ਪੁਲਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ 2 ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ
Thursday, Sep 04, 2025 - 06:17 PM (IST)

ਬੰਗਾ (ਤ੍ਰਿਪਾਠੀ)- ਸਿਟੀ ਬੰਗਾ ਥਾਣੇ ਦੀ ਪੁਲਸ ਨੇ ਹੈਰੋਇਨ ਦਾ ਨਸ਼ਾ ਕਰਨ ਵਾਲੇ 2 ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮਾਮਲੇ ਦੀ ਜਾਣਕਾਰੀ ਦਿੰਦੇ ਹੋਏ ਐੱਸ. ਐੱਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਪੁਲਸ ਪਾਰਟੀ ਬੰਗਾ ਬੱਸ ਸਟੈਂਡ ਰਾਹੀਂ ਮੁਕੰਦਪੁਰ ਰੋਡ ਦੇ ਰਕਬਾ ਪੂਨੀਆ ਵਿੱਚ ਪੈਂਦੇ ਸੂਏ ਦੇ ਨਾਲ ਗੋਸਲਾ-ਪੂਨੀਆ ਸੜਕ ਵੱਲ ਜਾ ਰਹੀ ਸੀ ਤਾਂ ਰਸਤੇ ਵਿੱਚ ਇਕ ਖਾਲੀ ਪਲਾਟ ਵਿੱਚ ਬੈਠੇ 2 ਨੌਜਵਾਨਾਂ ਨੂੰ ਹੈਰੋਇਨ ਦਾ ਸੇਵਨ ਕਰਦੇ ਵੇਖਿਆ ਗਿਆ।
ਇਹ ਵੀ ਪੜ੍ਹੋ: ਹੜ੍ਹਾਂ ਕਾਰਨ ਪੰਜਾਬ ਦਾ ਇਹ ਹਾਈਵੇਅ ਹੋਇਆ ਬੰਦ ! ਜਲੰਧਰ ਆਉਣ-ਜਾਣ ਵਾਲੇ ਲੋਕ ਦੇਣ ਧਿਆਨ
ਉਨ੍ਹਾਂ ਦੱਸਿਆ ਕਿ ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਪੁਲਸ ਨੇ ਉਕਤ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਸਿਲਵਰ ਪੇਪਰ, ਲਾਈਟਰ, ਫੋਲਡ ਕੀਤਾ 10 ਰੁਪਏ ਦਾ ਨੋਟ ਅਤੇ ਖਾਲੀ ਪਾਣੀ ਦੀ ਬੋਤਲ ਬਰਾਮਦ ਕੀਤੀ ਹੈ। ਐੱਸ. ਐੱਚ. ਓ. ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਸਾਜਨ ਪੁੱਤਰ ਅਮਰਜੀਤ ਸਿੰਘ ਵਾਸੀ ਕਰਨਾਣਾ ਅਤੇ ਵਿਸ਼ਾਲ ਸ਼ਰਮਾ ਪੁੱਤਰ ਹਰਿੰਦਰ ਵਾਸੀ ਗੁੱਜਰਪੁਰ ਰੋਡ ਨਵਾਂਸ਼ਹਿਰ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਡੇਰਾ ਬਿਆਸ ਦੀ ਸੰਗਤ ਲਈ ਵੱਡੀ ਖ਼ਬਰ! ਹੜ੍ਹਾਂ ਵਿਚਾਲੇ ਲਿਆ ਵੱਡਾ ਫ਼ੈਸਲਾ, ਨੋਟੀਫਿਕੇਸ਼ਨ ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e