ਘਰ ''ਚ ਪੁਲਸ ਤੇ ਆਬਕਾਰੀ ਵਿਭਾਗ ਦਾ ਛਾਪਾ, ਵੱਡੀ ਮਾਤਰਾ ਵਿਚ ਸ਼ਰਾਬ ਬਰਾਮਦ
Wednesday, Jul 29, 2026 - 03:49 PM (IST)
ਜਲੰਧਰ (ਸੋਨੂੰ)- ਪੁਲਸ ਅਤੇ ਆਬਕਾਰੀ ਵਿਭਾਗ ਦੀ ਇਕ ਟੀਮ ਨੇ ਨਿਊ ਰਸੀਲਾ ਨਗਰ 'ਚ ਇਕ ਘਰ 'ਤੇ ਛਾਪਾ ਮਾਰਿਆ। ਸਾਂਝੇ ਆਪ੍ਰੇਸ਼ਨ ਦੌਰਾਨ ਘਰ ਤੋਂ ਵੱਖ-ਵੱਖ ਬ੍ਰਾਂਡਾਂ ਦੀ ਵੱਡੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਗਈ ਹੈ। ਇਸ ਕਾਰਵਾਈ ਦੌਰਾਨ ਪੁਲਸ ਅਤੇ ਆਬਕਾਰੀ ਟੀਮਾਂ ਨੇ 126 ਬੋਤਲਾਂ ਅਤੇ 10 ਤੋਂ 12 ਪੇਟੀਆਂ ਬਰਾਮਦ ਕੀਤੀਆਂ। ਦੋਸ਼ੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਦੋਸ਼ੀ ਨੇ ਸ਼ਰਾਬ ਨੂੰ ਕਮਰਿਆਂ ਅਤੇ ਬੋਰੀਆਂ 'ਚ ਛੁਪਾਇਆ ਸੀ।
ਇਹ ਵੀ ਪੜ੍ਹੋ: ਪਿਆਰਾ ਪੰਛੀ ਮੋਰ...ਵੇਖੋ Pinkoo TV ਦੀ ਖ਼ੂਬਸੂਰਤ ਵੀਡੀਓ
ਪੁਲਸ ਇਹ ਵੀ ਜਾਂਚ ਕਰ ਰਹੀ ਹੈ ਕਿ ਘਰ 'ਚ ਨਾਜਾਇਜ਼ ਸ਼ਰਾਬ ਕਿੱਥੋਂ ਸਪਲਾਈ ਕੀਤੀ ਜਾ ਰਹੀ ਸੀ ਅਤੇ ਕੀ ਦੋਸ਼ੀ 'ਤੇ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਹੈ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਰਿਹਾਇਸ਼ੀ ਇਲਾਕੇ ਵਿੱਚ ਸ਼ਰਾਬ ਦੀ ਇਹ ਗੈਰ-ਕਾਨੂੰਨੀ ਵਿਕਰੀ ਮਾਹੌਲ ਨੂੰ ਪ੍ਰਦੂਸ਼ਿਤ ਕਰ ਰਹੀ ਸੀ। ਪੁਲਸ ਅਧਿਕਾਰੀਆਂ ਅਨੁਸਾਰ, ਇਲਾਕੇ 'ਚ ਗੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਨੂੰ ਪੂਰੀ ਤਰ੍ਹਾਂ ਰੋਕਣ ਲਈ ਆਬਕਾਰੀ ਐਕਟ ਤਹਿਤ ਮਾਮਲਾ ਦਰਜ ਕਰਕੇ ਦੋਸ਼ੀ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
