ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ ਹੈਰੋਇਨ ਸਮੇਤ ਇਕ ਨੌਜਵਾਨ ਗ੍ਰਿਫ਼ਤਾਰ
Wednesday, Apr 22, 2026 - 01:25 PM (IST)
ਸ੍ਰੀ ਕੀਰਤਪੁਰ ਸਾਹਿਬ (ਬਾਲੀ)-ਜ਼ਿਲ੍ਹਾ ਪੁਲਸ ਮੁਖੀ ਰੂਪਨਗਰ ਮਨਿੰਦਰ ਸਿੰਘ ਆਈ. ਪੀ. ਐੱਸ. ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸ਼ੁਰੂ ਕੀਤੀ ਮੁਹਿੰਮ ਤਹਿਤ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੀ ਪੁਲਸ ਵੱਲੋਂ 9 ਗ੍ਰਾਮ ਹੈਰੋਇਨ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ।
ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਐੱਸ. ਐੱਚ. ਓ. ਇੰਸਪੈਕਟਰ ਰਾਹੁਲ ਸ਼ਰਮਾ ਨੇ ਦੱਸਿਆ ਕਿ ਨਸ਼ਾ ਤਸਕਰੀ ਖ਼ਿਲਾਫ਼ ਕਾਰਵਾਈ ਕਰਦੇ ਹੋਏ ਥਾਣਾ ਕੀਰਤਪੁਰ ਸਾਹਿਬ ਦੀ ਪੁਲਸ ਟੀਮ ਰੋਜ਼ਾਨਾ ਦੀ ਤਰ੍ਹਾਂ ਸ਼ੱਕੀ ਵਿਅਕਤੀਆਂ ਦੀ ਤਲਾਸ਼ ਅਤੇ ਚੈਕਿੰਗ ਦੇ ਸਬੰਧ ਵਿਚ ਸ਼ਾਮ ਵੇਲੇ ਬਾਬਾ ਗੁਰਦਿੱਤਾ ਜੀ ਐੱਸ. ਵਾਈ. ਐੱਲ. ਨਹਿਰ ਦੀ ਪਟੜੀ ਰਾਹੀਂ ਪਿੰਡ ਭਗਵਾਲਾ ਨੂੰ ਜਾ ਰਹੀ ਸੀ, ਜਦੋਂ ਪੁਲਸ ਪਾਰਟੀ ਬਾਹਦ ਪਿੰਡ ਭਟੋਲੀ ਨੇੜੇ ਪੁੱਜੀ ਤਾਂ ਇਕ ਨੌਜਵਾਨ ਨਹਿਰ ਦੇ ਕਿਨਾਰੇ ਆਪਣਾ ਮੋਟਰਸਾਈਕਲ ਸਟੈਂਡ ’ਤੇ ਲਗਾ ਕੇ ਖੜ੍ਹਾ ਸੀ, ਜੋਕਿ ਪੁਲਸ ਪਾਰਟੀ ਦੀ ਗੱਡੀ ਨੂੰ ਵੇਖ ਕੇ ਘਬਰਾ ਗਿਆ ਅਤੇ ਆਪਣੀ ਜੇਬ ਵਿਚੋਂ ਕਾਲੇ ਰੰਗ ਦਾ ਲਿਫ਼ਾਫ਼ਾ ਬਾਹਰ ਕੱਢ ਕੇ ਸੜਕ ਕਿਨਾਰੇ ਸੁੱਟ ਦਿੱਤਾ।
ਇਹ ਵੀ ਪੜ੍ਹੋ: ਜਲੰਧਰ 'ਚ ਹੈਰਾਨੀਜਨਕ ਮਾਮਲਾ! 9ਵੀਂ ਜਮਾਤ ਦੀ ਕੁੜੀ ਨੇ ਮੁੰਡੇ ਨੂੰ ਦਿੱਤਾ ਜਨਮ, ਇੰਝ ਖੁੱਲ੍ਹਿਆ ਭੇਤ
ਪੁਲਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨੌਜਵਾਨ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਸ ਨੇ ਆਪਣਾ ਨਾਮ ਰੋਹਿਤ ਹੀਰ ਵਾਸੀ ਪਿੰਡ ਬਾਠਕਲਾ, ਤਹਿਸੀਲ ਨਕੋਦਰ, ਜ਼ਿਲ੍ਹਾ ਜਲੰਧਰ ਦੱਸਿਆ ਅਤੇ ਲਿਫ਼ਾਫ਼ੇ ਵਿਚ ਹੈਰੋਇਨ ਹੋਣ ਬਾਰੇ ਦੱਸਿਆ। ਜਿਸ ਤੋਂ ਬਾਅਦ ਗਸਤ ਪਾਰਟੀ ਦੇ ਇੰਚਾਰਜ ਦੇ ਬਿਆਨਾਂ ਦੇ ਆਧਾਰ 'ਤੇ ਰੋਹਿਤ ਹੀਰ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ 22-61-85 ਦੇ ਤਹਿਤ ਮਾਮਲਾ ਦਰਜ ਕਰਕੇ ਮੌਕੇ ਉੱਪਰ ਸਮਰੱਥ ਅਧਿਕਾਰੀ ਵੱਲੋਂ ਪਹੁੰਚ ਕੇ ਸੜਕ ਕਿਨਾਰੇ ਸੁੱਟੇ ਲਿਫ਼ਾਫ਼ੇ ਦੀ ਜਾਂਚ ਕੀਤੀ ਗਈ ਜਿਸ ਵਿਚੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੁਖੀ ਨੇ ਦੱਸਿਆ ਕਿ ਉਕਤ ਨੌਜਵਾਨ ਨੂੰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ ਗਿਆ ਹੈ। ਜਿਸ ਨੂੰ ਅੱਜ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਰਿਮਾਂਡ ਲੈਣ ਦੀ ਕੋਸ਼ਿਸ਼ ਕੀਤੀ ਜਾਵੇਗੀ।
ਇਹ ਵੀ ਪੜ੍ਹੋ: Punjab: ਰਜਿਸਟਰੀ ਕਰਵਾਉਣ ਵਾਲੇ ਦੇਣ ਧਿਆਨ! ਝੱਲਣੀ ਪਵੇਗੀ ਇਹ ਵੱਡੀ ਮੁਸੀਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
