ਤਿਉਹਾਰਾਂ ਦੇ ਮੱਦੇਨਜ਼ਰ ਪੁਲਸ ਵੱਲੋਂ ਰਾਮਾ ਮੰਡੀ ''ਚ ਕੱਢਿਆ ਗਿਆ ਫਲੈਗ ਮਾਰਚ

10/24/2020 1:44:43 PM

ਜਲੰਧਰ (ਮਹੇਸ਼)— ਦੀਵਾਲੀ, ਦੁਸਹਿਰਾ, ਕਰਵਾਚੌਥ ਸਮੇਤ ਹੋਰ ਤਿਉਹਾਰਾਂ ਦੇ ਮੱਦੇਨਜ਼ਰ ਬੀਤੇ ਦਿਨ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਦਕੋਹਾ (ਨੰਗਲਸ਼ਾਮਾ) ਚੌਕੀ ਦੀ ਪੁਲਸ ਵੱਲੋਂ ਫਲੈਗ ਮਾਰਚ ਕੀਤਾ ਗਿਆ, ਜਿਸ ਦੀ ਅਗਵਾਈ ਚੌਕੀ ਇੰਚਾਰਜ ਵਿਕਟਰ ਮਸੀਹ ਨੇ ਕੀਤੀ।

ਇਹ ਵੀ ਪੜ੍ਹੋ: ਟਾਂਡਾ: ਸੜੀ ਹੋਈ ਮਿਲੀ ਬੱਚੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜਬਰ-ਜ਼ਿਨਾਹ ਤੋਂ ਬਾਅਦ ਕੀਤਾ ਸੀ ਕਤਲ

ਇਸ ਦੌਰਾਨ ਪੀ. ਪੀ. ਐੱਸ. ਅਧਿਕਾਰੀ ਹਰਸਿਮਰਤ ਸਿੰਘ ਸ਼ੇਤਰਾ ਏ. ਸੀ. ਪੀ. ਸੈਂਟਰਲ ਨੇ ਖ਼ਰੀਦਦਾਰੀ ਕਰਨ ਆਉਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਬਾਜ਼ਾਰ 'ਚ ਜ਼ਿਆਦਾ ਭੀੜ ਨਾ ਕਰਨ। ਕਮਿਸ਼ਨਰੇਟ ਪੁਲਸ ਲੋਕਾਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਫਿਕਰਮੰਦ ਹੈ, ਜਿਸ ਦੇ ਚੱਲਦਿਆਂ ਸ਼ਰਾਰਤੀ ਅਨਸਰਾਂ 'ਤੇ ਪੁਲਸ ਦੀ ਪੂਰੀ ਨਜ਼ਰ ਰਹੇਗੀ। ਆਉਣ ਵਾਲੇ ਦਿਨਾਂ 'ਚ ਨਾਕਾਬੰਦੀ ਅਤੇ ਗਸ਼ਤ ਨੂੰ ਹੋਰ ਵਧਾਇਆ ਜਾਵੇਗਾ।

ਇਹ ਵੀ ਪੜ੍ਹੋ: ਟਾਂਡਾ: 6 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁਲਜ਼ਮ ਦੀ CCTV ਫੁਟੇਜ਼ ਆਈ ਸਾਹਮਣੇ

ਸ਼ੇਤਰਾ ਨੇ ਕਿਹਾ ਕਿ ਇਹ ਫਲੈਗ ਮਾਰਚ ਵੀ ਇਸੇ ਲਈ ਕੀਤਾ ਗਿਆ ਤਾਂ ਕਿ ਲੋਕਾਂ 'ਚ ਜਾਗਰੂਕਤਾ ਲਿਆਂਦੀ ਜਾ ਸਕੇ। ਉਨ੍ਹਾਂ ਸੜਕ ਦੇ ਵਿਚਕਾਰ ਰੇਹੜੀਆਂ ਅਤੇ ਫੜ੍ਹੀਆਂ ਲਾਉਣ ਵਾਲਿਆਂ, ਦੁਕਾਨਾਂ ਦੇ ਬਾਹਰ ਸੜਕ ਤੱਕ ਸਾਮਾਨ ਰੱਖ ਕੇ ਆਵਾਜਾਈ 'ਚ ਅੜਿੱਕਾ ਪਾਉਣ ਵਾਲੇ ਦੁਕਾਨਦਾਰਾਂ ਨੂੰ ਵੀ ਚਿਤਾਵਨੀ ਦਿੱਤੀ ਕਿ ਉਹ ਅਜਿਹਾ ਨਾ ਕਰਨ, ਨਹੀਂ ਤਾਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ: ਤਲਾਕ ਦਿੱਤੇ ਬਿਨਾਂ ਪਤੀ ਨੇ ਰਚਾਇਆ ਦੂਜਾ ਵਿਆਹ, ਪਾਸਪੋਰਟ ਵੇਖਦਿਆਂ ਹੀ ਪਤਨੀ ਦੇ ਉੱਡੇ ਹੋਸ਼


shivani attri

Content Editor

Related News