ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਦੀ ਆਰੰਭਤਾ ਕੀਤੀ

07/14/2020 3:12:45 PM

ਟਾਂਡਾ ਉੜਮੁੜ(ਪਰਮਜੀਤ ਸਿੰਘ ਮੋਮੀ, ਵਰਿੰਦਰ ਪੰਡਿਤ) - ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ ਵੱਲੋਂ ਮਿਸ਼ਨ ਗਰੀਨ ਤਹਿਤ ਟਾਂਡਾ ਵਿਚ ਵੱਖ-ਵੱਖ ਸਥਾਨਾਂ ਤੇ ਪੌਦੇ ਲਗਾਏ ਗਏ। ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਸ ਪੌਦੇ ਲਾਉਣ ਦੀ ਮੁਹਿੰਮ ਰਾਜ ਕਰੇਗਾ ਖ਼ਾਲਸਾ ਗਤਕਾ ਅਖਾੜਾ ਟਾਂਡਾ ਦੇ ਪ੍ਰਧਾਨ ਜਥੇਦਾਰ ਮਨਜੀਤ ਸਿੰਘ ਖਾਲਸਾ ਨੇ ਕੀਤੀ।

ਇਸ ਮੌਕੇ ਜਥੇਦਾਰ ਮਨਜੀਤ ਸਿੰਘ ਖਾਲਸਾ ਨੇ ਕਿਹਾ ਕਿ ਸਾਨੂੰ ਗੁਰੂ ਸਾਹਿਬਾਨਾਂ ਵੱਲੋਂ ਦਿੱਤੇ ਗਏ ਉਪਦੇਸ਼ ਤੇ ਆਪਣੇ ਵਾਤਾਵਰਨ ਨੂੰ ਬਚਾਉਣ ਅਤੇ ਸਾਫ਼ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਕਿਉਂਕਿ ਲਗਾਤਾਰ ਵਧ ਰਹੇ ਪ੍ਰਦੂਸ਼ਣ ਕਾਰਨ ਰੁੱਖਾਂ ਦਾ ਧਰਤੀ ਤੇ ਹੋਣਾ ਬਹੁਤ ਜ਼ਰੂਰੀ ਹੈ ਉਨ੍ਹਾਂ ਦੱਸਿਆ ਕਿ ਮਿਸ਼ਨ ਗ੍ਰੀਨ ਤਹਿਤ ਟਾਂਡਾ ਦੇ ਵੱਖ ਵੱਖ ਭਾਗਾਂ ਵਿਚ ਪੌਦੇ ਲਗਾਏ ਜਾ ਚੁੱਕੇ ਹਨ ਅਤੇ ਇਹ ਮੁਹਿੰਮ ਇਸੇ ਤਰ੍ਹਾਂ ਜਾਰੀ ਰਹੇਗੀ। ਇਸ ਮੌਕੇ ਭੁਪਿੰਦਰ ਸਿੰਘ ਸੈਣੀ,ਸਿਮਰਨਜੀਤ ਸਿੰਘ, ਅਮਿਤੋਜ ਸਿੰਘ,ਦਮਨਪ੍ਰੀਤ ਸਿੰਘ,ਅੰਮ੍ਰਿਤ ਸਿੰਘ, ,ਰਣਵੀਰ ਸਿੰਘ,ਵਰੁਨ ਤੁੱਲੀ ਆਦਿ ਹਾਜ਼ਰ ਸਨ 


Harinder Kaur

Content Editor

Related News