ਜ਼ਹਿਰੀਲੀ ਚੀਜ਼ ਖਾਣ ਕਾਰਨ ਅੌਰਤ ਦੀ ਮੌਤ

Friday, Oct 19, 2018 - 01:38 AM (IST)

ਜ਼ਹਿਰੀਲੀ ਚੀਜ਼ ਖਾਣ ਕਾਰਨ ਅੌਰਤ ਦੀ ਮੌਤ

ਟਾਂਡਾ  ਉਡ਼ਮੁਡ਼,   (ਪੰਡਿਤ, ਮੋਮੀ, ਪੱਪੂ)-  ਵਾਰਡ 3 ਉਡ਼ਮੁਡ਼ ’ਚ ਗਲਤੀ ਨਾਲ ਜ਼ਹਿਰੀਲੀ ਚੀਜ਼ ਖਾਣ ਕਾਰਨ ਇਕ ਅੌਰਤ ਦੀ ਮੌਤ ਹੋ ਗਈ। ਮ੍ਰਿਤਕ ਅੌਰਤ ਦੀ ਪਛਾਣ ਕਰਮਜੀਤ ਕੌਰ ਪਤਨੀ ਹਰਦੇਵ ਸਿੰਘ ਦੇ ਰੂਪ ਵਿਚ ਹੋਈ ਹੈ। ਟਾਂਡਾ ਪੁਲਸ ਨੇ ਮ੍ਰਿਤਕ ਅੌਰਤ ਦੇ ਪਿਤਾ ਹਰਦੀਪ ਸਿੰਘ ਪੁੱਤਰ ਪੂਰਨ ਸਿੰਘ ਨਿਵਾਸੀ ਫਿਰੋਜ਼ ਰੌਲੀਆ ਦੇ ਬਿਆਨ ਦੇ ਅਧਾਰ ਤੇ 174 ਸੀ. ਆਰ. ਪੀ. ਸੀ. ਅਧੀਨ ਕਾਰਵਾਈ ਕੀਤੀ ਹੈ। 
 ਆਪਣੇ ਬਿਆਨ ਵਿਚ ਹਰਦੀਪ ਸਿੰਘ ਨੇ ਦੱਸਿਆ ਕਿ ਉਸਨੂੰ ਬੀਤੇ ਦਿਨ ਫੋਨ ’ਤੇ ਇਸ ਹਾਦਸੇ ਦੀ ਸੂਚਨਾ ਮਿਲੀ ਸੀ। ਉਨ੍ਹਾਂ ਕਰਮਜੀਤ ਨੂੰ ਸਰਕਾਰੀ ਹਸਪਤਾਲ ਵਿਚ ਮੁੱਢਲੀ ਡਾਕਟਰੀ ਮਦਦ ਤੋਂ ਬਾਅਦ ਹੁਸ਼ਿਆਰਪੁਰ ਹਸਪਤਾਲ ਵਿਚ ਭਰਤੀ ਕਰਵਾਇਆ ਸੀ ਜਿੱਥੇ ਦੇਰ ਰਾਤ ਉਸਦੀ ਮੌਤ ਹੋ ਗਈ। ਉਸਨੇ ਦੱਸਿਆ ਕਿ ਉਸਦੀ ਬੇਟੀ ਦੀ ਮੌਤ ਗਲਤੀ ਨਾਲ ਕੋਈ ਜ਼ਹਿਰੀਲੀ ਚੀਜ਼ ਖਾਣ ਨਾਲ ਹੋਈ ਹੈ।


Related News