ਪੁਲਸ ਵਲੋਂ ਚੋਰੀ ਦੇ 9 ਵਾਹਨਾਂ ਸਮੇਤ 3 ਮੁਲਜ਼ਮ ਕਾਬੂ
Saturday, Feb 01, 2025 - 05:27 PM (IST)

ਕਪੂਰਥਲਾ (ਮਹਾਜਨ/ਭੂਸ਼ਣ)-ਸੀ. ਆਈ. ਏ. ਸਟਾਫ਼ ਪੁਲਸ ਨੇ ਇਕ ਵਿਸ਼ੇਸ਼ ਨਾਕਾਬੰਦੀ ਦੌਰਾਨ ਦੋਪਹੀਆ ਵਾਹਨ ਚੋਰੀ ਕਰਨ ਵਾਲੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਚੋਰੀ ਦੇ 9 ਦੋਪਹੀਆ ਵਾਹਨ ਬਰਾਮਦ ਕੀਤੇ ਹਨ। ਤਿੰਨਾਂ ਮੁਲਜ਼ਮਾਂ ਖ਼ਿਲਾਫ਼ ਥਾਣਾ ਕੋਤਵਾਲੀ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਐੱਸ. ਐੱਸ. ਪੀ. ਕਪੂਰਥਲਾ ਗੌਰਵ ਤੂਰਾ ਦੇ ਹੁਕਮਾਂ ’ਤੇ ਜ਼ਿਲ੍ਹੇ ਭਰ ’ਚ ਚੱਲ ਰਹੀ ਅਪਰਾਧ ਵਿਰੋਧੀ ਮੁਹਿੰਮ ਦੇ ਤਹਿਤ ਕਾਰਵਾਈ ਕਰਦੇ ਐੱਸ. ਪੀ. (ਡੀ) ਸਰਬਜੀਤ ਰਾਏ, ਡੀ. ਐੱਸ. ਪੀ. (ਡੀ) ਪਰਮਿੰਦਰ ਸਿੰਘ ਦੀ ਨਿਗਰਾਨੀ ’ਚ ਸੀ. ਆਈ. ਏ. ਸਟਾਫ਼ ਕਪੂਰਥਲਾ ਦੇ ਇੰਚਾਰਜ ਇੰਸਪੈਕਟਰ ਜਰਨੈਲ ਸਿੰਘ ਦੀ ਅਗਵਾਈ ਹੇਠ ਸੀ. ਆਈ. ਏ. ਸਟਾਫ਼ ਕਪੂਰਥਲਾ ਦੀ ਟੀਮ ਨੇ ਇਕ ਮੁਖਬਰ ਖ਼ਾਸ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਵਿਲਾ ਕੋਠੀ ਰੋਡ ’ਤੇ ਨਾਕਾਬੰਦੀ ਕੀਤੀ ਸੀ।
ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਘਟਨਾ, ਚਲਦੀ DMU ਟਰੇਨ ਪਟੜੀ ਤੋਂ ਹੇਠਾਂ ਉਤਰੀ
ਇਸ ਦੌਰਾਨ ਵਿੱਕੀ ਪੁੱਤਰ ਜਸਵੀਰ ਘਾਰੂ ਵਾਸੀ ਮੁਹੱਲਾ ਪ੍ਰੀਤ ਨਗਰ, ਪਰਵਿੰਦਰ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਡੋਗਰਾਂਵਾਲ ਥਾਣਾ ਸੁਭਾਨਪੁਰ ਅਤੇ ਜਗਦੀਪ ਸਿੰਘ ਉਰਫ਼ ਜੱਗੀ ਪੁੱਤਰ ਸਾਧੂ ਸਿੰਘ ਵਾਸੀ ਕਾਦੂਪੁਰ ਥਾਣਾ ਕੋਤਵਾਲੀ ਵੱਖ-ਵੱਖ ਮੋਟਰਸਾਈਕਲਾਂ ’ਤੇ ਸਵਾਰ ਹੋ ਕੇ ਆ ਰਹੇ ਸੀ, ਜਿਨ੍ਹਾਂ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਪੁੱਛਗਿੱਛ ਕੀਤੀ ਅਤੇ ਮੋਟਰਸਾਈਕਲ ਸਬੰਧੀ ਕਾਗਜ਼ਾਤ ਮੰਗੇ ਪਰ ਉਹ ਤਿੰਨੋ ਕੋਈ ਕਾਗਜਾਤ ਨਹੀਂ ਵਿਖਾ ਸਕੇ।
ਇਹ ਵੀ ਪੜ੍ਹੋ : ਪੰਜਾਬ 'ਚ ਅਨੋਖਾ ਮਾਮਲਾ: ਖ਼ੁਦ ਨੂੰ SHO ਦੱਸ ਵਿਅਕਤੀ ਨੂੰ ਕੀਤਾ ਡਿਜ਼ੀਟਲ ਅਰੈਸਟ, ਫਿਰ ਹੋਇਆ...
ਪੁੱਛਗਿੱਛ ਕਰਨ ’ਤੇ ਤਿੰਨਾਂ ਮੁਲਜ਼ਮਾਂ ਨੇ ਮੰਨਿਆ ਕਿ ਮੋਟਰਸਾਈਕਲ ਚੋਰੀ ਦੇ ਸਨ। ਇਸ ਦੌਰਾਨ ਮੁਲਜ਼ਮ ਵਿੱਕੀ ਦੀ ਨਿਸ਼ਾਨਦੇਹੀ ’ਤੇ ਵੱਖ-ਵੱਖ ਥਾਵਾਂ ਤੋਂ 5 ਮੋਟਰਸਾਈਕਲ ਅਤੇ 1 ਐਕਟਿਵਾ ਸਕੂਟਰ ਬਰਾਮਦ ਕੀਤਾ ਗਿਆ। ਤਿੰਨਾਂ ਮੁਲਜ਼ਮਾਂ ਵਿੱਕੀ, ਪਰਵਿੰਦਰ ਅਤੇ ਜਗਦੀਪ ਸਿੰਘ ਉਰਫ਼ ਜੱਗੀ ਖ਼ਿਲਾਫ਼ ਥਾਣਾ ਕੋਤਵਾਲੀ ’ਚ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਪੁੱਛਗਿੱਛ ਦੌਰਾਨ ਹੋਰ ਵੀ ਕਈ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਫਗਵਾੜਾ ਨੂੰ ਮਿਲਿਆ ਨਵਾਂ ਮੇਅਰ, 'ਆਪ' ਆਗੂ ਰਾਮਪਾਲ ਉੱਪਲ ਦੇ ਸਿਰ 'ਤੇ ਸਜਿਆ ਤਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e