ਪੁਲਸ ਵੱਲੋਂ ਹੈਰੋਇਨ ਦਾ ਸੇਵਨ ਕਰਦਾ ਨੌਜਵਾਨ ਗ੍ਰਿਫ਼ਤਾਰ
Monday, May 04, 2026 - 02:47 PM (IST)
ਰਾਹੋਂ (ਪ੍ਰਭਾਕਰ)- ਥਾਣਾ ਰਾਹੋਂ ਦੀ ਪੁਲਸ ਨੇ ਬੀਤੀ ਰਾਤ ਹੈਰੋਇਨ ਦਾ ਸੇਵਨ ਕਰਦੇ ਨੌਜਵਾਨ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ। ਥਾਣਾ ਰਾਹੋਂ ਦੇ ਐੱਸ. ਐੱਚ. ਓ. ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਗਸ਼ਤ ਕਰਦੀ ਹੋਈ ਪੁਲਸ ਪਾਰਟੀ ਨੂੰ ਇਤਲਾਹ ਮਿਲੀ ਕਿ ਪਿੰਡ ਉਧੋਵਾਲ ਤੋਂ ਰਸਤਾ ਮੇਨ ਰੋਡ ਪੁਲੀ ਤੋਂ ਪਿੰਡ ਦਿਲਾਵਰਪੁਰ ਨੂੰ ਜਾਂਦਾ ਪੁਲੀ ਦੇ ਸਾਈਡ ਖੱਬੇ ਪਾਸੇ ਝਾੜੀਆਂ ਵਿੱਚ ਇਕ ਨੌਜਵਾਨ ਹੈਰੋਇਨ ਦਾ ਸੇਵਨ ਕਰ ਰਿਹਾ ਹੈ। ਉਸੇ ਵੇਲੇ ਕਾਰਵਾਈ ਕਰਦੇ ਹੋਏ ਪੁਲਸ ਪਾਰਟੀ ਨੇ ਮੌਕੇ 'ਤੇ ਉਸ ਨੂੰ ਫੜਨ ਉਪਰੰਤ ਉਸ ਕੋਲੋਂ ਸਿਲਵਰ ਪੇਪਰ, ਲਾਈਟਰ, ਮਰੋੜਿਆ ਹੋਇਆ 10 ਰੁਪਏ ਦਾ ਨੋਟ, ਖਾਲੀ ਪਾਣੀ ਦੀ ਬੋਤਲ ਆਦਿ ਬਰਾਮਦ ਕੀਤਾ।
ਇਹ ਵੀ ਪੜ੍ਹੋ: ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ ਵਿਦੇਸ਼ੋਂ ਆ ਕੇ ਬਣਾਵਾਂਗੀ ਨਵਾਂ ਘਰ
ਪੁਲਸ ਪਾਰਟੀ ਵੱਲੋਂ ਉਸ ਨੂੰ ਮੌਕੇ 'ਤੇ ਗ੍ਰਿਫਤਾਰ ਕਰਕੇ ਅਗਲੀ ਤਫ਼ਤੀਸ਼ ਸ਼ੁਰੂ ਕੀਤੀ ਗਈ। ਥਾਣਾ ਮੁਖੀ ਨੇ ਦੱਸਿਆ ਕਿ ਨੌਜਵਾਨ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਉਸ ਦੀ ਪਛਾਣ ਕਰਨਪ੍ਰੀਤ ਉਰਫ਼ ਬਿੱਲਾ ਪੁੱਤਰ ਅਵਤਾਰ ਚੰਦ ਵਾਸੀ ਮੁਹੱਲਾ ਦੀਵਾਨਿਆ, ਥਾਣਾ ਰਾਹੋਂ ਵਜੋਂ ਹੋਈ। ਚੌਧਰੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਅਕਤੀ ਨੂੰ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਹੋਰ ਪੁੱਛਗਿੱਛ ਲਈ ਰਿਮਾਂਡ ਹਾਸਲ ਕੀਤਾ ਜਾਵੇਗਾ। ਇਸ ਮੌਕੇ 'ਤੇ ਏ. ਐੱਸ. ਆਈ. ਮੋਹਨ ਲਾਲ, ਹੈੱਡ ਕਾਂਸਟੇਬਲ ਹਰਪ੍ਰੀਤ, ਮੁਨਸ਼ੀ ਰਣਜੀਤ ਸਿੰਘ, ਆਦੀ ਮੌਜੂਦ ਸਨ।
ਇਹ ਵੀ ਪੜ੍ਹੋ: ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ! ਝੱਲਣੀ ਪੈ ਸਕਦੀ ਵੱਡੀ ਮੁਸੀਬਤ
ਇਹ ਵੀ ਪੜ੍ਹੋ: 3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ ਰਹਿਣ ਲੋਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
