PM ਮੋਦੀ ਵੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੇ ਫਿਲੌਰ ਜੰਕਸ਼ਨ ਸਟੇਸ਼ਨ ਦੇ ਨਵੀਨੀਕਰਨ ਦਾ ਉਦਘਾਟਨ

Sunday, Aug 06, 2023 - 01:58 PM (IST)

PM ਮੋਦੀ ਵੱਲੋਂ ਜਲੰਧਰ ਕੈਂਟ ਰੇਲਵੇ ਸਟੇਸ਼ਨ ਤੇ ਫਿਲੌਰ ਜੰਕਸ਼ਨ ਸਟੇਸ਼ਨ ਦੇ ਨਵੀਨੀਕਰਨ ਦਾ ਉਦਘਾਟਨ

ਜਲੰਧਰ/ਫਿਲੌਰ (ਸੋਨੂੰ,ਮੁਨੀਸ਼)- ਅੱਜ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ ਤਹਿਤ ਵੀਡੀਓ ਕਾਨਫ਼ਰੰਸ ਤਹਿਤ ਦੇਸ਼ ਭਰ ਦੇ 508 ਰੇਲਵੇ ਸਟੇਸ਼ਨਾਂ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ। ਇਨ੍ਹਾਂ ਵਿਚ ਜਲੰਧਰ ਕੈਂਟ ਰੇਲਵੇ ਸਟੇਸ਼ਨ ਅਤੇ ਫਿਲੌਰ ਜੰਕਸ਼ਨ ਸਟੇਸ਼ਨ ਦੇ ਨਵੀਨੀਕਰਨ ਦਾ ਉਦਘਾਟਨ ਕੀਤਾ ਗਿਆ। 

PunjabKesari

ਇਸ ਮੌਕੇ ਜਿੱਥੇ ਜਲੰਧਰ ਦੀ ਸਮੁੱਚੀ ਭਾਜਪਾ ਲੀਡਰਸ਼ਿਪ ਮੌਜੂਦ ਸੀ, ਉਥੇ ਹੀ ਵਿਸ਼ੇਸ਼ ਤੌਰ 'ਤੇ 'ਆਪ' ਦੇ ਜਲੰਧਰ ਤੋਂ ਸੰਸਦ ਮੈਂਬਰ ਅਤੇ 'ਆਪ' ਕੈਬਨਿਟ ਮੰਤਰੀ ਬਲਕਾਰ ਸਿੰਘ ਨੇ ਸ਼ਿਰਕਤ ਕੀਤੀ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਸਦ ਮੈਂਬਰ ਰਿੰਕੂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨੇ ਪਹਿਲੇ ਪੜਾਅ 'ਚ ਜਲੰਧਰ ਕੈਂਟ ਅਤੇ ਫਿਲੌਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਤੋਹਫ਼ਾ ਦਿੱਤਾ ਹੈ ਅਤੇ ਜਲਦ ਹੀ ਜਲੰਧਰ ਸ਼ਹਿਰ 'ਚ ਦੂਜੇ ਪੜਾਅ ਦੇ ਸਟੇਸ਼ਨ ਦਾ ਜਲਦੀ ਹੀ ਨਵੀਨੀਕਰਨ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਅਮਰੀਕਾ ਦੀ ਧਰਤੀ 'ਤੇ ਬਲਾਚੌਰ ਦੇ ਨੌਜਵਾਨ ਦੀ ਮੌਤ, 25 ਜੂਨ ਨੂੰ ਛੁੱਟੀ ਕੱਟ ਕੇ ਗਿਆ ਸੀ ਵਿਦੇਸ਼

PunjabKesari

ਉਥੇ ਹੀ 'ਆਪ' ਦੇ ਹਲਕਾ ਇੰਚਾਰਜ ਪ੍ਰਿੰਸੀਪਲ ਪ੍ਰੇਮ ਕੁਮਾਰ ਨੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਨੇ ਫਿਲੌਰ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਦਾ ਤੋਹਫ਼ਾ ਦਿੱਤਾ ਹੈ, ਜੋਕਿ ਲੋਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਇਸ 'ਤੇ ਕਰੀਬ 24 ਕਰੋੜ 20 ਲੱਖ ਰੁਪਏ ਦੀ ਲਾਗਤ ਆਵੇਗੀ। ਇਸ ਸਮਾਗਮ ਵਿਚ ਸਕੂਲੀ ਬੱਚਿਆਂ ਨੇ ਵੀ ਆਪਣਾ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਐੱਸ. ਡੀ. ਐੱਮ. ਫਿਲੌਰ ਅਮਨਪਾਲ ਸਿੰਘ, ਐੱਸ. ਪੀ. ਮਨਜੀਤ ਕੌਰ, ਐੱਸ. ਐੱਚ. ਓ. ਹਰਜਿੰਦਰ ਸਿੰਘ, ਸੁਰਿੰਦਰ ਕਾਲੀਆ, ਬਲਵਿੰਦਰ ਸ਼ਰਮਾ ਮੰਡਲ ਪ੍ਰਧਾਨ ਗੁਰਾਇਆ, ਗੋਪਾਲ ਕਿਸ਼ਨ ਤੋਂ ਇਲਾਵਾ ਰੇਲਵੇ ਅਧਿਕਾਰੀ, ਸਟਾਫ਼ ਅਤੇ ਸ਼ਹਿਰ ਵਾਸੀ ਹਾਜ਼ਰ ਸਨ।

PunjabKesari

ਇਹ ਵੀ ਪੜ੍ਹੋ- ਫਗਵਾੜਾ 'ਚ ਸ਼ਰਮਨਾਕ ਘਟਨਾ, ਪਹਿਲਾਂ ਰੋਲੀ 18 ਸਾਲਾ ਕੁੜੀ ਦੀ ਪੱਤ, ਫਿਰ ਕਰ 'ਤਾ ਇਕ ਹੋਰ ਘਿਨੌਣਾ ਕਾਰਾ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


author

shivani attri

Content Editor

Related News