਕਰਨਗੇ।
ਇਹ ਵੀ ਪੜ੍ਹੋ - UAE ਦੇ ਹਵਾਈ ਅੱਡਿਆਂ 'ਤੇ ਚੈਕਿੰਗ ਪ੍ਰਕਿਰਿਆ ਸਖ਼ਤ, ਜੇ ਇਹ ਸ਼ਰਤਾਂ ਨਾ ਹੋਈਆਂ ਪੂਰੀਆਂ ਤਾਂ ਆਉਣਾ ਪੈ ਸਕਦੈ ਵਾਪਸ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8