ਪੁਲਸ ਵੱਲੋਂ ਮਾਈਨਿੰਗ ’ਤੇ ਸ਼ਿਕੰਜਾ, 7 ਟਿੱਪਰ ਅਤੇ ਇਕ ਪੋਕਲੇਨ ਕਾਬੂ
Friday, Oct 15, 2021 - 11:45 AM (IST)
ਮਾਹਿਲਪੁਰ (ਅਗਨੀਹੋਤਰੀ)-ਥਾਣਾ ਮੇਹਟੀਆਣਾ ਦੀ ਪੁਲਸ ਨੇ ਮਾਈਨਿੰਗ ਕਰਨ ਵਾਲਿਆਂ ’ਤੇ ਕਾਨੂੰਨੀ ਸ਼ਿੰਕਜਾ ਕੱਸਦੇ ਹੋਏ 7 ਟਿੱਪਰ ਅਤੇ ਇਕ ਪੋਕਲੇਨ ਮਸ਼ੀਨ ਕਾਬੂ ਕਰਕੇ 2 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਮੁਖ਼ੀ ਦੇਸ਼ ਰਾਜ ਨੇ ਦੱਸਿਆ ਕਿ ਮਾਈਨਿੰਗ ਇੰਸਪੈਕਟਰ ਮਨਜੀਤ ਸਿੰਘ ਨੇ ਪੁਲਸ ਨੂੰ ਸ਼ਿਕਾਇਤ ਦਿੱਤੀ ਸੀ ਕਿ ਪਿੰਡ ਹਰਮੋਇਆ ਵਿਚ ਦੇ ਬਾਹਰਵਾਰ ਚੋਅ ਵਿਚ ਕੁਝ ਵਿਅਕਤੀ ਮਸ਼ੀਨਾਂ ਅਤੇ ਟਿੱਪਰਾਂ ਨਾਲ ਗੈਰ-ਕਾਨੂੰਨੀ ਢੰਗ ਨਾਲ ਰੇਤਾ ਦੀ ਚੋਰੀ ਕਰ ਰਹੇ ਹਨ।
ਇਹ ਵੀ ਪੜ੍ਹੋ: ਵੱਡਾ ਐਕਸ਼ਨ ਬਾਕੀ! ਟਰਾਂਸਪੋਰਟ ਮੰਤਰੀ ਦੇ ਰਾਡਾਰ ’ਤੇ ਨੇ ਪ੍ਰਾਈਵੇਟ ਬੱਸਾਂ ਨੂੰ ਲਾਭ ਪਹੁੰਚਾਉਣ ਵਾਲੇ ਭ੍ਰਿਸ਼ਟ ਅਧਿਕਾਰੀ
ਉਨ੍ਹਾਂ ਦੱਸਿਆ ਕਿ ਪੁਲਸ ਨੇ ਥਾਣੇਦਾਰ ਸੁਰਿੰਦਰਪਾਲ ਦੀ ਅਗਵਾਈ ਹੇਠ ਤੁਰੰਤ ਛਾਪਾ ਮਾਰਿਆ ਤਾਂ ਉਥੋਂ ਕੁੱਝ ਵਿਅਕਤੀ ਪੁਲਸ ਨੂੰ ਵੇਖ ਕੇ ਦੌੜ ਗਏ, ਜਦਕਿ 2 ਵਿਅਕਤੀ ਉਨ੍ਹਾਂ ਨੇ ਗ੍ਰਿਫ਼ਤਾਰ ਕਰ ਲਿਆ।
ਉਨ੍ਹਾਂ ਦੱਸਿਆ ਕਿ ਪੁਲਸ ਨੇ 4 ਟਿੱਪਰ ਰੇਤਾ ਨਾਲ ਭਰੇ ਅਤੇ 3 ਖ਼ਾਲੀ ਰੇਤਾ ਦੀ ਭਰਾਈ ਦਾ ਇੰਤਜ਼ਾਰ ਕਰ ਰਹੇ ਸਨ ਆਪਣੇ ਕਬਜ਼ੇ ਵਿਚ ਲੈ ਲਿਆ, ਜਦਕਿ ਇਕ ਪੋਕਲੇਨ ਮਸ਼ੀਨ ਵੀ ਕਾਬੂ ਕੀਤੀ। ਉਨ੍ਹਾਂ ਦੱਸਿਆ ਕਿ ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਪਿਆਰਾ ਲਾਲ ਪੁੱਤਰ ਦਾਰਾ ਸਿੰਘ ਵਾਸੀ ਫ਼ੁੱਲੇਵਾਲ ਜ਼ਿਲ੍ਹਾ ਕਪੂਰਥਲਾ ਅਤੇ ਸੋਨੂੰ ਪੁੱਤਰ ਸ਼ਮਸ਼ੇਰ ਸਿੰਘ ਵਾਸੀ ਖ਼ਾਲੜਾ ਜਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਈਨਿੰਗ ਐਕਟ ਦੀ ਧਾਰਾ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਸ੍ਰੀ ਕੀਰਤਪੁਰ ਸਾਹਿਬ ਵਿਖੇ ਸ਼ਹੀਦ ਗੱਜਣ ਸਿੰਘ ਦੀਆਂ ਅਸਥੀਆਂ ਜਲ ਪ੍ਰਵਾਹ, ਪਰਿਵਾਰ ਨੇ ਸਰਕਾਰ ਤੋਂ ਕੀਤੀ ਇਹ ਮੰਗ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ