ਪੁਲਸ ਨੇ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
Thursday, Sep 25, 2025 - 01:57 PM (IST)

ਨਵਾਂਸ਼ਹਿਰ (ਤ੍ਰਿਪਾਠੀ)- ਥਾਣਾ ਸਿਟੀ ਨਵਾਂਸ਼ਹਿਰ ਦੀ ਪੁਲਸ ਨੇ 8 ਗ੍ਰਾਮ ਹੈਰੋਇਨ ਸਮੇਤ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਵੇਰਵੇ ਦਿੰਦੇ ਹੋਏ ਏ. ਐੱਸ. ਆਈ. ਅਜੇ ਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਪੁਲਸ ਟੀਮ ਇਲਾਕੇ ਵਿਚ ਗਸ਼ਤ ਕਰਦੇ ਹੋਏ ਅਤੇ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਦੀ ਭਾਲ ਕਰਦੇ ਹੋਏ ਥਾਣਾ ਨਵਾਂਸ਼ਹਿਰ ਤੋਂ ਫੱਟੀ ਬਸਤਾ ਚੌਕ ਰਾਹੀਂ ਸਲੋਹ ਰੋਡ ਵੱਲ ਵਧ ਰਹੀ ਸੀ। ਜਦੋਂ ਉਹ ਇਕ ਧਾਰਮਿਕ ਸਥਾਨ 'ਤੇ ਪਹੁੰਚੇ ਤਾਂ ਉਨ੍ਹਾਂ ਨੇ ਉੱਥੇ ਇਕ ਨੌਜਵਾਨ ਨੂੰ ਖੜ੍ਹਾ ਵੇਖਿਆ ਗਿਆ, ਜੋ ਪੁਲਸ ਪਾਰਟੀ ਨੂੰ ਵੇਖ ਕੇ ਘਬਰਾ ਗਿਆ ਅਤੇ ਉਹ ਹੱਥ ਵਿੱਚ ਫੜੀ ਹੋਈ ਕਿਸੇ ਵਸਤੂ ਨੂੰ ਦੀਵਾਰ ਨਾਲ ਸੁੱਟ ਕੇ ਉੱਥੋਂ ਭੱਜਣ ਦੀ ਕੋਸ਼ਿਸ਼ ਕਰਨ ਲੱਗਾ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! NRI ਤੇ ਕੇਅਰ ਟੇਕਰ ਔਰਤ ਦਾ ਬੇਰਹਿਮੀ ਨਾਲ ਕਤਲ
ਪੁਲਸ ਮੁਲਾਜ਼ਮਾਂ ਦੀ ਮਦਦ ਨਾਲ ਊਸ ਨੂੰ ਫੜ ਲਿਆ ਗਿਆ ਅਤੇ ਉਸ ਵੱਲੋਂ ਸੁੱਟੀ ਗਈ ਵਸਤੂ ਦੀ ਜਾਂਚ ਕਰਨ 'ਤੇ ਉਸ ਵਿੱਚੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ। ਥਾਣਾ ਮੂਖੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਲਖਵਿੰਦਰ ਲਵਲੀ ਸਿੰਘ ਉਰਫ਼ ਲੱਬੂ ਪੁੱਤਰ ਕੁਲਵੰਤ ਰਾਏ ਵਾਸੀ ਗੜ੍ਹਸ਼ੰਕਰ, ਹੁਸ਼ਿਆਰਪੁਰ ਜ਼ਿਲ੍ਹਾ ਵਜੋਂ ਹੋਈ ਹੈ। ਥਾਣਾ ਅਧਿਕਾਰੀ ਨੇ ਦੱਸਿਆ ਕਿ ਗ੍ਰਿਫ਼ਤਾਰ ਮੁਲਜ਼ਮ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ Weather ਦੀ ਤਾਜ਼ਾ ਅਪਡੇਟ, 29 ਸਤੰਬਰ ਤੱਕ ਹੋਈ ਵੱਡੀ ਭਵਿੱਖਬਾਣੀ, 24 ਘੰਟਿਆਂ 'ਚ ਮਾਨਸੂਨ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8