ਪੁਲਸ ਨੇ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕੀਤਾ ਗ੍ਰਿਫ਼ਤਾਰ
Friday, May 08, 2026 - 02:35 PM (IST)
ਨਵਾਂਸ਼ਹਿਰ (ਤ੍ਰਿਪਾਠੀ)- ਪੁਲਸ ਨੇ 2 ਵੱਖ-ਵੱਖ ਮਾਮਲਿਆਂ ''ਚ 58 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦੇ ਥਾਣਾ ਸਿਟੀ ਨਵਾਂਸ਼ਹਿਰ 'ਚ ਤਾਇਨਾਤ ਏ. ਐੱਸ. ਆਈ. ਅਜੇ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਪਾਰਟੀ ਗਸ਼ਤ ਦੌਰਾਨ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਤਲਾਸ਼ੀ ਲਈ ਥਾਣਾ ਸਿਟੀ ਨਵਾਂਸ਼ਹਿਰ ਤੋਂ ਚੰਡੀਗੜ੍ਹ ਰੋਡ 'ਤੇ ਬਰਨਾਲਾ ਗੇਟ ਰਾਹੀਂ ਪਿੰਡ ਸਲੋਹ ਵੱਲ ਨੂੰ ਜਾ ਰਹੀ ਸੀ ਕਿ ਰਸਤੇ 'ਚ ਇਕ ਨੌਜਵਾਨ ਮਾਰਬਲ ਦੀ ਦੁਕਾਨ ਦੀਆਂ ਪੌੜੀਆਂ 'ਤੇ ਬੈਠਾ ਵੇਖਿਆ ਗਿਆ, ਜਿਸ ਨੇ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਕੇ ਆਪਣੇ ਹੱਥ 'ਚ ਫੜੇ ਪਾਰਦਰਸ਼ੀ ਲਿਫ਼ਾਫ਼ੇ ਨੂੰ ਕੰਧ ਦੇ ਨਾਲ ਸੁੱਟ ਕੇ ਉਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਇਹ ਵੀ ਪੜ੍ਹੋ: ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ ਵੇਈਂ 'ਚ ਸੁੱਟ ਕੇ ਜਵਾਕਾਂ ਦੀ ਜਾਨ ਲੈਣ ਵਾਲੀ ਮਾਂ ਗ੍ਰਿਫ਼ਤਾਰ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਉਸ ਨੂੰ ਕਾਬੂ ਕਰਕੇ ਜਦੋਂ ਸੁੱਟੇ ਗਏ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਤਾਂ ਉਸ 'ਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਐੱਸ. ਐੱਚ. ਓ. ਨੇ ਦੱਸਿਆ ਕਿ ਫੜੇ ਗਏ ਮੁਲਜ਼ਮ ਦੀ ਪਛਾਣ ਰਾਕੇਸ਼ ਕੁਮਾਰ ਉਰਫ਼ ਸੀਪਾ ਪੁੱਤਰ ਜੋਗਿੰਦਰ ਰਾਮ ਵਾਸੀ ਪਿੰਡ ਸਲੋਹ, ਥਾਣਾ ਸਿਟੀ ਨਵਾਂਸ਼ਹਿਰ ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ ਸਵੇਰੇ ਉੱਠ ਕੇ ਵੇਖਿਆ ਤਾਂ...
ਇਕ ਹੋਰ ਮਾਮਲੇ ਵਿੱਚ ਥਾਣਾ ਬਲਾਚੌਰ ਦੀ ਪੁਲਸ ਨੇ ਇਕ ਵਿਅਕਤੀ ਨੂੰ 50 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਐੱਸ. ਐੱਚ. ਓ. ਬਿਕਰਮ ਸਿੰਘ ਨੇ ਦੱਸਿਆ ਕਿ ਕਾਬੂ ਕੀਤੇ ਕਥਿਤ ਦੋਸ਼ੀ ਦੀ ਪਛਾਣ ਅਸ਼ੀਸ਼ ਪੁੱਤਰ ਉਮੇਸ਼ ਸ਼ਾਹ ਵਾਸੀ ਚਰਚ ਕਾਲੋਨੀ ਨਵਾਂਸ਼ਹਿਰ ਵਜੋਂ ਹੋਈ ਹੈ। ਪੁਲਸ ਨੇ ਦੱਸਿਆ ਕਿ ਉਕਤ ਦੋਵਾਂ ਮਾਮਲਿਆਂ 'ਚ ਗ੍ਰਿਫ਼ਤਾਰ ਕੀਤੇ ਕਥਿਤ ਦੋਸ਼ੀਆਂ ਖ਼ਿਲਾਫ਼ ਸਬੰਧਤ ਥਾਣਿਆਂ 'ਚ ਐੱਨ. ਡੀ. ਪੀ. ਐੱਸ. ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ ਨੇ ਸੁੱਟਿਆ ਸੀ IED ਦਾ ਪੈਕੇਟ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
