ਪੋਜੇਵਾਲ ਪੁਲਸ ਵੱਲੋਂ ਹੈਰੋਇਨ ਸਮੇਤ ਮੁਲਜ਼ਮ ਗ੍ਰਿਫ਼ਤਾਰ
Thursday, Oct 23, 2025 - 02:12 PM (IST)

ਬਲਾਚੌਰ/ਪੋਜੇਵਾਲ (ਕਟਾਰੀਆ)-ਪੋਜੇਵਾਲ ਪੁਲਸ ਵੱਲੋਂ ਚਾਰ ਗ੍ਰਾਮ ਹੈਰੋਇਨ ਸਮੇਤ ਇਕ ਮੁਲਜ਼ਮ ਨੂੰ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦੇ ਐੱਸ. ਐੱਚ. ਓ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਦੇ ਐੱਸ. ਆਈ. ਹੁਸਨ ਲਾਲ ਸਮੇਤ ਪੁਲਸ ਪਾਰਟੀ ਸ਼ੱਕੀ ਪੁਰਸ਼ਾਂ ਦੀ ਤਲਾਸ਼ ’ਚ ਗਸ਼ਤ ਕਰ ਰਹੇ ਸਨ ਜਦੋਂ ਚੰਦਿਆਣੀ ਮੋੜ ’ਤੇ ਪਹੁੰਚੇ ਤਾਂ ਇਕ ਵਿਅਕਤੀ ਨੂੰ ਰੋਕ ਕੇ ਸ਼ੱਕ ਦੇ ਆਧਾਰ ’ਤੇ ਤਲਾਸ਼ੀ ਲਈ ਤਾਂ ਉਸ ਕੋਲੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਮੁਲਜ਼ਮ ਗੁਰਨਾਮ ਸਿੰਘ ਪੁੱਤਰ ਕੇਵਲ ਸਿੰਘ ਪਿੰਡ ਭਨੂੰ ਖ਼ਿਲਾਫ਼ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਪੰਜਾਬ ਪੁਲਸ ਵੱਲੋਂ ਪਿਓ-ਪੁੱਤ ਦਾ ਐਨਕਾਊਂਟਰ! ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਇਲਾਕਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8