ਜਲੰਧਰ ''ਚ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਸੜਕਾਂ ''ਤੇ ਪਾਈਪਾਂ ਵਿਛਾਉਣ ਦਾ ਕੰਮ, ਰਾਹਗੀਰ ਹੋ ਰਹੇ ਪਰੇਸ਼ਾਨ
Sunday, May 25, 2025 - 01:12 PM (IST)

ਜਲੰਧਰ (ਕੁੰਦਨ, ਪੰਕਜ)- ਜਲੰਧਰ ਸ਼ਹਿਰ ਨੂੰ ਸਮਾਰਟ ਸਿਟੀ ਬਣਾਉਣ ਲਈ ਕਈ ਸਾਲਾਂ ਤੋਂ ਕੰਮ ਚੱਲ ਰਿਹਾ ਹੈ ਜੋਕਿ ਅਜੇ ਤੱਕ ਪੂਰਾ ਨਹੀਂ ਹੋਇਆ। ਪਾਣੀ ਦੀਆਂ ਪਾਈਪਾਂ ਜਲੰਧਰ ਦੇ ਕਪੂਰਥਲਾ ਚੌਂਕ ਤੋਂ ਵਿਛਾਈਆਂ ਜਾ ਰਹੀਆਂ ਹਨ। ਇਨ੍ਹਾਂ ਪਾਈਪਾਂ ਨੂੰ ਵਿਛਾਉਣ ਦਾ ਕੰਮ ਬਹੁਤ ਹੀ ਹੌਲੀ ਰਫ਼ਤਾਰ ਨਾਲ ਚੱਲ ਰਿਹਾ ਹੈ।
ਇਹ ਵੀ ਪੜ੍ਹੋ: ਜਲੰਧਰ: ਦੋਸਤਾਂ ਨੂੰ ਮਿਲਣ ਗਏ ਨੌਜਵਾਨ ਦੀ ਲਾਸ਼ ਖ਼ੂਨ ਨਾਲ ਲਥਪਥ ਮਿਲੀ, ਪਰਿਵਾਰ ਨੇ ਲਾਏ ਕਤਲ ਦੇ ਦੋਸ਼
ਜਿਸ ਕਾਰਨ ਸੜਕਾਂ 'ਤੇ ਡਿਊਟੀ 'ਤੇ ਤਾਇਨਾਤ ਟ੍ਰੈਫਿਕ ਮੁਲਾਜ਼ਮਾਂ ਅਤੇ ਆਮ ਪੈਦਲ ਚੱਲਣ ਵਾਲਿਆਂ ਨੂੰ ਧੂੜ-ਮਿੱਟੀ ਖਾਣੀ ਪੈਂਦੀ ਹੈ, ਜਿਸ ਦਾ ਉਨ੍ਹਾਂ ਦੀ ਸਿਹਤ 'ਤੇ ਬਹੁਤ ਬੁਰਾ ਪ੍ਰਭਾਵ ਪੈ ਰਿਹਾ ਹੈ। ਆਮ ਲੋਕਾਂ ਦਾ ਕਹਿਣਾ ਹੈ ਕਿ ਇੰਦੌਰ ਵਿੱਚ ਧੂੜ ਕਾਰਨ ਉਨ੍ਹਾਂ ਨੂੰ ਕਈ ਬਿਮਾਰੀਆਂ ਵੀ ਲੱਗ ਸਕਦੀਆਂ ਹਨ। ਸਮਾਰਟ ਸਿਟੀ ਦੇ ਉੱਚ ਅਧਿਕਾਰੀਆਂ ਨੂੰ ਪਾਈਪਾਂ ਦੇ ਚੱਲ ਰਹੇ ਕੰਮ ਨੂੰ ਜਲਦੀ ਪੂਰਾ ਕਰਨਾ ਚਾਹੀਦਾ ਹੈ ਅਤੇ ਸ਼ਹਿਰ ਵਾਸੀਆਂ ਨੂੰ ਧੂੜ-ਮਿੱਟੀ ਖਾਣ ਤੋਂ ਰਾਹਤ ਪ੍ਰਦਾਨ ਕਰਨੀ ਚਾਹੀਦੀ ਹੈ। ਤਾਂ ਜੋ ਇਸਦਾ ਕਿਸੇ ਦੀ ਸਿਹਤ 'ਤੇ ਕੋਈ ਮਾੜਾ ਪ੍ਰਭਾਵ ਨਾ ਪਵੇ।
ਇਹ ਵੀ ਪੜ੍ਹੋ: MLA ਰਮਨ ਅਰੋੜਾ 'ਤੇ ਐਕਸ਼ਨ ਮਗਰੋਂ ਹੋਰ ਵਿਧਾਇਕ ਤੇ ਨੇਤਾ ਵੀ ਸਰਕਾਰ ਦੀ ਰਾਡਾਰ ’ਤੇ, ਡਿੱਗੇਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e