ਸ਼੍ਰੀ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਪੁਲਸ ਪ੍ਰਸ਼ਾਸਨ ਵੱਲੋਂ ਵੱਖ-ਵੱਖ ਥਾਵਾਂ ''ਤੇ ਚੈਕਿੰਗ

07/02/2022 6:18:18 PM

ਗੜ੍ਹਦੀਵਾਲਾ (ਜਤਿੰਦਰ)- ਜਿਲ੍ਹਾ ਹੁਸ਼ਿਆਰਪੁਰ ਪੁਲਸ ਪ੍ਰਸ਼ਾਸਨ ਵੱਲੋਂ ਅਮਰਨਾਥ ਯਾਤਰਾ ਦੇ ਮੱਦੇਨਜ਼ਰ ਐਂਟੀਸਾਬੋਤਾਜ਼ ਟੀਮ ਦੇ ਇੰਚਾਰਜ ਏ. ਐੱਸ. ਆਈ. ਸਤਨਾਮ ਸਿੰਘ ਦੀ ਅਗਵਾਈ ਹੇਠ ਟੀਮ ਨੇ ਗੜ੍ਹਦੀਵਾਲਾ ਵਿਖੇ ਬੱਸ ਸਟੈਂਡ, ਪੈਟਰੌਲ ਪੰਪ, ਟੋਲ ਪਲਾਜ਼ਾ, ਢਾਬੇ, ਪੁਲੀਆਂ ਤੋ ਇਲਾਵਾ ਬੱਸਾਂ, ਕਾਰਾਂ ਅਤੇ  ਹੋਰ ਵਾਹਨਾਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ।  ਇਸ ਮੌਕੇ ਉਨ੍ਹਾਂ ਨਾਲ ਥਾਣਾ ਮੁਖੀ ਗੜ੍ਹਦੀਵਾਲਾ ਇੰਸਪੈਕਟਰ ਪ੍ਰਦੀਪ ਸਿੰਘ ਵੀ ਹਾਜ਼ਰ ਸਨ। ਇਸ ਮੌਕੇ ਥਾਣਾ ਗੜ੍ਹਦੀਵਾਲਾ ਮੁਖੀ ਇੰਸਪੈਕਟਰ ਪ੍ਰਦੀਪ ਸਿੰਘ ਅਤੇ ਐਂਟੀਸਾਬੋਤਾਜ਼ ਟੀਮ ਦੇ ਇੰਚਾਰਜ ਏ. ਐੱਸ. ਆਈ. ਸਤਨਾਮ ਸਿੰਘ ਨੇ ਸਾਂਝੇ ਤੌਰ 'ਤੇ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੱਲੋਂ ਅਮਰਨਾਥ ਯਾਤਰਾ ਦੇ ਮੱਦੇ ਨਜ਼ਰ ਜਿਲ੍ਹੇ ਅੰਦਰ ਵੱਡੇ ਪੱਧਰ ਦੇ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਇਸ ਦੇ ਦੌਰਾਨ ਢਾਬੇ ,ਬੱਸ ਸਟੈਂਡ, ਰੈਸਟੋਰੈਂਟ, ਪੁੱਲ ਪੁਲੀਆਂ ਅਤੇ ਵੱਖ-ਵੱਖ ਵਾਹਨਾਂ ਅਤੇ ਜਨਤਕ ਥਾਵਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ ਤਾਂਕਿ ਕਿਸੇ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ। 

ਇਹ ਵੀ ਪੜ੍ਹੋ:   ਨੰਗਲ ਵਿਖੇ ਭਾਖੜਾ ਨਹਿਰ 'ਚ ਡੁੱਬਾ ਮਾਪਿਆਂ ਦਾ ਪੁੱਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਇਸ ਮੌਕੇ ਉਨ੍ਹਾਂ ਨੇ ਇਲਾਕੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਲਾਵਾਰਸ ਜਾਂ ਸ਼ੱਕੀ ਵਸਤੂ ਨਜ਼ਰ ਆਵੇ ਤਾਂ ਉਸ ਨੂੰ ਹੱਥ ਨਾ ਲਗਾਉਣ ਅਤੇ ਜੇਕਰ ਇਲਾਕੇ ਅੰਦਰ ਕੋਈ ਸ਼ੱਕੀ ਵਿਅਕਤੀ ਘੁੰਮਦਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਪੁਲਸ ਨੂੰ ਸੂਚਿਤ ਕਰਨ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਅਮਰਨਾਥ ਯਾਤਰਾ ਦੇ ਸਬੰਧ ਵਿੱਚ ਜਿੱਥੇ ਜਿਲ੍ਹੇ ਅੰਦਰ ਸੁਰੱਖਿਆ ਪ੍ਰਬੰਧ ਮਜ਼ਬੂਤ ਕੀਤੇ ਗਏ ਹਨ, ਓਥੇ ਹੀ ਇਲਾਕੇ ਵਿੱਚ ਵੱਖ-ਵੱਖ ਥਾਵਾਂ 'ਤੇ ਨਾਕੇ ਲਗਾ ਕੇ ਵਾਹਨਾਂ ਦੀ ਚੈਕਿੰਗ ਵੀ ਕੀਤੀ ਜਾ ਰਹੀ ਹੈ ਅਤੇ ਗਸ਼ਤ ਵੀ ਕੀਤੀ ਜਾ ਰਹੀ ਹੈ ਤਾਂਕਿ ਅਮਰਨਾਥ ਯਾਤਰਾ ਅਮਨ-ਅਮਾਨ ਨਾਲ ਨੇਪਰੇ ਚੜ੍ਹ ਸਕੇ। ਇਸ ਮੌਕੇ ਏ. ਐੱਸ. ਆਈ. ਸਤਨਾਮ ਸਿੰਘ, ਏ. ਐੱਸ. ਆਈ. ਸਰਬਜੀਤ ਸਿੰਘ, ਏ. ਐੱਸ. ਆਈ.  ਕੁਲਵੰਤ ਰਾਏ, ਏ. ਐੱਸ. ਆਈ. ਮਦਨ ਸਿੰਘ ਅਤੇ ਹਵਾਲਦਾਰ ਸੁਖਦੇਵ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: ਜਲੰਧਰ: ਪੰਡਿਤ ਦੀ ਸ਼ਰਮਨਾਕ ਕਰਤੂਤ, ਉਪਾਅ ਦੱਸਣ ਬਹਾਨੇ ਹੋਟਲ 'ਚ ਬੁਲਾ ਵਿਆਹੁਤਾ ਨਾਲ ਕੀਤਾ ਜਬਰ-ਜ਼ਿਨਾਹ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


shivani attri

Content Editor

Related News