ਪਲਾਸਟਿਕ ਦੇ ਲਿਫ਼ਾਫ਼ਿਆਂ ’ਤੇ ਪਾਬੰਦੀ ਨੂੰ ਲਾਗੂ ਹੀ ਨਹੀਂ ਕਰ ਰਿਹਾ ਨਗਰ ਨਿਗਮ

11/10/2021 1:47:22 PM

ਜਲੰਧਰ (ਖੁਰਾਣਾ)– ਅੱਜ ਤੋਂ ਲਗਭਗ 5 ਸਾਲ ਪਹਿਲਾਂ ਪੰਜਾਬ ਸਰਕਾਰ ਨੇ ਪਲਾਸਟਿਕ ਦੇ ਲਿਫ਼ਾਫ਼ਿਆਂ ’ਤੇ ਪਾਬੰਦੀ ਲਾ ਦਿੱਤੀ ਸੀ ਪਰ ਵੱਖ-ਵੱਖ ਕਾਰਨਾਂ ਕਰਕੇ ਜਲੰਧਰ ਨਗਰ ਨਿਗਮ ਇਸ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਨਹੀਂ ਕਰ ਰਿਹਾ, ਜਿਸ ਕਾਰਨ ਅੱਜ ਸ਼ਹਿਰ ਵਿਚ ਹਜ਼ਾਰਾਂ ਦੁਕਾਨਦਾਰ ਧੜੱਲੇ ਨਾਲ ਪਲਾਸਟਿਕ ਦੇ ਪਾਬੰਦੀਸ਼ੁਦਾ ਲਿਫਾਫਿਆਂ ਦੀ ਵਰਤੋਂ ਕਰ ਰਹੇ ਹਨ। ਇਸ ਦੇ ਵਿਰੋਧ ਵਜੋਂ ਮੰਗਲਵਾਰ ਇਕ ਐੱਨ. ਜੀ. ਓ. ਦੇ ਵਰਕਰਾਂ ਨੇ ਨਿਗਮ ਕੰਪਲੈਕਸ ਆ ਕੇ ਰੋਸ ਪ੍ਰਦਰਸ਼ਨ ਕੀਤਾ ਅਤੇ ਆਪਣੀ ਮੰਗ ਦੇ ਸਮਰਥਨ ਵਿਚ ਲੋਕਾਂ ਕੋਲੋਂ ਦਸਤਖਤ ਵੀ ਕਰਵਾਏ। ਵਰਕਰਾਂ ਨੇ ਕਿਹਾ ਕਿ ਨਗਰ ਨਿਗਮ ਨੂੰ ਲੋਕਾਂ ਦੀ ਸਿਹਤ ਅਤੇ ਵਾਤਾਵਰਣ ਦੀ ਸੁਰੱਖਿਆ ਬਾਰੇ ਕੋਈ ਚਿੰਤਾ ਹੀ ਨਹੀਂ ਹੈ।

ਇਹ ਵੀ ਪੜ੍ਹੋ: ਕਬਰਾਂ ’ਚ ਦੀਵੇ ਨੇ, ਸ਼ਹੀਦਾਂ ਘਰੀਂ ਹਨੇਰੇ ਨੇ, ਸ਼ਹਾਦਤਾਂ ਦਾ ਸਿਆਸੀਕਰਨ ਕਰਨ ਵਾਲੇ ਮੁੜ ਨੀਂ ਲੈਂਦੇ ਪਰਿਵਾਰਾਂ ਦੀ ਸਾਰ

ਸਟਰੀਟ ਵੈਂਡਰਜ਼ ਨੂੰ ਟਰੇਨਿੰਗ ਦੇ ਰਹੀ ਹੈ ਟੀਮ
ਇਨ੍ਹੀਂ ਦਿਨੀਂ ਜਲੰਧਰ ਨਿਗਮ ਵਿਚ ਚੰਡੀਗੜ੍ਹ ਦੇ ਪੀ. ਜੀ. ਆਈ. ਤੋਂ ਆਈ ਟੀਮ ਸ਼ਹਿਰ ਦੇ ਵੈਂਡਰਜ਼ ਨੂੰ ਟਰੇਨਿੰਗ ਦੇ ਰਹੀ ਹੈ। ਜ਼ਿਕਰਯੋਗ ਹੈ ਕਿ ਪੂਰੇ ਪੰਜਾਬ ਵਿਚ ਸਟਰੀਟ ਵੈਂਡਿੰਗ ਪਾਲਿਸੀ ਲਾਗੂ ਹੋ ਚੁੱਕੀ ਹੈ ਪਰ ਜਲੰਧਰ ਨਿਗਮ ਅਜੇ ਤੱਕ ਇਸ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰ ਸਕਿਆ। ਅੱਜ ਦੇ ਟਰੇਨਿੰਗ ਸੈਸ਼ਨ ਵਿਚ ਨਿਗਮ ਕਮਿਸ਼ਨਰ ਕਰਣੇਸ਼ ਸ਼ਰਮਾ ਵੀ ਸ਼ਾਮਲ ਹੋਏ। ਟਰੇਨਿੰਗ ਦੌਰਾਨ ਸਟਰੀਟ ਵੈਂਡਰਜ਼ ਨੂੰ ਸਾਫ਼-ਸਫ਼ਾਈ ਰੱਖਣ, ਗਾਹਕਾਂ ਦੀ ਸਿਹਤ ਦਾ ਖਿਆਲ ਰੱਖਣ ਅਤੇ ਮਾਰਕੀਟਿੰਗ ਨਾਲ ਸਬੰਧਤ ਕੁਝ ਟਿੱਪਸ ਦਿੱਤੇ ਗਏ। ਹਰ ਟਰੇਨਿੰਗ ਸੈਸ਼ਨ ਵਿਚ 40 ਦੇ ਲਗਭਗ ਵੈਂਡਰਜ਼ ਹਿੱਸਾ ਲੈ ਰਹੇ ਹਨ। ਇਹ ਟਰੇਨਿੰਗ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ: ਜਲੰਧਰ: ਪੁਲਸ ਕਸਟਡੀ 'ਚੋਂ ਭੱਜੇ ਹਿਮਾਂਸ਼ ਵਰਮਾ ਦੀ ਸੂਚਨਾ ਦੇਣ ਵਾਲੇ ਲਈ ਪੁਲਸ ਨੇ ਰੱਖਿਆ ਵੱਡਾ ਇਨਾਮ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News