ਖੇਤਾਂ ''ਚੋਂ 420 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

10/16/2019 6:10:02 PM

ਨੂਰਪੁਰਬੇਦੀ (ਭੰਡਾਰੀ)— ਸਥਾਨਕ ਪੁਲਸ ਨੇ ਕਿਸੇ ਵਿਅਕਤੀ ਵੱਲੋਂ ਇਕ ਕਿਸਾਨ ਦੇ ਖੇਤਾਂ 'ਚ ਵੇਚਣ ਦੇ ਮਕਸਦ ਨਾਲ ਰੱਖੀਆਂ ਨਾਜਾਇਜ਼ ਸ਼ਰਾਬ ਦੀਆਂ 420 ਬੋਤਲਾਂ ਬਰਾਮਦ ਕੀਤੀਆਂ ਹਨ। ਪੁਲਸ ਦੇ ਆਉਣ ਦੀ ਭਿਣਕ ਲੱਗਣ 'ਤੇ ਮੁਲਜ਼ਮ ਫਰਾਰ ਹੋਣ 'ਚ ਸਫਲ ਹੋ ਗਿਆ।ਇਸ ਸਬੰਧੀ ਥਾਣਾ ਮੁਖੀ ਨੂਰਪੁਰਬੇਦੀ ਜਤਿਨ ਕਪੂਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪੁਲਸ ਨੂੰ ਮੁਖਬਰ ਖਾਸ ਤੋਂ ਇਤਲਾਹ ਮਿਲੀ ਸੀ ਕਿ ਪਿੰਡ ਸਿੰਘਪੁਰ ਤੋਂ ਹਿਆਤਪੁਰ ਨੂੰ ਜਾਂਦੇ ਮਾਰਗ 'ਤੇ ਪਿੰਡ ਹਿਆਤਪੁਰ 'ਚ ਸਥਿਤ ਇਕ ਕਿਸਾਨ ਦੇ ਖੇਤਾਂ 'ਚ ਵੇਚਣ ਦੇ ਮਕਸਦ ਨਾਲ ਕਿਸੇ ਵਿਅਕਤੀ ਵੱਲੋਂ ਚੰਡੀਗੜ੍ਹ ਤੋਂ ਲਿਆਂਦੀਆਂ ਸ਼ਰਾਬ ਦੀਆਂ ਪੇਟੀਆਂ ਇਕੱਠੀਆਂ ਕੀਤੀਆਂ ਜਾ ਰਹੀਆਂ ਹਨ। 

ਇਸ ਸੂਚਨਾ ਦੇ ਮਿਲਣ 'ਤੇ ਜਦੋਂ ਏ. ਐੱਸ. ਆਈ. ਰਾਜ ਕੁਮਾਰ ਨੇ ਪੁਲਸ ਟੀਮ ਨੂੰ ਨਾਲ ਲੈ ਕੇ ਰੇਡ ਕੀਤੀ ਤਾਂ ਖੇਤਾਂ 'ਚ ਕੁਝ ਖੁੱਲ੍ਹੀਆਂ ਅਤੇ ਕੁਝ ਪੇਟੀਆਂ 'ਚ ਬੰਦ ਪਈਆਂ ਕੁੱਲ 420 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਹੋਈ। ਪੁਲਸ ਨੇ ਫਰਾਰ ਹੋਏ ਅਣਪਛਾਤੇ ਮੁਲਜ਼ਮ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਨੂੰਨੀ ਕਾਰਵਾਈ ਆਰੰਭ ਦਿੱਤੀ ਹੈ।


shivani attri

Content Editor

Related News