ਕਪੂਰਥਲਾ ਵਿਖੇ ਹਾਜੀਪੁਰ ''ਚ ਪਟਾਕਿਆਂ ਦੇ ਧਮਾਕੇ ਮਾਮਲੇ ’ਚ ਐਕਸ਼ਨ ਮੋਡ ''ਚ ਪੁਲਸ
Friday, Oct 30, 2026 - 02:27 PM (IST)
ਕਪੂਰਥਲਾ (ਗੁਰਪ੍ਰੀਤ ਸਿੰਘ)- ਸੁਲਤਾਨਪੁਰ ਲੋਧੀ ਦੇ ਪਿੰਡ ਹਾਜੀਪੁਰ ਵਿਖੇ ਬੀਤੇ ਦਿਨੀਂ ਪਟਾਕੇ ਚਲਾਉਂਦੇ ਸਮੇਂ ਹੋਏ ਅਚਾਨਕ ਧਮਾਕੇ ਕਾਰਨ ਦੋ ਨੌਜਵਾਨਾਂ ਦੇ ਜ਼ਖ਼ਮੀ ਹੋ ਗਏ ਸਨ। ਇਸੇ ਮਾਮਲੇ 'ਚ ਹੁਣ ਪੁਲਸ ਪੂਰੀ ਤਰ੍ਹਾਂ ਐਕਸ਼ਨ ਮੋਡ 'ਚ ਵਿਖਾਈ ਦੇ ਰਹੀ ਹੈ। ਪੁਲਸ ਵੱਲੋਂ ਇਸ ਘਟਨਾ ਨੂੰ ਗੰਭੀਰਤਾ ਨਾਲ ਲੈਂਦੇ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਪਟਾਕੇ ਜਾਂ ਸਬੰਧਤ ਸਮੱਗਰੀ ਕਿੱਥੋਂ ਖ਼ਰੀਦੀ ਗਈ ਸੀ।
ਇਹ ਵੀ ਪੜ੍ਹੋ: Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਇਸ ਸਬੰਧੀ ਏ. ਐੱਸ. ਪੀ. ਸੁਲਤਾਨਪੁਰ ਲੋਧੀ ਧੀਰੇਂਦਰ ਵਰਮਾ ਨੇ ਕਿਹਾ ਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੋਂ ਵੀ ਇਹ ਪਟਾਕੇ ਜਾਂ ਸਬੰਧਤ ਸਮੱਗਰੀ ਖ਼ਰੀਦੀ ਗਈ ਹੈ, ਉਸ ਸਬੰਧੀ ਲਾਇਸੈਂਸ ਅਤੇ ਹੋਰ ਲੋੜੀਂਦੇ ਦਸਤਾਵੇਜ਼ਾਂ ਦੀ ਜਾਂਚ ਕੀਤੀ ਜਾਵੇਗੀ। ਜੇਕਰ ਜਾਂਚ ਦੌਰਾਨ ਕੋਈ ਲੋੜੀਂਦੇ ਕਾਗਜ਼ਾਤ ਜਾਂ ਲਾਇਸੈਂਸ ਨਹੀਂ ਮਿਲਦੇ ਤਾਂ ਸਬੰਧਤ ਵਿਅਕਤੀਆਂ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਵੱਡੀ ਖ਼ਬਰ! ਹੁਣ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਪਟਾਕਾ ਕਾਰੋਬਾਰੀ ਖ਼ੁਸ਼

ਜ਼ਿਕਰਯੋਗ ਹੈ ਕਿ ਪਿੰਡ ਹਾਜੀਪੁਰ 'ਚ ਪਟਾਕੇ ਚਲਾਉਣ ਦੌਰਾਨ ਅਚਾਨਕ ਧਮਾਕਾ ਹੋ ਗਿਆ ਸੀ, ਜਿਸ ਕਾਰਨ ਦੋ ਨੌਜਵਾਨ ਜ਼ਖ਼ਮੀ ਹੋ ਗਏ ਸਨ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਦਾਖ਼ਲ ਕਰਵਾਇਆ ਗਿਆ ਸੀ। ਇਸ ਘਟਨਾ ਮਗਰੋਂ ਹੁਣ ਪੁਲਸ ਦੀ ਜਾਂਚ ਦਾ ਕੇਂਦਰ ਸਿਰਫ਼ ਧਮਾਕੇ ਦੇ ਕਾਰਨਾਂ ਤੱਕ ਸੀਮਤ ਨਹੀਂ, ਸਗੋਂ ਪਟਾਕਿਆਂ ਦੀ ਖ਼ਰੀਦ ਅਤੇ ਉਨ੍ਹਾਂ ਦੀ ਵਿਕਰੀ ਨਾਲ ਸਬੰਧਤ ਲਾਇਸੈਂਸ ਅਤੇ ਕਾਨੂੰਨੀ ਨਿਯਮਾਂ ਦੀ ਪਾਲਣਾ ਵੀ ਹੈ। ਪੁਲਸ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ ਕਿ ਇਸ ਮਾਮਲੇ ਵਿੱਚ ਕਿਸ ਦੀ ਜ਼ਿੰਮੇਵਾਰੀ ਬਣਦੀ ਹੈ।
ਇਹ ਵੀ ਪੜ੍ਹੋ: ਪੰਜਾਬ: 50 ਰੁਪਏ 'ਚ ਨਿਕਲਿਆ 21 ਲੱਖ ਦਾ ਇਨਾਮ! ਲੱਖਪਤੀ 'ਗਾਇਬ', ਹੋ ਰਹੀ ਭਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
