ਨਾਜਾਇਜ਼ ਤੌਰ ’ਤੇ ਚੱਲ ਰਹੇ ਨਸ਼ਾ ਛੁਡਾਊ ਕੇਂਦਰ ’ਤੇ ਪੁਲਸ ਤੇ ਸਿਹਤ ਵਿਭਾਗ ਦਾ ਛਾਪਾ
Wednesday, Mar 20, 2024 - 11:13 AM (IST)
ਜਲੰਧਰ (ਸ਼ੋਰੀ)- ਮਹਾਨਗਰ ’ਚ ਨਸ਼ਾ ਛੁਡਾਊ ਕੇਂਦਰਾਂ ਦੇ ਨਾਂ ’ਤੇ ਅਜਿਹੇ ਕਈ ਲੋਕ ਹਨ, ਜੋ ਬਿਨਾਂ ਕਿਸੇ ਮਨਜ਼ੂਰੀ ਤੋਂ ਗੈਰ-ਕਾਨੂੰਨੀ ਢੰਗ ਨਾਲ ਨਸ਼ਾ ਛੁਡਾਊ ਕੇਂਦਰ ਚਲਾ ਰਹੇ ਹਨ । ਇਸ ਸਬੰਧੀ ਸੂਚਨਾ ਮਿਲਣ ਤੋਂ ਬਾਅਦ ‘ਜਗ ਬਾਣੀ’ਨੇ 5 ਮਾਰਚ ਨੂੰ ਪ੍ਰਮੁੱਖਤਾ ਨਾਲ ਖ਼ਬਰ ਪ੍ਰਕਾਸ਼ਿਤ ਕਰਕੇ ਮਾਮਲਾ ਅਧਿਕਾਰੀਆਂ ਦੇ ਧਿਆਨ ’ਚ ਲਿਆਂਦਾ ਸੀ, ਕਿਉਂਕਿ ਅਜਿਹੇ ਕੇਂਦਰ ਇਲਾਜ ਦੇ ਨਾਂ ’ਤੇ ਲੋਕਾਂ ਦੀ ਲੁੱਟ ਕਰਦੇ ਸਨ ਤੇ ਨਿਯਮਾਂ ਦੀ ਪਾਲਣਾ ਵੀ ਨਹੀਂ ਕਰਦੇ ਸਨ।
ਇਸੇ ਕੜੀ ਤਹਿਤ ਥਾਣਾ ਲਾਂਬੜਾ ਦੇ ਐੱਸ. ਐੱਚ. ਓ. ਬਲਵੀਰ ਸਿੰਘ ਦੀ ਅਗਵਾਈ ਹੇਠ ਪੁਲਸ ਤੇ ਸਿਹਤ ਵਿਭਾਗ ਦੀ ਟੀਮ ਸਮੇਤ ਸੀਨੀ. ਮੈਡੀਕਲ ਅਫ਼ਸਰ ਕਰਤਾਰਪੁਰ ਡਾ. ਰਮਨ ਗੁਪਤਾ, ਡਰੱਗ ਇੰਸ. ਅਨੂਪਾ ਕਾਲੀਆ, ਡਾ. ਅਭੈਰਾਜ ਸਿੰਘ ਤੇ ਤਹਿਸੀਲਦਾਰ ਆਦਿ ਨੇ ਲਾਂਬੜਾ ਦੇ ਪਿੰਡ ਚਿੱਟੀ ’ਚ ਨਾਜਾਇਜ਼ ਤਰੀਕੇ ਨਾਲ ਚੱਲ ਰਹੇ ਨਸ਼ਾ ਛੁਡਾਊ ਕੇਂਦਰ ’ਤੇ ਛਾਪਾ ਮਾਰਿਆ, ਜਿੱਥੇ ਨਿਯਮਾਂ ਦੀ ਉਲੰਘਣਾ ਕਰ ਕੇ ਗਲਤ ਢੰਗ ਨਾਲ ਨਸ਼ਾ ਕਰਨ ਵਾਲੇ ਲੋਕਾਂ ਨੂੰ ਰੱਖਿਆ ਗਿਆ ਸੀ। ਟੀਮ ਨੇ ਉਥੋਂ 19 ਲੋਕਾਂ ਨੂੰ ਛੁਡਵਾ ਕੇ ਸਿਵਲ ਹਸਪਤਾਲ ਦਾਖ਼ਲ ਕਰਵਾਇਆ।
ਇਹ ਵੀ ਪੜ੍ਹੋ: ਜਲੰਧਰ ਵਿਖੇ ਬੱਲੇ-ਬੱਲੇ ਫਾਰਮ ਨੇੜੇ ਮਿਲੀ ਕਰੀਬ 5 ਸਾਲਾ ਬੱਚੇ ਦੀ ਲਾਸ਼, ਫ਼ੈਲੀ ਸਨਸਨੀ, ਕਤਲ ਦਾ ਸ਼ੱਕ
ਡਾ. ਰਮਨ ਗੁਪਤਾ ਨੇ ਕਿਹਾ ਕਿ ਪੂਰੇ ਮਾਮਲੇ ਦੀ ਰਿਪੋਰਟ ਡੀ.ਸੀ. ਨੂੰ ਭੇਜੀ ਜਾਵੇਗੀ ਤਾਂ ਜੋ ਉਕਤ ਕੇਂਦਰ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਸਕੇ। ਕੇਂਦਰ ਕੋਲ ਕੋਈ ਵੀ ਮਨਜ਼ੂਰੀ ਨਹੀਂ ਸੀ ਤੇ ਇਹ ਗੱਲ ਸਾਹਮਣੇ ਆਈ ਸੀ ਕਿ ਇਹ ਪਿਛਲੇ ਕਾਫੀ ਸਮੇਂ ਤੋਂ ਨਸ਼ੇੜੀਆਂ ਨੂੰ ਗਲਤ ਤਰੀਕੇ ਨਾਲ ਦਾਖ਼ਲ ਕਰਵਾ ਕੇ ਉਨ੍ਹਾਂ ਦਾ ਇਲਾਜ ਕਰ ਰਿਹਾ ਸੀ।
ਪੀੜਤਾਂ ਨੇ ਦੱਸਿਆ- ਡੰਡਿਆਂ ਨਾਲ ਕੁੱਟਮਾਰ ਅਤੇ ਭੁੱਖਾ ਵੀ ਰੱਖਦੇ ਸਨ ਕੇਂਦਰ ਚਲਾਉਣ ਵਾਲੇ
ਪੁਲਸ ਜਿਵੇਂ ਹੀ 108 ਐਂਬੂਲੈਂਸ ਰਾਹੀਂ 19 ਲੋਕਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਈ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਸੈਂਟਰ ’ਚ ਡੰਡਿਆਂ ਨਾਲ ਕੁੱਟਿਆ ਜਾਂਦਾ ਸੀ। ਇੰਨਾ ਹੀ ਨਹੀਂ ਉਨ੍ਹਾਂ ਨੂੰ ਖਾਣਾ ਵੀ ਨਹੀਂ ਦਿੱਤਾ ਗਿਆ ਸਗੋਂ ਉਨ੍ਹਾਂ ਤੋਂ ਪ੍ਰਤੀ ਵਿਅਕਤੀ 20 ਹਜ਼ਾਰ ਰੁਪਏ ਦੀ ਮੰਗ ਕੀਤੀ ਜਾਂਦੀ ਸੀ। ਇਸ ਤੋਂ ਬਾਅਦ ਰਕਮ ਘਟਾਉਣ ਦੇ ਨਾਂ ’ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਤੋਂ 15 ਹਜ਼ਾਰ ਰੁਪਏ ਵੀ ਲਏ ਗਏ। ਕੀ ਨਸ਼ੇ ਦੀ ਤੋੜ ਲੱਗਣ ’ਤੇ ਕੁੱਟਮਾਰ ਕਰਨੀ ਸਹੀ ਹੈ? ਇਥੋਂ ਤੱਕ ਕਿ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਮਿਲਣ ਨਹੀਂ ਦਿੱਤਾ ਜਾਂਦਾ ਸੀ।
ਇਹ ਵੀ ਪੜ੍ਹੋ: ਮੂਸੇਵਾਲਾ ਦੇ ਛੋਟੇ ਭਰਾ ਦੀ ਸਭ ਤੋਂ ਪਹਿਲੀ ਵੀਡੀਓ ਆਈ ਸਾਹਮਣੇ, ਮਾਂ ਚਰਨ ਕੌਰ ਦੀ ਗੋਦੀ 'ਚ ਦਿਸਿਆ ਛੋਟਾ ਸਿੱਧੂ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8